Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੀ ਨਿਰਪੱਖ ਜਾਂਚ ਕਰਨ ਲਈ ਵਚਨਬੱਧ - ਰਾਜ ਲਾਲੀ ਗਿੱਲ

ਕਿਹਾ ! ਲਿਵ-ਇਨ-ਰਿਲੇਸ਼ਨ ਦੀ ਬੁਰਾਈ ਤੋਂ ਦੂਰ ਰਹਿਣਾ ਸਮੇਂ ਦੀ ਲੋੜ

Raj Lali Gill, AAP, Aam Aadmi Party, Aam Aadmi Party Punjab, AAP Punjab, Moga

Web Admin

Web Admin

5 Dariya News

ਮੋਗਾ , 10 Jun 2025

Last updated on: Jun 10, 2025, 18:51 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪੁਲਿਸ ਲਾਈਨ ਮੋਗਾ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਉਨ੍ਹਾਂ ਮੌਕੇ 'ਤੇ ਹੀ ਪੁਲਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵੱਲੋਂ ਕਰੀਬ 50 ਕੇਸਾਂ ਦੀ ਸੁਣਵਾਈ ਕੀਤੀ ਗਈ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਮਿਸ਼ਨ ਹਰੇਕ ਜ਼ਿਲ੍ਹੇ ਅੰਦਰ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਨੂੰ ਤਵੱਜੋਂ ਦੇ ਰਿਹਾ ਹੈ, ਕਿਉਂਕਿ ਕਈਂ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀਂ ਕਰ ਪਾਉਂਦੀਆਂ, ਇਸ ਲਈ ਕਮਿਸ਼ਨ ਵੱਲੋਂ ਜ਼ਿਲ੍ਹਿਆਂ ਅੰਦਰ ਹੀ ਲੋਕ ਦਰਬਾਰ ਲਗਾ ਕੇ ਮੁਸ਼ਕਿਲਾਂ ਨੂੰ ਸੁਣਿਆ ਜਾਂਦਾ ਹੈ ਤੇ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਮੌਕੇ 'ਤੇ ਹੀ  ਨਿਪਟਾਰਾ ਹੋ ਸਕੇ। 

ਉਨ੍ਹਾਂ ਕਿਹਾ  ਕਿ ਕਮਿਸ਼ਨ ਤੇ ਕੋਈ ਸਿਆਸੀ ਦਬਾਅ ਨਹੀਂ ਹੈ ਅਤੇ ਕਮਿਸ਼ਨ ਨਿਰਪੱਖ ਹੋ ਕੇ ਕੇਸਾਂ ਦੀ ਜਾਂਚ ਕਰਦਾ ਹੈ। ਰਾਜ ਲਾਲੀ ਗਿੱਲ ਨੇ ਕਿਹਾ ਕਿ  ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਮੁੰਡੇ-ਕੁੜੀਆਂ ਤੇ ਇੱਥੋਂ ਤੱਕ ਕਿ ਕਈ ਵਿਆਹੇ ਹੋਏ ਮਰਦ ਤੇ ਔਰਤਾਂ ਵੀ ਲਿਵ ਇਨ ਰਿਲੇਸ਼ਨ ਦੀ ਇਸ ਬੁਰਾਈ ਵੱਲ ਧੱਕੇ ਜਾ ਰਹੇ ਹਨ ਜੋ ਕਿ ਸਾਡੇ ਸਮਾਜ ਨੂੰ ਸਿਊਂਕ ਵਾਂਗ ਖਾ ਰਹੀ ਹੈ, ਜਿਸ ਤੋਂ ਬਚਣ ਦੀ ਲੋੜ ਹੈ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬਹੁਤੇ ਕੇਸਾਂ ਵਿੱਚ ਪੁਲਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਹ ਧਾਰਨਾ ਹੈ ਕਿ ਕਿਸੇ ਵੀ ਪੀੜਤ ਮਹਿਲਾ ਦੀ ਪੂਰੀ ਸੁਣਵਾਈ ਹੋਵੇ ਅਤੇ ਉਸਨੂੰ ਸਮਾਂਬੱਧ ਢੰਗ ਨਾਲ ਤਰਕਸੰਗਤ ਨਿਆਂ ਪ੍ਰਦਾਨ ਕੀਤਾ ਜਾਵੇ।

ਉਹਨਾਂ ਦੱਸਿਆ ਕਿ ਉਨ੍ਹਾਂ ਕੋਲ ਹੁਣ ਤੱਕ ਕਰੀਬ 2800 ਤੋਂ ਵੱਧ ਮਾਮਲੇ ਸੁਣਵਾਈ ਲਈ ਆਏ, ਜਿਨ੍ਹਾਂ ਵਿੱਚੋਂ ਬਹੁਤੇ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂ, ਜਾਇਦਾਦ ਨਾਲ ਸਬੰਧਤ, ਐਨ.ਆਰ.ਆਈ. ਵਿਆਹ, ਦਾਜ-ਦਹੇਜ, ਲੜਕੀਆਂ ਤੇ ਔਰਤਾਂ ਦਾ ਸੋਸ਼ਣ, ਲਿਵ ਇਨ ਰਿਲੇਸ਼ਨ, ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ। 

ਰਾਜ ਲਾਲੀ ਗਿੱਲ ਨੇ ਕਿਹਾ ਕਿ ਮੌਜੂਦਾ ਸਮੇਂ ਛੋਟੀ-ਛੋਟੀ ਗੱਲ ਬਰਦਾਸ਼ਤ ਨਾ ਕਰਨਾ ਅਤੇ ਸਹਿਣਸ਼ੀਲਤਾ ਘਟਣ ਕਰਕੇ ਪਰਿਵਾਰਾਂ 'ਚ ਖਿੱਚੋਤਾਣ ਤੇ ਝਗੜੇ ਵੱਧ ਰਹੇ ਹਨ। ਇਸ ਤੋਂ ਬਾਅਦ ਚੇਅਰਪਰਸ਼ਨ ਨੇ  ਪਿੰਡ ਧੱਲੇਕੇ  ਤੇ ਘੱਲ ਕਲਾਂ ਪੱਤੀ ਮੇਹਰ ਦਾ ਦੌਰਾ ਕਰਕੇ ਔਰਤਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD