Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

ਭਾਈਚਾਰਕ ਸਾਂਝ ਅਤੇ ਯੁਵਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਹਾਰਟੇਕ ਫਾਊਂਡੇਸ਼ਨ ਨਾਲ ਭਾਈਵਾਲੀ: ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ

Gurpreet Kaur Deo, Hartek Foundation, Punjab Police

Web Admin

Web Admin

5 Dariya News

ਚੰਡੀਗੜ੍ਹ , 10 Jun 2025

Last updated on: Jun 11, 2025, 11:25 IST

ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪ੍ਰੋਗਰਾਮਾਂ ਰਾਹੀਂ ਸੂਬੇ ਭਰ ਦੇ ਸੰਵਦੇਨਸ਼ੀਲ ਅਤੇ ਭਟਕ ਰਹੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਇੱਕ ਸਮਝੌਤਾ ਸਹੀਬੱਧ ਕੀਤਾ ਹੈ।

ਇਸ ਸਮਝੌਤੇ 'ਤੇ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਗੁਰਪ੍ਰੀਤ ਕੌਰ ਦਿਓ ਅਤੇ ਸੀਈਓ ਹਰਟੇਕ ਫਾਊਂਡੇਸ਼ਨ ਹਰਕੀਰਤ ਕੌਰ ਵੱਲੋਂ ਹਸਤਾਖਰ ਕੀਤੇ ਗਏ। ਇਹ ਰਣਨੀਤਕ ਭਾਈਵਾਲੀ ਨੌਜਵਾਨਾਂ ਦੀ ਸ਼ਮੂਲੀਅਤ ਸਬੰਧੀ ਚੱਲ ਰਹੀ ਯੁਵਾ ਸਾਂਝ ਪਹਿਲਕਦਮੀ ਲਈ ਇੱਕ ਸਹਿਯੋਗੀ ਯਤਨ ਵਜੋਂ ਸ਼ੁਰੂ ਕੀਤੀ ਗਈ ਹੈ।

ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਹਾਰਟੇਕ ਫਾਊਂਡੇਸ਼ਨ ਇਸ ਸਹਿਯੋਗ ਰਾਹੀਂ ਪੁਲਿਸ ਅਧਿਕਾਰੀਆਂ ਅਤੇ ਯੁਵਾ ਸਾਂਝ ਕਮੇਟੀਆਂ ਲਈ ਨਿਯਮਤ ਸਿਖਲਾਈ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਚਲਾ ਕੇ ਪ੍ਰੋਗਰਾਮ ਦੇ ਲਾਗੂਕਰਨ ਦੀ ਪ੍ਰਕਿਰਿਆ ਨੂੰ ਮਿਆਰੀ ਬਣਾਉਣ ਲਈ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦਾ ਸਮਰਥਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਢਾਂਚਾਗਤ ਅਤੇ ਪ੍ਰਭਾਵਸ਼ਾਲੀ ਪਹੁੰਚ ਨੂੰ ਯਕੀਨੀ ਬਣਾਉਂਦੇ ਹੋਏ ਸੂਬੇ ਭਰ ਵਿੱਚ ਪਹਿਲਕਦਮੀ ਦੀ ਪ੍ਰਭਾਵਸ਼ਾਲੀ ਅਤੇ ਸਮਾਨ ਸ਼ੁਰੂਆਤ ਲਈ ਵਿਆਪਕ ਰੋਡਮੈਪ ਵਜੋਂ ਕੰਮ ਕਰਨਗੇ।

ਸਪੈਸ਼ਲ ਡੀਜੀਪੀ ਨੇ ਕਿਹਾ,  "ਯੁਵਾ ਸਾਂਝ ਪਹਿਲਕਦਮੀ ਦਾ ਉਦੇਸ਼ ਪੁਲਿਸ ਅਤੇ ਨੌਜਵਾਨਾਂ ਖਾਸ ਕਰਕੇ ਉਨ੍ਹਾਂ ਲੋਕਾਂ ਲਈ ਜੋ ਖੁਦ ਨੂੰ ਅਲੱਗ ਜਾਂ ਕਮਜ਼ੋਰ ਮਹਿਸੂਸ ਕਰਦੇ ਹਨ, ਦਰਮਿਆਨ ਵਿਸ਼ਵਾਸ ਪੈਦਾ ਕਰਨਾ ਹੈ। ਇਸ ਮੰਚ ਰਾਹੀਂ, ਅਸੀਂ ਭਾਈਚਾਰਕ ਸ਼ਮੂਲੀਅਤ ਅਤੇ ਯੁਵਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰਦੇ ਹਾਂ।" ਉਨ੍ਹਾਂ ਕਿਹਾ ਕਿ ਇਸ ਭਾਈਵਾਲੀ ਦਾ ਉਦੇਸ਼ ਸਮਾਵੇਸ਼ੀ, ਸੁਰੱਖਿਅਤ ਅਤੇ ਸ਼ਮੂਲੀਅਤ ਵਾਲੇ ਭਾਈਚਾਰਕ ਸਥਾਨ ਸਿਰਜ ਕੇ ਪੁਲਿਸ ਅਤੇ ਨੌਜਵਾਨਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ। 

ਉਨ੍ਹਾਂ ਕਿਹਾ ਕਿ ਸੰਗਠਨਾਂ ਦਾ ਉਦੇਸ਼ ਪਛੜੇ ਅਤੇ ਜੋਖਮ ਵਾਲੇ ਵਾਲੇ ਭਾਈਚਾਰਿਆਂ ਤੱਕ ਪਹੁੰਚ ਬਣਾ ਕੇ ਲੀਡਰਸ਼ਿਪ, ਨਾਗਰਿਕ ਜ਼ਿੰਮੇਵਾਰੀ ਅਤੇ ਜੀਵਨ ਲਈ ਲੋੜੀਂਦੇ ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਪਹਿਲਕਦਮੀ ਨੂੰ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦੀ ਅਗਵਾਈ ਹੇਠ ਸਥਾਨਕ ਸਾਂਝ ਕੇਂਦਰਾਂ ਰਾਹੀਂ ਪਹਿਲੇ ਪੜਾਅ ਅਧੀਨ ਸੂਬੇ ਭਰ ਦੇ ਚੁਣੇ ਹੋਏ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਹਿਤ ਹੁਨਰ ਵਿਕਾਸ ਅਤੇ ਰੁਜ਼ਗਾਰ ਪਹਿਲਕਦਮੀਆਂ ਰਾਹੀਂ ਸੰਵਦੇਨਸ਼ੀਲ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਅਤੇ ਉਨ੍ਹਾਂ ਦੇ ਭਾਈਚਾਰਿਆਂ ਵਿੱਚ ਸਕਾਰਾਤਮਕ ਪ੍ਰਭਾਵ ਪਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

ਹਾਰਟੇਕ ਫਾਊਂਡੇਸ਼ਨ ਦੀ ਸੀਈਓ ਹਰਕੀਰਤ ਕੌਰ ਨੇ ਕਿਹਾ, "ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨਾਲ ਸਹਿਯੋਗ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ। ਯੁਵਾ ਸਾਂਝ ਪਹਿਲਕਦਮੀ ਸਾਡੇ ਨੌਜਵਾਨਾਂ ਦੀ ਸਮਰੱਥਾ ਨੂੰ ਨਿਖਾਰ ਕੇ ਅਤੇ ਉਨ੍ਹਾਂ ਨੂੰ ਸਕਾਰਾਤਮਕ ਤਬਦੀਲੀ ਲਿਆਉਣ ਲਈ ਸਸ਼ਕਤ ਬਣਾ ਕੇ ਲਚਕੀਲੇ ਭਾਈਚਾਰਿਆਂ ਦੇ ਨਿਰਮਾਣ ਪ੍ਰਤੀ ਸਾਡੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ।"

 

Tags: Gurpreet Kaur Deo , Hartek Foundation , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD