Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਵਿਕਾਸ ਕਾਰਜਾਂ ਨੂੰ ਤੈਅ ਸਮਾਂ ਸੀਮਾ ਵਿੱਚ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਯਕੀਨੀ ਬਣਾਉਣ ਵਿਭਾਗੀ ਅਧਿਕਾਰੀ: ਡਾ. ਬਲਜੀਤ ਕੌਰ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ/ਮਲੋਟ , 11 Jun 2025

Last updated on: Jun 11, 2025, 15:51 IST

ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। 

ਇਸ ਮੌਕੇ ਹਲਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਵੱਲੋਂ ਆਪੋ-ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚੋਂ ਬਹੁਤੇ ਮਸਲਿਆਂ ਦਾ ਮੌਕੇ ‘ਤੇ ਹੀ ਹੱਲ ਕਰਨ ਲਈ ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿਛਲੀ ਮੀਟਿੰਗ ਦੌਰਾਨ ਦਿੱਤੀਆਂ ਹਦਾਇਤਾਂ 'ਤੇ ਕੀਤੇ ਗਏ ਅਮਲ ਸਬੰਧੀ ਵੀ ਫੀਡਬੈਕ ਲਈ ਅਤੇ ਅਧੂਰੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਲਕੇ ਅੰਦਰ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਤੇਜ਼ ਗਤੀ ਨਾਲ ਪੂਰਾ ਕਰਨ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਅਧਿਕਾਰੀ ਅਧੂਰੇ ਵਿਕਾਸ ਕਾਰਜਾਂ ਨੂੰ ਅਤੇ ਤੈਅ ਸਮਾਂ ਸੀਮਾ ਵਿੱਚ ਪੂਰਾ ਕਰਨ ਨੂੰ ਯਕੀਨੀ ਬਣਾਉਣ ਅਤੇ ਹਲਕੇ ਦੇ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਪਿੰਡਾਂ ਦੇ ਛੱਪੜਾਂ ਅਤੇ ਨਿਕਾਸੀ ਨਾਲਿਆਂ ਦੀ ਸਾਫ਼-ਸਫ਼ਾਈ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਜਲਦੀ ਤੋਂ ਜਲਦੀ ਛੱਪੜਾਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਪਿੰਡਾਂ ਦੇ ਸੁੰਦਰੀਕਰਨ ਵਿੱਚ ਵਾਧਾ ਹੋਣ ਦਾ ਨਾਲ-ਨਾਲ ਲੋਕਾਂ ਨੂੰ ਬਿਮਾਰੀਆਂ ਤੋਂ ਵੀ ਬਚਿਆ ਜਾ ਸਕੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਉਹਨਾਂ ਦਾ ਪੂਰਾ ਧਿਆਨ ਹਲਕਾ ਮਲੋਟ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿਕਾਸ ਪੱਖੋਂ ਮੂਹਰਲੀਆਂ ਸਫਾਂ ਵਿੱਚ ਲਿਆਉਣ ‘ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕਾ ਮਲੋਟ ਨੂੰ ਹਰ ਪੱਖੋਂ ਵਿਕਸਿਤ ਕਰਨ ਲਈ ਲਗਾਤਾਰ ਕਾਰਜਸ਼ੀਲ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਅਤੇ ਅਣਗਹਿਲੀ ਬਰਦਾਸ਼ਤ ਨਹੀ ਕੀਤੀ ਜਾਵੇਗੀ ਤੇ ਹਲਕਾ ਵਾਸੀਆਂ ਨੂੰ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਅਤੇ ਕਰਮਚਾਰੀ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਪ੍ਰਸ਼ਾਸਨਿਕ ਸੁਵਿਧਾਵਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕਾਰਜ਼ਸੀਲ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਐਸ.ਡੀ.ਐਮ. ਮਲੋਟ ਜਸਪਾਲ ਸਿੰਘ ਬਰਾੜ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਮੁੱਖ ਮੰਤਰੀ ਫੀਲਡ ਅਫ਼ਸਰ ਰੁਪਾਲੀ ਟੰਡਨ, ਮਾਰਕਿਟ ਕਮੇਟੀ ਮਲੋਟ ਦੇ ਚੇਅਰਮੈਨ ਜਸ਼ਨ ਬਰਾੜ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੁਮਾਇੰਦੇ ਹਾਜ਼ਰ ਸਨ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD