Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹਲਕੇ ਦੇ ਖੇਤਾਂ ਤਕ ਨਹਿਰੀ ਪਾਣੀ ਪੁਜਦਾ ਕਰਨ ਲਈ ਕੰਮ ਜੰਗੀ ਪੱਧਰ 'ਤੇ ਜਾਰੀ : ਨਰਿੰਦਰ ਕੌਰ ਭਰਾਜ

ਪਿੰਡ ਨਰਾਇਣਗੜ੍ਹ ਵਿਖੇ ਕਰੀਬ 61 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾ ਰਹੀ 5816 ਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਦੇ ਕੰਮ ਦਾ ਲਿਆ ਜਾਇਜ਼ਾ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਭਵਾਨੀਗੜ੍ਹ , 11 Jun 2025

Last updated on: Jun 11, 2025, 17:39 IST

ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਖੇਤ ਤਕ ਨਹਿਰੀ ਪਾਣੀ ਪੁਜਦਾ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਖੇਤਾਂ ਤਾਈਂ ਨਹਿਰੀ ਪਾਣੀ ਪੁਜਦਾ ਕਰਨ ਲਈ ਵੱਖੋ-ਵੱਖ ਪ੍ਰੋਜੈਕਟਾਂ ਦੇ ਰੂਪ ਵਿੱਚ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਦੀ ਲੜੀ ਤਹਿਤ ਹਲਕੇ ਦੇ ਪਿੰਡ ਨਰਾਇਣਗੜ੍ਹ ਵਿਖੇ ਕਰੀਬ 61 ਲੱਖ ਰੁਪਏ ਦੀ ਲਾਗਤ ਨਾਲ 5816 ਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਪਾਉਣ ਦਾ ਕੰਮ ਚੱਲ ਰਿਹਾ ਹੈ।

ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਕਰੀਬ 109 ਹੈਕਟੇਅਰ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਤੇ ਕਿਸਾਨਾਂ ਦੀਆਂ ਸਿੰਜਾਈ ਸਬੰਧੀ ਦਿੱਕਤਾਂ ਦੂਰ ਹੋਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਨਰਾਇਣਗੜ੍ਹ ਵਿਖੇ ਉਪਰੋਕਤ ਪ੍ਰੋਜੈਕਟ ਦੇ ਕੰਮ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਪ੍ਰੋਜੈਕਟ ਤੈਅ ਸਮੇਂ ਵਿੱਚ ਮੁਕੰਮਲ ਕਰਨ ਦੀ ਹਦਾਇਤ ਵੀ ਦਿੱਤੀ।

ਸ਼੍ਰੀਮਤੀ ਭਰਾਜ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਤੇ ਅਣਗਹਿਲੀਆਂ ਕਾਰਨ ਹਲਕਾ ਸੰਗਰੂਰ ਦੇ ਕਿਸਾਨ ਨਹਿਰੀ ਪਾਣੀ ਲਈ ਤਰਸਦੇ ਰਹੇ ਤੇ ਮਜਬੂਰੀ ਵਿੱਚ ਧਰਤੀ ਹੇਠਲਾ ਪਾਣੀ ਵਰਤ ਕੇ ਆਪਣੀਆਂ ਫ਼ਸਲਾਂ ਪਾਲਦੇ ਰਹੇ। ਬਹੁਤੀ ਵਾਰ ਤਾਂ ਬਿਜਲੀ ਨਾ ਆਉਣ ਕਰ ਕੇ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਉਨ੍ਹਾਂ ਨੂੰ ਆਪਣੀਆਂ ਫ਼ਸਲਾਂ ਪਾਲਣ ਲਈ ਮਜਬੂਰ ਹੋਣਾ ਪਿਆ।

ਸੂਬੇ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਖੁਦ ਖੇਤੀ ਕਰਦੇ ਰਹੇ ਹਨ। ਇਸ ਲਈ ਕਿਸਾਨਾਂ ਦੀਆਂ ਮੁਸ਼ਕਲਾਂ ਤੇ ਲੋੜਾਂ ਤੋਂ ਭਲੀਭਾਂਤ ਜਾਣੂੰ ਹਨ, ਜਿਸ ਸਦਕਾ ਜਿੱਥੇ ਉਨ੍ਹਾਂ ਨੇ ਹਰ ਖੇਤ ਤਕ ਨਹਿਰੀ ਪਾਣੀ ਪੁਜਦਾ ਕਰਨ ਵੱਲ ਤਰਜੀਹ ਦਿੱਤੀ ਹੈ, ਉਥੇ ਖੇਤਾਂ ਲਈ ਤੈਅ ਸਮੇਂ ਮੁਤਾਬਕ ਬਿਜਲੀ ਦੀ ਸਪਲਾਈ ਵੀ ਨਿਰਵਿਘਨ ਦਿੱਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਹਲਕਾ ਵਿਧਾਇਕ ਨੇ ਕਿਹਾ ਕਿ ਨਹਿਰੀ ਪਾਣੀ ਲੱਗਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧੇਗੀ ਤੇ ਫ਼ਸਲਾਂ ਵੀ ਹੋਰ ਚੰਗੀਆਂ ਹੋਣਗੀਆਂ ਨਾਲੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਜੇਕਰ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਹੀ ਨਾ ਬਚਾਅ ਸਕੇ ਤਾਂ ਆਉਣ ਵਾਲੀਆਂ ਨਸਲਾਂ ਸਾਨੂੰ ਕਦੇ ਮੁਆਫ਼ ਨਹੀਂ ਕਰਨਗੀਆਂ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤਾਂ ਲਈ ਬਿਜਲੀ ਤੇ ਨਹਿਰੀ ਪਾਣੀ ਦੇਣ ਸਬੰਧੀ ਪੂਰਾ ਜ਼ੋਰ ਲਾ ਕੇ ਕੰਮ ਕੀਤਾ ਜਾ ਰਿਹਾ ਹੈ ਪਰ ਫਿਰ ਵੀ ਜੇਕਰ ਕਿਤੇ ਕਿਸੇ ਕਿਸਾਨ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਕਿਸੇ ਵੀ ਮੁਸ਼ਕਲ ਦਾ ਹਰ ਸੰਭਵ ਹੱਲ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਪੰਚ-ਸਰਪੰਚ, ਵੱਖੋ-ਵੱਖ ਅਹੁਦੇਦਾਰ, ਪਤਵੰਤੇ ਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD