Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦੀਵਾਨ ਟੋਡਰ ਮੱਲ ਹਵੇਲੀ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਦਾ ਕੰਮ ਕਰੀਬ 30 ਫੀਸਦੀ ਮੁਕੰਮਲ: ਕੁਲਤਾਰ ਸਿੰਘ ਸੰਧਵਾਂ

ਦੀਵਾਨ ਟੋਡਰ ਮੱਲ ਹੈਰੀਟੇਜ ਫਾਊਂਡੇਸ਼ਨ ਨਿਭਾਅ ਰਹੀ ਹੈ ਨਿਸ਼ਕਾਮ ਸੇਵਾ - ਤਰੁਨਪ੍ਰੀਤ ਸਿੰਘ ਸੌਂਦ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Tarunpreet Singh Sond,Gurdev Singh Dev Maan,Lakhbir Singh Rai, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 11 Jun 2025

Last updated on: Jun 11, 2025, 17:53 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਲਈ ਦੀਵਾਨ ਟੋਡਰ ਮੱਲ ਹੈਰੀਟੇਜ ਫਾਊਂਡੇਸ਼ਨ ਵੱਲੋਂ ਕਰਵਾਏ ਜਾ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਭਵਿੱਖ ਦੀ ਯੋਜਨਾਬੰਦੀ ਬਾਰੇ ਫਾਊਂਡੇਸ਼ਨ ਦੇ ਅਹੁਦੇਦਾਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਗੁਰਦੇਵ ਸਿੰਘ ਦੇਵ ਮਾਨ ਵੀ ਮੌਜੂਦ ਸਨ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਸ ਕੀਮਤੀ ਇਤਿਹਾਸਕ ਧਰੋਹਰ ਨੂੰ ਸੰਭਾਲਣ ਦੇ ਉਦਮ ਤਹਿਤ ਪਹਿਲੇ ਪੜਾਅ ਵਜੋਂ ਕਰੀਬ 30 ਫੀਸਦੀ ਨਿਰਮਾਣ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਤਕਨੀਕੀ ਮਾਹਿਰ ਹਰ ਇੱਕ ਪੱਖ ਤੋਂ ਆਪਣੀ ਨਿਗਰਾਨੀ ਹੇਠ ਕੰਮ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਾਂਝੀ ਤੇ ਮਹਾਨ ਵਿਰਾਸਤ ਦੀ ਦਿੱਖ ਦਿਨ—ਬ—ਦਿਨ ਖਰਾਬ ਹੋ ਰਹੀ ਸੀ ਜਿਸ ਦੀ ਪੁਰਾਤਨ ਦਿੱਖ ਦੀ ਬਹਾਲੀ ਦੀ ਜਿੰਮੇਵਾਰੀ ਫਾਊਂਡੇਸ਼ਨ ਨੇ ਲੈ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੌਮ ਦੇ ਮਹਾਨ ਵਿਰਸੇ ਦੇ ਰੂਬਰੂ ਕਰਵਾਉਣ ਦਾ ਵਿਲੱਖਣ ਉਦਮ ਕੀਤਾ ਹੈ। 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਤੇ ਬਾਬਾ ਜ਼ੋਰਾਵਰ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜੁੜੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ ਅਤੇ ਜਿਸ ਤਰ੍ਹਾਂ ਦੀਵਾਨ ਟੋਡਰ ਮੱਲ ਜੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਅੰਤਿਮ ਸੰਸਕਾਰ ਲਈ ਮੋਹਰਾਂ ਖੜ੍ਹੀਆਂ ਕਰਕੇ ਇਹ ਜਗ੍ਹਾ ਖਰੀਦੀ ਸੀ ਉਸ ਨਾਲ ਇਹ ਧਰਤੀ ਦੁਨੀਆਂ ਦੀ ਸਭ ਤੋਂ ਮਹਿੰਗੀ ਧਰਤੀ ਬਣ ਗਈ ਹੈ।

ਉਨ੍ਹਾਂ ਕਿਹਾ ਕਿ ਦੀਵਾਨ ਟੋਡਰ ਮੱਲ ਜੀ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਜੋ ਮਿਸਾਲ ਕਾਇਮ ਕੀਤੀ ਹੈ, ਉਹ ਬੇਮਿਸਾਲ ਹੈ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ 'ਤੇ ਸਥਿਤ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਦੇ ਨਿਰਮਾਣ ਦੀ ਨਿਸ਼ਕਾਮ ਸੇਵਾ ਕਰਕੇ ਦੀਵਾਨ ਟੋਡਰ ਮੱਲ ਹੈਰੀਟੇਜ ਫਾਉਂਡੇਸ਼ਨ ਵਲੋਂ ਨੌਜਵਾਨ ਪੀੜ੍ਹੀ ਲਈ ਇੱਕ ਅਨਮੋਲ ਵਿਰਸੇ ਨੂੰ ਸੰਭਾਲਿਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਪੂਰੇ ਤਨ, ਮਨ ਅਤੇ ਧਨ ਦੇ ਨਾਲ ਇਸ ਮਹਾਨ ਯਾਦਗਾਰ ਦੇ ਨਿਰਮਾਣ ਕਰਵਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਇਸ ਮਹੱਤਵਪੂਰਨ ਕਾਰਜ ਨੂੰ ਤਰਜੀਹ ਦੇ ਆਧਾਰ ਤੇ ਮੁਕੰਮਲ ਕਰਨ ਵਿੱਚ ਹਰ ਪੱਖੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਨੇਕ ਕਾਰਜ ਦੀ ਸ਼ੁਰੂਆਤ ਲਈ ਸਰਕਾਰ ਤੇ ਫਾਊਂਡੇਸ਼ਨ ਵਿਚਾਲੇ ਕਈ ਮੀਟਿੰਗਾਂ ਹੋਈਆਂ ਅਤੇ ਵਿਭਾਗੀ ਪੱਧਰ ਉੱਤੇ ਮਾਹਿਰਾਂ ਦੀ ਨਿਗਰਾਨੀ ਹੇਠ ਹੁਣ ਸਮੁੱਚੇ ਕਾਰਜ ਤੇਜੀ ਨਾਲ ਨੇਪਰੇ ਚੜ੍ਹ ਰਹੇ ਹਨ। 

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬੇ ਵਿੱਚ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸੰਸਥਾ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਨ੍ਹੇਕੇ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਦੀਵਾਨ ਟੋਡਰ ਮੱਲ ਹਵੇਲੀ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਤਿੰਨ ਪੜਾਵਾਂ ਵਿੱਚ ਕੰਮ ਕਰਵਾਇਆ ਜਾ ਰਿਹਾ ਹੈ । 

ਉਨ੍ਹਾਂ ਕਿਹਾ ਕਿ ਇਤਿਹਾਸ ਦੀਆਂ ਮਹਾਨ ਸਖਸ਼ੀਅਤਾਂ ਦੀਆਂ ਪੁਰਾਤਨ ਵਿਰਾਸਤਾਂ ਨੂੰ ਸੰਭਾਲਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਨੂੰ ਆਪਣੀ ਤਨਖਾਹ ਵਿੱਚੋ 11 ਲੱਖ ਰੁਪਏ ਦਾ ਚੈੱਕ ਵੀ ਭੇਂਟ ਕੀਤਾ। 

ਇਸ ਮੌਕੇ ਫ਼ਾਊਂਡੇਸ਼ਨ ਦੇ ਮੈਂਬਰ ਸਾਹਿਬਾਨ ਸਤਨਾਮ ਸਿੰਘ ਸੰਧੂ (ਯੂਐਸਏ) ਸਰਪ੍ਰਸਤ, ਗਿਆਨ ਸਿੰਘ ਸੰਧੂ ਸੰਸਥਾਪਕ ਤੇ ਸਰਪ੍ਰਸਤ, ਰਾਣੀ ਪ੍ਰੀਤੀ ਸਿੰਘ ਨਾਭਾ ਮੁੱਖ ਆਗੂ, ਕਰਨੈਲ ਸਿੰਘ ਮਾਈਕ ਸੰਧੂ (ਯੂਐਸਏ) ਸਰਪ੍ਰਸਤ ਤੇ ਮੁੱਖ ਆਗੂ, ਬਹਾਦਰ ਸਿੰਘ (ਯੂਐਸਏ), ਅਜੈਪਾਲ ਸਿੰਘ ਬਾਠ (ਯੂਐਸਏ) ਸਰਪ੍ਰਸਤ, ਹਰਮੇਸ਼ ਸਿੰਘ ਸੀਨੀਅਰ ਆਗੂ, ਹਰਬੰਸ ਸਿੰਘ ਤੱਖੜ, ਕੁਲਵੰਤ ਸਿੰਘ ਮੰਨਣ, ਬਹਾਦਰ ਸਿੰਘ, ਸਤਨਾਮ ਸਿੰਘ ਸੰਧੂ, ਹਰਮੇਸ਼ ਸਿੰਘ (ਯੂਐਸਏ), ਕ੍ਰਿਪਾਲ ਸਿੰਘ ਬਲਾਕੀਪੁਰ (ਯੂਐਸਏ) ਸਮੇਤ ਫ਼ਾਊਂਡੇਸ਼ਨ ਦੇ ਹੋਰ ਮੈਂਬਰ, ਚੇਅਰਮੈਨ ਮਾਰਕਿਟ ਕਮੇਟੀ ਸਰਹਿੰਦ ਗੁਰਵਿੰਦਰ ਸਿੰਘ ਢਿੱਲੋ, ਚੇਅਰਮੈਨ ਮਾਰਕਿਟ ਕਮੇਟੀ ਚਨਾਰਥਲ ਰਸਪਿੰਦਰ ਸਿੰਘ ਰਾਜਾ, ਡੀ.ਡੀ.ਪੀ.ਓ. ਜਸਪ੍ਰੀਤ ਕੌਰ, ਐਸਜੀਪੀਸੀ ਦੇ ਨੁਮਾਇੰਦੇ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Tarunpreet Singh Sond , Gurdev Singh Dev Maan , Lakhbir Singh Rai , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD