Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿੱਚ ਖੇਡ ਸੱਭਿਆਚਾਰ ਸੁਰਜੀਤ ਕਰਨ ਦੀ ਸ਼ੁਰੂਆਤ

ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪਹਿਲੇ ਬਹੁ-ਮੰਤਵੀ ਖੇਡ ਕੰਪਲੈਕਸ ਦੀ ਨੀਂਹ ਰੱਖੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Dr Ravjot Singh, Mohinder Bhagat, Harbhajan Singh, Jalandhar

5 Dariya News

5 Dariya News

5 Dariya News

ਜਲੰਧਰ , 11 Jun 2025

Last updated on: Jun 12, 2025, 12:54 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੇਡਾਂ ਨੂੰ ਪ੍ਰਮੋਟ ਕਰ ਕੇ ਨਸ਼ਿਆਂ ਵਿਰੁੱਧ ਕਾਰਵਾਈ ਤੇਜ਼ ਕਰਨ ਦਾ ਐਲਾਨ ਕੀਤਾ। ਬਰਲਟਨ ਪਾਰਕ ਸਪੋਰਟਸ ਹੱਬ, ਜੋ ਕਿ ਲਗਭਗ 78 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਹੋਣ ਵਾਲਾ ਅਹਿਮ ਪ੍ਰੋਜੈਕਟ ਹੈ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਇਤਿਹਾਸਕ ਦਿਨ ਦੱਸਿਆ। 

ਉਨ੍ਹਾਂ ਕਿਹਾ ਕਿ ਇਹ ਪਹਿਲ ਹਜ਼ਾਰਾਂ ਲੋਕਾਂ ਨੂੰ ਖੇਡਾਂ ਵਿੱਚ ਸ਼ਾਮਲ ਹੋਣ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੇ ਮੌਕੇ ਮੁਹੱਈਆ ਕਰੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਦੇਸ਼ ਦਾ ਆਪਣੀ ਤਰ੍ਹਾਂ ਦਾ ਪਹਿਲਾ ਖੇਡ ਕੰਪਲੈਕਸ ਹੋਵੇਗਾ ਅਤੇ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕਦੇ ਖੇਡਾਂ ਸਮੇਤ ਕਈ ਖੇਤਰਾਂ ਵਿੱਚ ਮੋਹਰੀ ਸੀ ਪਰ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਪਿਛਾਖੜੀ ਨੀਤੀਆਂ ਇਸ ਦੇ ਪਤਨ ਦਾ ਕਾਰਨ ਬਣੀਆਂ। 

ਉਨ੍ਹਾਂ ਨੇ ਇਨ੍ਹਾਂ ਪਾਰਟੀਆਂ ਨੂੰ ਨਸ਼ਿਆਂ ਦੇ ਖ਼ਤਰੇ ਨੂੰ ਵਧਾਉਣ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਜ਼ੋਰ ਦੇ ਕੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਨੇ ਹੁਣ ਨਸ਼ਿਆਂ ਦੇ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਉਨ੍ਹਾਂ ਨੇ ਸਰਕਾਰ ਦੀਆਂ ਦਲੇਰਾਨਾ ਕਾਰਵਾਈਆਂ, ਜਿਵੇਂ ਕਿ ਅਪਰੇਸ਼ਨ ਬੁਲਡੋਜ਼ਰ ਰਾਹੀਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਅਤੇ ਢਾਹੁਣ ਬਾਰੇ ਚਾਨਣਾ ਪਾਇਆ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਰਲਟਨ ਪਾਰਕ ਦਾ ਨਵੀਨੀਕਰਨ ਨਸ਼ਾ ਵਿਰੋਧੀ ਮੁਹਿੰਮ ਤਹਿਤ ਇੱਕ ਰਣਨੀਤਕ ਕਦਮ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਲਦੀ ਹੀ ਹਰੇਕ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਦੁਹਰਾਇਆ ਕਿ ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਸਥਾਪਿਤ ਕਰਨਾ ਹੈ। 

ਅਰਵਿੰਦ ਕੇਜਰੀਵਾਲ ਨੇ ਸੂਬੇ ਦੇ ਉਦਯੋਗ-ਅਨੁਕੂਲ ਰੁਖ਼ ਦਾ ਵੀ ਜ਼ਿਕਰ ਕੀਤਾ, ਜਿਸ ਨੇ ਮਹੱਤਵਪੂਰਨ ਨਿਵੇਸ਼ ਨੂੰ ਆਕਰਸ਼ਿਤ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਪੰਜਾਬ ਭਰ ਵਿੱਚ ਨਵੇਂ ਫੋਕਲ ਪੁਆਇੰਟਾਂ ਦੀ ਸਥਾਪਨਾ ਅਤੇ ਫਾਸਟਟਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਦਾ ਜ਼ਿਕਰ ਕੀਤਾ ਤਾਂ ਜੋ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲ ਸਕਣ। 

ਉਨ੍ਹਾਂ ਕਿਹਾ ਕਿ ਪੰਜਾਬ, ਜੋ ਆਪਣੀ ਹਿੰਮਤ ਅਤੇ ਉੱਦਮੀ ਸੁਭਾਅ ਲਈ ਜਾਣਿਆ ਜਾਂਦਾ ਹੈ, ਹੁਣ ਭਾਰਤ ਦੇ ਉਦਯੋਗਿਕ ਉਭਾਰ ਦੀ ਅਗਵਾਈ ਕਰਨ ਲਈ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਉਣ ਵਾਲੀਆਂ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ ਅਤੇ ਇਹ ਗਤੀ ਭਵਿੱਖ ਵਿੱਚ ਵੀ ਜਾਰੀ ਰਹੇਗੀ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੀ ਵਿਰਾਸਤ ਦਾ ਜ਼ਿਕਰ ਕੀਤਾ ਕਿ ਇੱਥੇ ਬੇਮਿਸਾਲ ਖਿਡਾਰੀ ਪੈਦਾ ਹੋਏ ਹਨ, ਜਿਨ੍ਹਾਂ ਨੇ ਦੇਸ਼ ਨੂੰ, ਖ਼ਾਸ ਕਰ ਕੇ ਹਾਕੀ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧੀ ਦਿਵਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਕੌਮੀ ਹਾਕੀ ਟੀਮ ਦੇ ਬਹੁਤ ਸਾਰੇ ਖਿਡਾਰੀ ਇਸ ਜ਼ਿਲ੍ਹੇ ਤੋਂ ਹਨ, ਜਿਨ੍ਹਾਂ ਦੀਆਂ ਤਿੰਨ ਪੀੜ੍ਹੀਆਂ ਇਸ ਦੇ ਮੈਦਾਨਾਂ ਤੋਂ ਨਿਕਲੀਆਂ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਸਾਲਾਂ ਤੋਂ ਸਿਆਸੀ ਕੁਪ੍ਰਬੰਧ ਕਾਰਨ ਪੰਜਾਬ ਖੇਡਾਂ ਵਿੱਚ ਪਛੜ ਗਿਆ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਥਲੈਟਿਕਸ ਵਿੱਚ ਸੂਬੇ ਦੀ ਗੁਆਚੀ ਸ਼ਾਨ ਨੂੰ ਰਣਨੀਤਕ ਯਤਨਾਂ ਰਾਹੀਂ ਬਹਾਲ ਕੀਤਾ ਜਾਵੇਗਾ। ਖੇਡਾਂ ਨੂੰ ਸੁਰਜੀਤ ਕਰਨਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਕੇਂਦਰੀ ਥੰਮ੍ਹ ਹੈ, ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਜਾਣਾ ਹੈ। 

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਇਤਿਹਾਸਕ ਬਰਲਟਨ ਪਾਰਕ ਦਾ ਨਾਮ ਇੱਕ ਮਹਾਨ ਪੰਜਾਬੀ ਅਥਲੀਟ ਦੇ ਨਾਮ 'ਤੇ ਰੱਖਿਆ ਜਾਵੇਗਾ ਤਾਂ ਕਿ ਬਸਤੀਵਾਦੀ ਵਿਰਾਸਤ ਤੋਂ ਨਿਜ਼ਾਤ ਮਿਲੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੁੱਲਾਂਪੁਰ ਤੋਂ ਬਾਅਦ ਜਲਦੀ ਹੀ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਕਸਤ ਕੀਤੇ ਜਾਣਗੇ। 

ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਕਪਤਾਨਾਂ ਦੇ ਨਾਲ-ਨਾਲ ਫੁੱਟਬਾਲ ਟੀਮ ਦੇ ਕਪਤਾਨ ਵੀ ਪੰਜਾਬ ਤੋਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਜਲਦੀ ਹੀ ਖੇਡਾਂ ਵਿੱਚ ਨੰਬਰ ਇੱਕ ਸੂਬਾ ਬਣ ਜਾਵੇਗਾ ਅਤੇ ਸਰਕਾਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਖਿਡਾਰੀਆਂ ਨੂੰ ਅਥਲੈਟਿਕ ਵਿੱਚ ਮੱਲਾਂ ਮਾਰਨ ਦੇ ਯੋਗ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਅਖ਼ੀਰ ਵਿੱਚ ਪੰਜਾਬ ਅਤੇ ਇਸ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਹਰ ਹਾਲ ਵਿੱਚ ਬਹਾਲ ਕੀਤਾ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Dr Ravjot Singh , Mohinder Bhagat , Harbhajan Singh , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD