Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਲੁਧਿਆਣਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

ਰਵਾਇਤੀ ਪਾਰਟੀਆਂ ਨਾਲ ਜੁੜੇ 100 ਤੋਂ ਵੱਧ ਲੋਕ 'ਆਪ' ਵਿੱਚ ਹੋਏ ਸ਼ਾਮਲ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Shery Kalsi, Harbhajan Singh ETO,Dr Sunny Singh Ahluwalia,Lal Chand Kataruchak, Ludhiana

Web Admin

Web Admin

5 Dariya News

ਲੁਧਿਆਣਾ , 11 Jun 2025

Last updated on: Jun 12, 2025, 13:30 IST

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਹਰ ਰੋਜ਼ ਸੈਂਕੜੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀ ਛੱਡ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਬੁੱਧਵਾਰ ਨੂੰ ਵੀ ਇਨ੍ਹਾਂ ਰਵਾਇਤੀ ਪਾਰਟੀਆਂ ਨਾਲ ਜੁੜੇ 100 ਤੋਂ ਵੱਧ ਲੋਕ 'ਆਪ' ਵਿੱਚ ਸ਼ਾਮਲ ਹੋਏ।

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ 'ਆਪ' ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਆਹਲੂਵਾਲੀਆ ਦੀ ਮੌਜੂਦਗੀ ਵਿੱਚ ਸਾਰੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਇਸ ਮੌਕੇ 'ਤੇ 'ਆਪ' ਆਗੂ ਸੁਰਿੰਦਰ ਕਲਿਆਣ, ਸਿੰਮੀ ਚੋਪੜਾ ਅਤੇ ਰਣਜੀਤ ਸਿੰਘ ਬਾਠ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। 

ਉਨ੍ਹਾਂ ਦੇ ਯਤਨਾਂ ਅਤੇ ਸਖ਼ਤ ਮਿਹਨਤ ਸਦਕਾ ਹੀ ਅੱਜ ਇੰਨੀ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਕਾਂਗਰਸ ਪਾਰਟੀ ਦੇ ਸਾਬਕਾ ਸਰਕਲ ਪ੍ਰਧਾਨ ਰਮਨਦੀਪ ਸਿੰਘ ਆਪਣੇ ਸਾਥੀ ਪਰਮਵੀਰ ਸਿੰਘ, ਅਵਤਾਰ ਸਿੰਘ, ਅੰਕੁਸ਼ ਬਜਾਜ, ਚੇਤਨ ਮੋਂਗਾ, ਗੁਰਜੀਤ ਸਿੰਘ ਕੁਲਦੀਪ ਗਰੇਵਾਲ, ਬਲਵਿੰਦਰ ਸਿੰਘ ਕੁਲਦੀਪ ਸਿੰਘ ਕਰਮਵੀਰ ਚੌਧਰੀ ਅਤੇ ਅਰਸ਼ਦੀਪ ਸਿੰਘ ਸਮੇਤ ਲਗਭਗ 40 ਹੋਰ ਲੋਕ ਕਾਂਗਰਸ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ।

ਸ਼੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਦੇ ਚੇਅਰਮੈਨ ਤੁਲਸੀ ਰਾਮ, ਕੈਸ਼ੀਅਰ ਅਸ਼ੋਕ ਕੁਮਾਰ, ਵਾਈਸ ਕੈਸ਼ੀਅਰ ਮਹਾਵੀਰ ਫੌਜੀ, ਹੈੱਡ ਸਤੀਸ਼ ਕੁਮਾਰ, ਸੈਕਟਰੀ ਹਰਵੰਸ਼ ਲਾਲ ਗਿਆਨੀ ਅਤੇ ਡਿਪਟੀ ਸੈਕਟਰੀ ਡਾਕਟਰ ਰਣਜੀਤ ਕੁਮਾਰ ਸਮੇਤ 20 ਲੋਕ ਪਾਰਟੀ ਵਿੱਚ ਸ਼ਾਮਲ ਹੋਏ। ਇਨ੍ਹਾਂ ਤੋਂ ਇਲਾਵਾ, ਲੁਧਿਆਣਾ ਐਂਟੀ ਕਰੱਪਸ਼ਨ ਫਾਊਂਡੇਸ਼ਨ ਦੇ ਕਾਰਜਕਾਰੀ ਮੈਂਬਰ ਰਾਜਨ ਕੁੰਦਰਾ ਵੀ 'ਆਪ' ਵਿੱਚ ਸ਼ਾਮਲ ਹੋਏ। 

ਜਦੋਂ ਕਿ ਵਾਰਡ ਨੰਬਰ- 65 ਤੋਂ ਭਾਨੂ ਕਿਰਨ, ਰੰਜਨਾ ਭਸੀਨ, ਪ੍ਰਿਆ ਸੋਢੀ ਅਤੇ ਈਸ਼ਾ ਬੱਸੀ ਵੀ ਪਾਰਟੀ ਵਿੱਚ ਸ਼ਾਮਲ ਹੋਏ। 'ਆਪ' ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਸੀਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। 

ਪਿਛਲੇ ਤਿੰਨ ਸਾਲਾਂ ਤੋਂ, ਸਾਡੇ ਘਰ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਕਾਰਨ ਸਾਨੂੰ ਬਹੁਤ ਜ਼ਿਆਦਾ ਵਿੱਤੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਹੋਣ ਕਾਰਨ, ਸਾਡਾ ਵਿੱਤੀ ਦਬਾਅ ਵੀ ਕਾਫ਼ੀ ਘੱਟ ਗਿਆ ਹੈ। 

ਪਾਰਟੀ ਵਿੱਚ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਤਿੰਨ ਸਾਲਾਂ ਵਿੱਚ 'ਆਪ' ਸਰਕਾਰ ਦੇ ਕਾਰਜਕਾਲ ਤੋਂ ਪ੍ਰਭਾਵਿਤ ਹੋ ਕੇ ਰੋਜ਼ਾਨਾ ਸੈਂਕੜੇ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਵਿੱਚ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਲੋਕਾਂ ਨੇ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦਾ ਫ਼ੈਸਲਾ ਕਰ ਲਿਆ ਹੈ। ਸਾਡੀ ਕੋਸ਼ਿਸ਼ ਜਿੱਤ ਦੇ ਫ਼ਰਕ ਨੂੰ ਵਧਾਉਣ ਦੀ ਹੈ। 'ਆਪ' ਉਮੀਦਵਾਰ ਦੀ ਜਿੱਤ ਬਾਰੇ ਕਿਸੇ ਦੇ ਮਨ ਵਿੱਚ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਦਾ ਵੱਡੇ ਫ਼ਰਕ ਨਾਲ ਜਿੱਤਣਾ ਯਕੀਨੀ ਹੈ। ਕਾਂਗਰਸ ਅਤੇ ਭਾਜਪਾ ਦੂਜੇ ਸਥਾਨ ਲਈ ਲੜ ਰਹੇ ਹਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Shery Kalsi , Harbhajan Singh ETO , Dr Sunny Singh Ahluwalia , Lal Chand Kataruchak , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD