Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਭਗਤ ਕਬੀਰ ਜੀ ਦੇ ਸੰਦੇਸ਼ ਦਾ ਮੌਜੂਦਾ ਯੁੱਗ ਵਿਚ ਬੇਹੱਦ ਮਹੱਤਵ : ਮੋਹਿੰਦਰ ਭਗਤ

627ਵੇਂ ਪ੍ਰਕਾਸ਼ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 12 Jun 2025

Last updated on: Jun 12, 2025, 17:33 IST

ਭਗਤ ਕਬੀਰ ਜੀ ਮਹਾਨ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ, ਜਿਸ ਦੀ ਮੌਜੂਦਾ ਪਦਾਰਥਵਾਦੀ ਯੁੱਗ ਵਿਚ ਬੇਹੱਦ ਮਹੱਤਤਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਮੋਹਿੰਦਰ ਭਗਤ ਨੇ ਸਥਾਨਕ ਸਤਿਗੁਰੂ ਕਬੀਰ ਮੁੱਖ ਮੰਦਰ ਭਾਰਗਵ ਨਗਰ ਵਿਖੇ ਭਗਤ ਕਬੀਰ ਜੀ ਦੇ 627ਵੇਂ ਪ੍ਰਕਾਸ਼ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ। 

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਅਤੇ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਹਮੇਸ਼ਾ ਹੀ ਆਵਾਮ ਦਾ ਮਾਰਗ ਦਰਸ਼ਨ ਕਰਦੀ ਰਹੇਗੀ ਜੋ ਕਿ ਜਾਤ, ਨਸਲ ਅਤੇ ਧਰਮ ਤੋਂ ਉਪਰ ਉਠਣ ਦਾ ਸੁਨੇਹਾ ਦਿੰਦੀ ਹੈ। 

ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਬੀਰ ਸਾਹਿਬ ਦੀ ਬਾਣੀ ਸਾਨੂੰ ਸ਼ੁੱਧ ਵਿਚਾਰਧਾਰਾ ਦਾ ਸੰਦੇਸ਼ ਦਿੰਦੀ ਹੈ ਜਿਸ ਤੋਂ ਸਿੱਖਿਆ ਲੈ ਕੇ ਅਸੀਂ ਆਪਣਾ ਜੀਵਨ ਸਫ਼ਲ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜ ਵਿਚ ਸਮਾਜਿਕ ਬੁਰਾਈਆਂ ਜਾਤੀ ਪ੍ਰਥਾ, ਛੂਤ-ਛਾਤ ਅਤੇ ਊਚ-ਨੀਚ ਦੇ ਖ਼ਾਤਮੇ ਲਈ ਲੰਬਾ ਸੰਘਰਸ਼ ਕੀਤਾ।

ਸ਼੍ਰੀ ਭਗਤ ਨੇ ਕਿਹਾ ਕਿ ਉਹੀ ਕੌਮਾਂ ਹਮੇਸ਼ਾ ਅਗਾਂਹ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ ਨੂੰ ਯਾਦ ਰੱਖਦੀਆਂ ਹੋਈਆਂ ਹਮੇਸ਼ਾ ਉਨ੍ਹਾਂ ਦੇ ਪੂਰਨਿਆਂ ’ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਭਗਤ ਕਬੀਰ ਜੀ ਸਮੇਤ ਸਾਰੇ ਧਰਮਾਂ ਦੇ ਗੁਰੂਆਂ-ਪੀਰਾਂ ਵੱਲੋਂ ਦਰਸਾਏ ਗਏ ਸਾਂਝੀਵਾਲਤਾ ਅਤੇ ਸਮਾਜਿਕ ਨਿਆਂ ਦੇ ਮਾਰਗ ’ਤੇ ਚਲਦਿਆਂ ਸਮੂਹ ਵਰਗਾਂ ਦੀ ਭਲਾਈ ਲਈ ਭਰਪੂਰ ਉਪਰਾਲੇ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਗਤ ਕਬੀਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਰਾਜ ਦੇ ਸਮਾਜਿਕ ਤੇ ਆਰਥਿਕ ਤੌਰ ’ਤੇ ਪੱਛੜੇ ਲੋਕਾਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਸਕੀਮਾਂ ਹੋਂਦ ਵਿਚ ਲਿਆਂਦੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿਚੋਂ ਮੰਦਿਰ ਕਮੇਟੀ ਨੂੰ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਪ੍ਰਸਿੱਧ ਗਾਇਕ ਮਾਸ਼ਾ ਅਲੀ ਅਤੇ ਹੋਰਨਾਂ ਕਲਾਕਾਰਾਂ ਨੇ ਭਜਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਆਪ ਆਗੂ ਦਿਨੇਸ਼ ਢੱਲ, ਐਸ.ਡੀ.ਐਮ. ਜਲੰਧਰ-2 ਸ਼ਾਇਰੀ ਮਲਹੋਤਰਾ, ਤਹਿਸੀਲਦਾਰ ਪਰਵੀਨ ਕੁਮਾਰ ਸਿੰਗਲਾ,  ਸਤਿਗੁਰੂ ਕਬੀਰ ਸਭਾ ਭਾਰਗਵ ਨਗਰ ਦੇ ਚੇਅਰਮੈਨ ਸਤੀਸ਼ ਭਗਤ ਬਿੱਲਾ, ਪ੍ਰਧਾਨ ਰਾਕੇਸ਼ ਕੁਮਾਰ ਭਗਤ, ਉੱਪ ਪ੍ਰਧਾਨ ਰਵੀ ਕੁਮਾਰ, ਕੈਸ਼ੀਅਰ ਦੁਸ਼ਿਅੰਤ ਭਗਤ, ਚੇਅਰਮੈਨ ਅੰਮ੍ਰਿਤਪਾਲ ਸਿੰਘ, ਸੰਜੀਵ ਭਗਤ, ਸੁਦੇਸ਼ ਭਗਤ, ਰਜਨੀਸ਼ ਚੱਢਾ, ਸ਼ੋਭਾ ਭਗਤ, ਅਜੇ ਅੱਜੂ, ਬਲਵਿੰਦਰ ਬਿੱਟੂ, ਸੋਮ ਨਾਥ, ਬੰਟੀ, ਅਜੇ ਨੰਨੂ, ਜਸਵੰਤ ਪੰਮਾ, ਦੀਪਕ, ਰਮਨ ਗੋਲੂ, ਅਸ਼ਵਨੀ ਬਿੱਟੂ, ਅਸ਼ਵਨੀ ਬੱਬੂ, ਬਲਦੇਵ ਰਾਜ, ਸੁਦੇਸ਼, ਸੌਰਵ ਸੇਠ, ਬਬਲੀ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਹਾਜ਼ਰ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD