Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਬਜ਼ੁਰਗਾਂ ਤੇ ਦਿਵਿਆਂਗਜ਼ਨਾਂ ਦੀ ਭਲਾਈ ਲਈ ਬਣੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਅਧਿਕਾਰੀ- ਡਾ. ਸੋਨਾ ਥਿੰਦ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪੱਧਰੀ ਕਮੇਟੀਆਂ ਨਾਲ ਕੀਤੀ ਸਮੀਖਿਆ ਮੀਟਿੰਗ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 12 Jun 2025

Last updated on: Jun 13, 2025, 11:02 IST

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਜ਼ੁਰਗ ਨਾਗਰਿਕਾਂ ਅਤੇ  ਦਿਵਿਆਂਗਜ਼ਨਾਂ ਦੀ ਭਲਾਈ ਲਈ ਰਾਈਟਸ ਆਫ ਪਰਸਨਜ ਵਿੱਦ ਡਿਸਏਬਿਲਟੀ ਐਕਟ -2016 ਅਧੀਨ ਗਠਿਤ ਜ਼ਿਲ੍ਹਾ ਪੱਧਰੀ ਕਮੇਟੀਆਂ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ। ਮੀਟਿੰਗ ਦੌਰਾਨ ਬਜ਼ੁਰਗਾਂ ਤੇ ਦਿਵਿਅਜਗ਼ਨਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਤੇ ਉਨ੍ਹਾਂ ਦੇ ਸਥਾਈ ਹੱਲ ਲਈ ਚੁੱਕੇ ਕਦਮਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਡਾ. ਸੋਨਾ ਥਿੰਦ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਇਨ੍ਹਾਂ ਦੀ ਸੰਭਾਲ ਕਰਨੀ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਬਿਰਧ ਘਰਾਂ ਵਿੱਚ ਰਹਿੰਦੇ ਬਜ਼ੁਰਗਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨੀਆ ਯਕੀਨੀ ਬਣਾਈਆਂ ਜਾਣ। 

ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਬਜ਼ੁਰਗਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਤੇ ਬਜ਼ੁਰਗਾਂ ਨੂੰ ਪੂਰਾ ਮਾਣ ਤੇ ਸਨਮਾਨ ਦਿੱਤਾ ਜਾਵੇ। ਇਸੇ ਤਰ੍ਹਾਂ ਦਿਵਿਆਂਗਜ਼ਨਾਂ ਦੀ ਭਲਾਈ ਲਈ ਰਾਈਟਸ ਆਫ ਪਰਸਨਜ ਵਿੱਦ ਡਿਸਏਬਿਲਟੀ ਐਕਟ -2016 ਅਧੀਨ ਬਣੀ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਵਿਆਂਗਜ਼ਨਾਂ ਨੂੰ ਭਲਾਈ ਸਕੀਮਾਂ ਦਾ ਲਾਭ ਲੈਣ ਵਾਸਤੇ  ਯੂ.ਡੀ.ਆਈ.ਡੀ. ਕਾਰਡ ਹੋਣੇ ਲਾਜ਼ਮੀ ਹਨ।

ਇਸ ਲਈ ਜ਼ਿਲ੍ਹੇ ਨਾਲ ਸਬੰਧਤ ਦਿਵਿਆਂਗਜ਼ਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਡਾ. ਸੋਨਾ ਥਿੰਦ ਨੇ ਦੱਸਿਆ ਕਿ ਨੈਸ਼ਨਲ ਫਰੀਦਾਬਾਦ ਫਾਇਨਾਂਸ ਕਾਰਪੋਰੇਸ਼ਨ ਵੱਲੋਂ 40 ਫੀਸਦੀ ਤੋਂ ਵੱਧ ਅਪੰਗਤਾ ਵਾਲੇ ਦਿਵਿਆਂਗਜ਼ਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ 5 ਲੱਖ ਰੁਪਏ ਤੱਕ ਦਾ ਕਰਜ਼ਾ ਘੱਟ ਵਿਆਜ ਦਰ ਤੇ ਦਿੱਤਾ ਜਾਂਦਾ ਹੈ, ਉਸ ਬਾਰੇ ਦਿਵਿਆਂਗਜ਼ਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਦਿਵਿਆਂਗਜ਼ਨ, ਆਪਣਾ ਰੋਜ਼ਗਾਰ ਸ਼ੁਰੂ ਕਰਕੇ ਆਪਣਾ ਜੀਵਨ ਗੁਜ਼ਾਰਾ ਹੋਰ ਵੀ ਬਿਹਤਰ ਤਰੀਕੇ ਨਾਲ ਕਰ ਸਕਣ।     

ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ. ਵਰਿੰਦਰ ਸਿੰਘ ਟਿਵਾਣਾ,  ਸਹਾਇਕ ਸਿਵਲ ਸਰਜਨ ਡਾ.ਅਮਰੀਕ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ, ਨਗਰ ਕੌਂਸਲ ਸਰਹਿੰਦ ਦੇ ਕਾਰਜਸਾਧਕ ਅਫਸਰ ਸੰਗੀਤ ਕੁਮਾਰ ਤੋਂ ਇਲਾਵਾ ਕਮੇਟੀ ਮੈਂਬਰ ਤੇ ਹੋਰ ਅਧਿਕਾਰੀ ਹਾਜਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD