Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੁਣ ਇੰਤਕਾਲ ਵਿੱਚ ਪਟਵਾਰੀ ਅੜਿਕੇ ਖੜੇ ਨਹੀਂ ਕਰ ਸਕਣਗੇ ਅਤੇ ਨਾ ਹੀ ਦੇਣੀ ਪਵੇਗੀ ਰਿਸ਼ਵਤ -ਅਮਨ ਅਰੋੜਾ

ਸਿੰਗਲ ਕਲਿੱਕ ਨਾਲ ਹੋਣਗੇ ਮਾਲ ਵਿਭਾਗ ਦੇ ਬਹੁਤੇ ਕੰਮ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Kuldeep Singh Dhaliwal, Hardeep Singh Mundian,Harbhajan Singh ETO, Anurag Verma, Amritsar

5 Dariya News

5 Dariya News

5 Dariya News

ਅੰਮ੍ਰਿਤਸਰ , 12 Jun 2025

Last updated on: Jun 13, 2025, 11:50 IST

ਪ੍ਰਸ਼ਾਸਨਿਕ ਸੁਧਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਰਕਾਰ ਵੱਲੋਂ ਲਾਂਚ ਕੀਤੀਆਂ ਗਈਆਂ ਮਾਲ ਵਿਭਾਗ ਦੀਆਂ ਸੇਵਾਵਾਂ ਦੀ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਜ ਵਿੱਚੋਂ ਭਰਿਸ਼ਟਾਚਾਰ ਦੇ ਖਾਤਮੇ ਲਈ ਇਹ ਕ੍ਰਾਂਤੀਕਾਰੀ ਕਦਮ ਸਿੱਧ ਹੋਵੇਗਾ। ਇੱਥੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਹੁਣ ਜਮੀਨ ਜਾਇਦਾਦ ਦੀ ਜਮਾਂਬੰਦੀ, ਇੰਤਕਾਲ, ਫਰਦ ਬਦਰ ਆਦਿ ਲਈ ਲੋਕਾਂ ਨੂੰ ਦਫਤਰਾਂ ਦੇ ਗੇੜੇ ਨਹੀਂ ਲਾਉਣੇ ਪੈਣਗੇ, ਸਗੋਂ ਉਹ ਇੱਕ ਕਲਿੱਕ ਉੱਤੇ ਹੀ ਇਹ ਕੰਮ ਆਪਣੇ ਮੋਬਾਈਲ ਤੋਂ ਕਰ ਸਕਣਗੇ। 

ਉਹਨਾਂ ਕਿਹਾ ਕਿ ਅੱਜ ਆਮ ਲੋਕਾਂ ਨਾਲ ਜੁੜੀਆਂ ਸੇਵਾਵਾਂ ਨੂੰ ਆਨਲਾਈਨ ਕੀਤਾ ਗਿਆ ਹੈ ਅਤੇ ਇਹ ਸਾਰੀਆਂ ਸੇਵਾਵਾਂ ਇਜੀ ਜਮਾਬੰਦੀ ਦੀ ਵੈਬਸਾਈਟ ਤੋਂ ਪ੍ਰਾਪਤ ਕੀਤੀਆਂ ਜਾ ਸਕਣਗੀਆਂ ਜਾਂ 1076 ਫੋਨ ਨੰਬਰ ਡਾਇਲ ਕਰਕੇ ਤੁਸੀਂ ਘਰ ਬੈਠੇ ਇਹ ਸੇਵਾ ਪ੍ਰਾਪਤ ਕਰ ਸਕਦੇ ਹੋ। ਉਹਨਾਂ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਤਕਰੀਬਨ 40 ਲੱਖ ਲੋਕ ਫਰਦ ਦੀ ਕਾਪੀ ਲੈਣ ਲਈ ਫਰਦ ਕੇਂਦਰਾਂ ਵਿੱਚ ਜਾਂਦੇ ਹਨ ਅਤੇ ਇਸ ਲਈ 45 ਕਰੋੜ ਰੁਪਏ ਫੀਸ ਵਜੋਂ ਦਿੰਦੇ ਹਨ, ਜਦ ਕਿ ਹੁਣ ਇਹ ਕੰਮ ਮੋਬਾਇਲ ਫੋਨ ਰਾਹੀਂ ਹੋ ਸਕੇਗਾ ਅਤੇ ਇਸ ਨਾਲ ਪੰਜਾਬੀਆਂ ਦੇ ਲਗਭਗ 22 ਕਰੋੜ ਤੋਂ ਵੱਧ ਦੇ ਪੈਸੇ ਬਚਣਗੇ। 

ਇਸ ਤੋਂ ਇਲਾਵਾ ਨਾ ਪਟਵਾਰੀ ਕੋਲ ਜਾਣ ਦੀ ਲੋੜ ਪਵੇਗੀ, ਨਾ ਲਾਈਨ ਵਿੱਚ ਲੱਗਣ ਦੀ ਅਤੇ ਨਾ ਹੀ ਰਿਸ਼ਵਤ ਦੇਣ ਦੀ। ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਹਰ ਸਾਲ ਪੰਜਾਬ ਵਿੱਚ 8 ਲੱਖ ਦੇ ਕਰੀਬ ਇੰਤਕਾਲ ਹੁੰਦੇ ਹਨ, ਜਿੰਨਾਂ ਵਿੱਚੋਂ 6 ਲੱਖ ਇੰਤਕਾਲ ਰਜਿਸਟਰੀਆਂ ਦੇ ਅਤੇ 2 ਲੱਖ ਵਿਰਾਸਤੀ ਇੰਤਕਾਲ ਹੋ ਜਾਂਦੇ ਹਨ। ਇਹ ਇੰਤਕਾਲ ਕਰਵਾਉਣ ਲਈ ਅਕਸਰ ਲੋਕ ਕਈ ਮਹੀਨੇ ਧੱਕੇ ਖਾਂਦੇ ਸਨ ਪਰ ਹੁਣ ਨਾ ਇੰਤਕਾਲ ਵਿੱਚ ਪਟਵਾਰੀ ਅੜਿਕਾ ਖੜਾ ਕਰ ਸਕੇਗਾ ਅਤੇ ਨਾ ਹੀ ਰਿਸ਼ਵਤ ਦੇਣੀ ਪਵੇਗੀ। ਇੰਤਕਾਲ ਦਾ ਸਾਰਾ ਕੰਮ ਪਾਰਦਰਸ਼ੀ ਹੋਵੇਗਾ ਅਤੇ ਇਸ ਨੂੰ 30 ਦਿਨਾਂ ਵਿੱਚ ਪੂਰਾ ਕੀਤਾ ਜਾਵੇਗਾ। 

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਰਪਟ ਐਂਟਰੀ ਲਈ ਹੁਣ ਕੋਈ ਕਾਗਜ਼ੀ ਕਾਰਵਾਈ ਕਰਨ ਜਾਂ ਦਫਤਰਾਂ ਦੇ ਧੱਕੇ ਖਾਣ ਦੀ ਲੋੜ ਨਹੀ। ਤੁਹਾਡਾ ਕੇਸ ਡਿਜੀਟਲ ਤੌਰ ਤੇ ਪਟਵਾਰੀ ਤੋਂ ਲੈ ਕੇ ਤਹਿਸੀਲਦਾਰ ਕੋਲ ਜਾਵੇਗਾ ਅਤੇ ਤੁਹਾਨੂੰ ਵਟਸਐਪ ਉੱਤੇ ਪਲ ਪਲ ਦੀ ਜਾਣਕਾਰੀ ਮਿਲੇਗੀ। ਇਸੇ ਤਰ੍ਹਾਂ ਫਰਦ ਬਦਰ ਦੀ ਸੇਵਾ ਆਨਲਾਈਨ ਕਰ ਦਿੱਤੀ ਗਈ ਹੈ ਅਤੇ ਮਾਲ ਰਿਕਾਰਡ ਵਿੱਚ ਤਰੁਟੀਆਂ ਆਸਾਨੀ ਨਾਲ ਦੂਰ ਹੋਣਗੀਆਂ। 

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕੋਈ ਵੀ ਨਾਗਰਿਕ ਸਾਲ ਦੇ 500 ਰੁਪਏ ਫੀਸ ਦੇ ਕੇ ਆਪਣੀ ਖੇਵਟ ਦੀ ਰਿਕਾਰਡ ਲਈ ਸਬਸਕ੍ਰਿਪਸ਼ਨ ਲੈ ਸਕਦਾ ਹੈ ਅਤੇ ਉਹ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਹੋਵੇ, ਜਦੋਂ ਵੀ ਉਸਦੀ ਖੇਵਟ ਨਾਲ ਕੋਈ ਛੇੜ ਛਾੜ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸਨੂੰ ਵਟਸਐਪ ਨੰਬਰ ਜਾਂ ਈਮੇਲ ਉੱਤੇ ਅਲਰਟ ਜਾਵੇਗਾ। ਇਸ ਮੌਕੇ ਮਾਲ ਵਿਭਾਗ ਦੇ ਮੰਤਰੀ ਸ: ਹਰਦੀਪ ਸਿੰਘ ਮੁੰਡੀਆ ਨੇ ਇਨਾਂ ਕਦਮਾਂ ਨੂੰ ਆਮ ਆਦਮੀ ਪਾਰਟੀ ਦੀ ਭ੍ਰਿਸ਼ਟਾਚਾਰ ਵਿਰੋਧੀ ਅਤੇ ਲੋਕ ਪੱਖੀ ਸੋਚ  ਦਾ ਨਤੀਜਾ ਦੱਸਦੇ ਇਸ ਇਤਿਹਾਸਿਕ ਮੌਕੇ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ। 

ਉਨਾਂ ਕਿਹਾ ਕਿ ਸੁਧਾਰਾਂ ਦੇ ਇਹ ਦੌਰ ਅਜੇ ਜਾਰੀ ਹੈ ਅਤੇ ਭਵਿੱਖ ਵਿੱਚ ਹੋਰ ਵੀ ਲੋਕ ਪੱਖੀ ਸੁਧਾਰ ਕੀਤੇ ਜਾਣਗੇ। ਪ੍ਰੈੱਸ ਕਾਨਫਰੰਸ ਵਿੱਚ ਇਸ ਮੌਕੇ ਉਹਨਾਂ ਨਾਲ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈਟੀਓ, ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਸਕੱਤਰ ਮਾਲ ਵਿਭਾਗ ਸ੍ਰੀਮਤੀ ਸੋਨਾਲੀ ਗਿਰੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Kuldeep Singh Dhaliwal , Hardeep Singh Mundian , Harbhajan Singh ETO , Anurag Verma , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD