Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਿਟਾ. ਆਈ.ਏ.ਐਸ (ਸੇਵਾਮੁਕਤ) ਸ਼੍ਰੀ ਸੁਰੇਸ਼ ਕੁਮਾਰ ਨੇ “ਸਤਲੁਜ ਨਦੀ ਬੇਸਿਨ ਪ੍ਰਬੰਧਨ ਅਤੇ ਸੰਭਾਲ ਪ੍ਰੋਗਰਾਮ” ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਵਿਚਾਰ ਵਟਾਂਦਰਾ ਕੀਤਾ

Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 12 Jun 2025

Last updated on: Jun 13, 2025, 13:18 IST

ਸਾਬਕਾ ਪ੍ਰਮੁੱਖ ਸਕੱਤਰ ਅਤੇ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਅਤੇ ਡਬਲਯੂ.ਡਬਲਯੂ.ਐਫ ਦੇ ਸੀਨੀਅਰ ਸਲਾਹਕਾਰ ਸ਼੍ਰੀ ਸੁਰੇਸ਼ ਕੁਮਾਰ ਆਈ.ਏ.ਐਸ (ਸੇਵਾਮੁਕਤ) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਮੀਟਿੰਗ ਕਰਦਿਆਂ “ਸਤਲੁਜ ਨਦੀ ਬੇਸਿਨ ਪ੍ਰਬੰਧਨ ਅਤੇ ਸੰਭਾਲ ਪ੍ਰੋਗਰਾਮ” ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੀਟਿੰਗ ਵਿੱਚ ਸੇਵਾਮੁਕਤ ਆਈਏਐਸ ਅਧਿਕਾਰੀ ਸ਼੍ਰੀ ਸੁਰੇਸ਼ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਿਯੋਗ ਦੀ ਮੰਗ ਕਰਦਿਆਂ ਨਹਿਰੀ ਪਾਣੀ ਨੂੰ ਸਾਫ਼ ਅਤੇ ਉਸਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ ਲਈ ਅਤੇ ਨਹਿਰੀ ਵਿਭਾਗ ਨੂੰ ਯੋਜਨਾ ਬਣਾਉਣ ਲਈ ਆਖਿਆ।

ਸ਼੍ਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਹੀ ਇਹ ਹੈ ਕਿ ਪਾਣੀ ਦੀ ਸੁਚੱਜੇ ਢੰਗ ਨਾਲ ਕਿਸ ਤਰ੍ਹਾਂ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਕਿਵੇਂ ਬਚਾਉਣਾ ਹੈ। ਇਸ ਦੇ ਨਾਲ ਹੀ ਜਿਹੜੇ ਪਿੰਡ ਸਤਲੁੱਜ ਦਰਿਆ ਦੇ ਕੰਢੇ ਵਸਦੇ ਹਨ, ਉਹ ਲੋਕ ਕਿਵੇਂ ਇਸ ਪਾਣੀ ਦੀ ਵਰਤੋਂ ਕਰਕੇ ਸੁਧਾਰ ਲਿਆ ਸਕਦੇ ਹਨ, ਬਾਰੇ ਵਿਚਾਰ ਚਰਚਾ ਕੀਤੀ ਗਈ।

ਸ਼੍ਰੀ ਸੁਰੇਸ਼ ਕੁਮਾਰ ਵੱਲੋਂ ਪੰਚਾਇਤੀ ਰਾਜ ਵਿਭਾਗ ਨੂੰ ਪਿੰਡਾਂ ਵਿੱਚੋਂ ਵਲੰਟੀਅਰ ਤਿਆਰ ਕਰਨ ਅਤੇ ਪਾਣੀ ਦੀ ਬਰਬਾਦੀ ਦੀ ਰੋਕਥਾਮ ਕਰਨ ਲਈ ਨਵੇਂ ਪ੍ਰੋਗਰਾਮ ਬਣਾਉਣ ਬਾਰੇ ਵੀ ਹਦਾਇਤ ਕੀਤੀ। ਉਨ੍ਹਾਂ ਵਣ ਵਿਭਾਗ ਨੂੰ ਜੰਗਲੀ ਜੀਵਾਂ ਅਤੇ ਪੰਛੀਆਂ ਨੂੰ ਬਚਾਉਣ ਲਈ ਵੀ ਯੋਜਨਾ ਬਣਾਉਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਇਸ ਸਬੰਧੀ ਅੱਜ ਇਹ ਪਹਿਲੀ ਮੀਟਿੰਗ ਸੀ, ਭਵਿੱਖ ਵਿੱਚ ਇਸ ਤੋਂ ਬਾਅਦ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ ਅਤੇ ਜੋ ਵੀ ਯੋਜਨਾਵਾਂ ਬਣਾਈਆਂ ਜਾਣਗੀਆਂ, ਉਨ੍ਹਾਂ ਤੇ ਕੰਮ ਵੀ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਆਈ ਹੋਈ ਟੀਮ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਨੂੰ ਕਰਨ ਦੇ ਲਈ ਆਪੋ-ਆਪਣੇ ਪੱਧਰ ਤੇ ਯੋਜਨਾ ਉਲੀਕਦੇ ਹੋਏ ਕਮੇਟੀ ਗਠਿਤ ਕਰਕੇ ਕੰਮ ਕਰਨਗੇ ਤੇ ਇਸ ਨੂੰ ਸਫਲ ਬਣਾਉਣਗੇ। ਇਸ ਮੌਕੇ ਡਬਲਯੂ.ਡਬਲਯੂ.ਐਫ ਦੀ ਕੋਆਰਡੀਨੇਟਰ ਗੀਤਾਂਜਲੀ ਕੰਵਰ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਡੀ.ਐਫ.ਓ ਕੁਲਰਾਜ ਸਿੰਘ, ਡੀ.ਐਫ.ਓ ਹਰਜਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਬਲਜਿੰਦਰ ਗਰੇਵਾਲ, ਕਾਰਜਕਾਰੀ ਇੰਜ. ਮਾਇਨਿੰਗ ਤੁਸ਼ਾਰ ਗੋਇਲ, ਕਾਰਜ ਸਾਧਕ ਅਫਸਰ ਰੂਪਨਗਰ ਅਸ਼ੋਕ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD