Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਰੂਪਨਗਰ ਦੇ ਜਸਪ੍ਰੀਤ ਸਿੰਘ ਨੇ ਕੈਕਿੰਗ ਖੇਡ ਵਿੱਚ ਏਸ਼ੀਅਨ ਚੈਂਪੀਅਨਸ਼ਿਪ 'ਚ ਤੀਜਾ ਸਥਾਨ ਹਾਸਲ ਕੀਤਾ

ਹਲਕਾ ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਵਧਾਈ

Sports News, Jaspreet Singh, Asian Kayaking Championship, Rupnagar

Web Admin

Web Admin

5 Dariya News

ਰੂਪਨਗਰ , 13 Jun 2025

Last updated on: Jun 13, 2025, 16:30 IST

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸ਼ਹਿਰ ਰੋਪੜ ਦੇ ਜਸਪ੍ਰੀਤ ਸਿੰਘ ਨੇ ਕੈਕਿੰਗ ਖੇਡ ਵਿੱਚ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਕੇ-4 1000 ਮੀਟਰ ਰੇਸ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ। ਇਹ ਚੈਂਪੀਅਨਸ਼ਿਪ ਥਾਈਲੈਂਡ ਵਿਖੇ 12 ਤੋਂ 15 ਜੂਨ 2025 ਤੱਕ ਚੱਲ ਰਹੀ ਹੈ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆਂ ਵੱਲੋਂ ਜਸਪ੍ਰੀਤ ਸਿੰਘ ਅਤੇ ਉਸਦੇ ਮਾਤਾ ਪਿਤਾ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੀ ਮੱਲ੍ਹਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਸਬੰਧੀ ਜਸਪ੍ਰੀਤ ਸਿੰਘ ਦੇ ਕੋਚ ਅਤੇ ਜ਼ਿਲ੍ਹਾ ਖੇਡ ਅਫਸਰ ਸ. ਜਗਜੀਵਨ ਸਿੰਘ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਜ਼ਿਲ੍ਹਾ ਰੂਪਨਗਰ ਦੇ ਛੋਟੀ ਹਵੇਲੀ ਪਿੰਡ ਦਾ ਰਹਿਣ ਵਾਲਾ ਹੈ ਉਸਦੇ ਪਿਤਾ ਸ. ਮਨਜਿੰਦਰ ਸਿੰਘ ਆਪ ਵੀ ਹਾਕੀ ਖੇਡ ਦੇ ਬਹੁਤ ਵਧੀਆ ਖਿਡਾਰੀ ਰਹੇ ਹਨ ਅਤੇ ਅੱਜ ਕੱਲ ਬਤੌਰ ਸਰੀਰਕ ਸਿੱਖਿਆ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਦੱਸਿਆ ਕਿ ਜਸਪ੍ਰੀਤ ਸਿੰਘ ਨੇ 2018 ਵਿੱਚ ਇਹ ਖੇਡ ਸ਼ੁਰੂ ਕੀਤੀ ਸੀ ਜਿਸ ਦੀ ਲਗਾਤਾਰ ਸਖਤ ਮਿਹਨਤ ਅਤੇ ਦ੍ਰਿੜਤਾ ਦੇ ਨਤੀਜੇ ਵਜੋਂ ਅੱਜ ਅੰਤਰਰਾਸ਼ਟਰੀ ਮੈਡਲ ਪ੍ਰਾਪਤ ਕੀਤਾ ਹੈ। 

ਸ. ਜਗਜੀਵਨ ਸਿੰਘ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਪਹਿਲਾ ਹਾਕੀ ਖੇਡਦਾ ਸੀ, ਜਿਸ ਵਿੱਚ ਬਹੁਤ ਹੀ ਹੁਨਰ ਸੀ ਜਿਸ ਦੀ ਪਰਖ ਕਰਕੇ ਉਨ੍ਹਾਂ ਜਸਪ੍ਰੀਤ ਨੂੰ ਇਸ ਖੇਡ ਲਈ ਪ੍ਰੇਰਿਤ ਕੀਤਾ, ਇਸ ਖਿਡਾਰੀ ਨੇ ਪਿਛਲੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਮੈਡਲ ਪ੍ਰਾਪਤ ਕਰਕੇ ਨੈਸ਼ਨਲ ਗੇਮਜ ਵਿੱਚ ਆਪਣਾ ਦਾਅਵਾ ਪੱਕਾ ਕੀਤਾ ਸੀ ਅਤੇ ਨੈਸ਼ਨਲ ਗੇਮਜ ਵਿੱਚ ਚੌਥਾ ਸਥਾਨ ਹਾਸਲ ਕੀਤਾ।

ਉਨ੍ਹਾਂ ਦੱਸਿਆ ਕਿ ਜਸਪ੍ਰੀਤ ਸਿੰਘ ਨੂੰ ਸਪੋਰਟਸ ਆਫ ਅਥਾਰਟੀ ਆਫ ਇੰਡੀਆ ਵਿੱਚ ਚੁਣਿਆ ਗਿਆ ਸੀ ਅਤੇ ਅੱਜ ਕੱਲ ਭੋਪਾਲ ਵਿਖੇ ਇਹ ਖਿਡਾਰੀ ਸਖਤ ਮਿਹਨਤ ਕਰ ਰਿਹਾ ਹੈ।

 

Tags: Sports News , Jaspreet Singh , Asian Kayaking Championship , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD