Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਬ ਡਵਿਜ਼ਨਲ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦੀ ਨਵੀਂ ਬਣੀ ਬਿਲਡਿੰਗ ਦਾ ਵਰਜੀਤ ਵਾਲੀਆ ਨੇ ਜਾਇਜ਼ਾ ਲਿਆ

ਨਵੇਂ ਬਣੇ 50 ਬੈਡਾਂ ਦੇ ਹਸਪਤਾਲ ਨਾਲ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਂਵਾ ਮੁੱਹਈਆ ਕਰਵਾਈਆਂ ਜਾ ਸਕਣਗੀਆਂ: ਡਿਪਟੀ ਕਮਿਸ਼ਨਰ

Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 13 Jun 2025

Last updated on: Jun 13, 2025, 16:35 IST

ਸ਼੍ਰੀ ਵਰਜੀਤ ਵਾਲੀਆ ਆਈ.ਏ.ਐਸ ਵੱਲੋਂ ਅੱਜ ਸਬ-ਡਵਿਜ਼ਨਲ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦੀ ਨਵੀਂ ਬਣੀ ਇਮਾਰਤ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਹਸਪਤਾਲ ਦੀ ਬਿਲਡਿੰਗ ਵਿੱਚ ਕੀਤੇ ਗਏ ਕੰਮਾਂ ਅਤੇ ਚੱਲ ਰਹੇ ਅੰਤਿਮ ਕਾਰਜਾਂ ਦਾ ਨਰੀਖਿਣ ਕੀਤਾ ਗਿਆ। 

ਉਨ੍ਹਾਂ ਐਸ.ਡੀ.ਓ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਹਸਪਤਾਲ ਵਿੱਚ ਦੂਜੀ ਮੰਜਿਲ ਨਾਲ ਜੋੜਨ ਵਾਲੇ ਰੈਂਪ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸ਼੍ਰੀ ਚਮਕੌਰ ਸਾਹਿਬ ਵਿਖੇ ਨਵੇਂ ਬਣੇ 50 ਬੈਡਾਂ ਦੇ ਹਸਪਤਾਲ ਨਾਲ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਂਵਾ ਮੁੱਹਈਆ ਕਰਵਾਈਆਂ ਜਾ ਸਕਣਗੀਆਂ। 

ਇਸ ਨਵੇਂ ਹਸਪਤਾਲ ਦੇ ਨਿਰਮਾਣ ਨਾਲ ਨਾ ਸਿਰਫ ਸਿਹਤ ਸੇਵਾਵਾਂ ਨੂੰ ਬਿਹਤਰ ਕੀਤਾ ਜਾਵੇਗਾ, ਬਲਕਿ ਸ਼੍ਰੀ ਚਮਕੌਰ ਸਾਹਿਬ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਮਰੀਜਾਂ ਨੂੰ ਸਿਹਤ ਦੀਆਂ ਮਿਆਰੀ ਸੇਵਾਵਾਂ ਵੀ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਸ ਦੋ ਮੰਜਿਲਾਂ ਹਸਪਤਾਲ ਦੀ ਇਮਾਰਤ ਵਿੱਚ ਐਂਮਰਜੈਂਸੀ ਸੇਵਾਵਾਂ, ਲੇਬਰ ਰੂਮ, ਓਪਰੇਸ਼ਨ ਥਿਏਟਰ, ਡਾਕਟਰਾਂ ਦੇ ਓ.ਪੀ.ਡੀ ਕਮਰੇ, ਐਕਸ-ਰੇ ਰੂਮ, ਆਈ.ਸੀ.ਟੀ.ਸੀ ਲੈਬ, ਲੈਬੋਰੇਟਰੀ, ਪਰਿਵਾਰ ਨਿਯੋਜਨ, ਟੀਕਾਕਰਨ ਰੂਮ, ਕੋਲਡ ਚੇਨ ਪੋਆਇੰਟ, ਨਰਸਿੰਗ ਸਟੇਸ਼ਨ, ਮਰੀਜਾਂ ਲਈ ਵਾਰਡ, ਟ੍ਰੇਨਿੰਗ ਮੀਟਿੰਗ ਹਾਲ, ਐਸ.ਐਮ.ਓ ਦਫ਼ਤਰ, ਸੈਂਪਲ ਕਲੈਕਸ਼ਨ ਰੂਮ, ਮਾਈਨਰ ਓ.ਟੀ, ਐਕਲੈਂਪਸੀਆ ਰੂਮ, ਰਜਿਸਟ੍ਰੇਸ਼ਨ ਕਾਊਂਟਰ, ਦਵਾਈਆਂ, ਈ.ਸੀ.ਜੀ ਰੂਮ, ਮੋਰਚਰੀ, ਪਾਰਕਿੰਗ ਏਰੀਆ ਆਦਿ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਸ ਹਸਪਤਾਲ ਨੂੰ ਜਲਦ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ ਜਿਸ ਨਾਲ ਲੋੜਵੰਦ ਮਰੀਜ਼ਾਂ ਨੂੰ ਵਿਆਪਕ ਪੱਧਰ ਉੱਤੇ ਮਿਆਰੀ ਸਿਹਤ ਸੇਵਾਵਾਂ ਇਲਾਕੇ ਵਿੱਚ ਹੀ ਮਿਲਣਗੀਆਂ। ਇਸ ਮੌਕੇ ‘ਤੇ ਉਪਮੰਡਲ ਮੈਜਿਸਟ੍ਰੇਟ ਸੁਖਪਾਲ ਸਿੰਘ, ਡਾ. ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ, ਡਾ.ਸਵਪਨਜੀਤ ਕੌਰ ਜਿਲ੍ਹਾ ਪਰਿਵਾਰ ਭਲਾਈ ਅਫਸਰ, ਨਾਇਬ ਤਹਿਸੀਲਦਾਰ ਰਮਨ ਗੁਪਤਾ, ਡੀ.ਐਸ.ਪੀ ਮਨਜੀਤ ਸਿੰਘ ਔਲਖ, ਐਸ.ਐਚ.ਓ ਗੁਰਪ੍ਰੀਤ ਸਿੰਘ, ਜਸਵੀਰ ਕੁਮਾਰ ਸੁਪਰਡੈਂਟ, ਕਾਰਜਸਾਧਕ ਅਫਸਰ, ਗੁਰਦੀਪ ਸਿੰਘ, ਐਸ.ਡੀ.ਓ ਦਿਨੇਸ਼ ਕੁਮਾਰ, ਸੁਰਿੰਦਰਪਾਲ ਸਟੈਨੋ, ਅਵਤਾਰ ਸਿੰਘ ਘੁਮੰਣ, ਹਰਵਿੰਦਰ ਸਿੰਘ ਬੀ.ਈ.ਈ ਅਤੇ ਹੋਰ ਸਟਾਫ ਹਾਜਰ ਸੀ।

 

Tags: Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD