Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ

ਕਿਹਾ, ਟਿਊਬਵੈੱਲ ਲੱਗਣ ਨਾਲ ਇਲਾਕੇ ‘ਚ ਨਿਰੰਤਰ ਪਾਣੀ ਦੀ ਸਪਲਾਈ ਬਣੇਗੀ ਯਕੀਨੀ

Bram Shanker Jimpa, AAP, Aam Aadmi Party, Aam Aadmi Party Punjab, AAP Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 13 Jun 2025

Last updated on: Jun 13, 2025, 16:58 IST

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਹ ਪਹਿਲਕਦਮੀ ਇਲਾਕੇ ਦੇ ਵਸਨੀਕਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਏਗੀ, ਜਿਸ ਨਾਲ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਕਿੱਲਤ ਤੋਂ ਰਾਹਤ ਮਿਲੇਗੀ।

ਵਿਧਾਇਕ ਜਿੰਪਾ ਨੇ ਦੱਸਿਆ ਕਿ ਲੱਗਭਗ 55 ਲੱਖ ਰੁਪਏ ਦੀ ਲਾਗਤ ਨਾਲ ਇਸ ਟਿਊਬਵੈਲ ਦਾ ਨਿਰਮਾਣ ਅਤੇ ਪਾਈਪਲਾਈਨ ਵਿਛਾਵੁਣ ਦਾ ਕੰਮ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਮਹੱਤਵਪੂਰਨ ਪ੍ਰੋਜੈਕਟ ਸਫਲਤਾਪੂਰਵਕ ਮੁਕੰਮਲ ਹੋਇਆ ਹੈ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਖਾਸ ਤੌਰ 'ਤੇ ਤਿਲਕ ਰਾਜ ਗੁਪਤਾ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਟਿਊਬਵੈੱਲ ਨੂੰ ਲਗਾਉਣ ਲਈ ਆਪਣੀ ਜ਼ਮੀਨ ਪ੍ਰਦਾਨ ਕੀਤੀ। ਵਿਧਾਇਕ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜ ਸਿਰਫ਼ ਭਾਈਚਾਰਕ ਭਾਗੀਦਾਰੀ ਨਾਲ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੂਰੇ ਕੀਤੇ ਜਾ ਸਕਦੇ ਹਨ।

ਵਿਧਾਇਕ ਨੇ ਕਿਹਾ ਕਿ ਇਲਾਕੇ ਦਾ ਵਿਕਾਸ ਅਤੇ ਨਾਗਰਿਕ ਸਹੂਲਤਾਂ ਵਿਚ ਸੁਧਾਰ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨਾਗਰਿਕਾਂ ਨੂੰ ਪਾਣੀ ਬਚਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਨੂੰ ਪਾਣੀ ਬਚਾਉਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿਚ ਪਾਣੀ ਦਾ ਸੰਕਟ ਨਾ ਆਵੇ।

ਵਿਧਾਇਕ ਜਿੰਪਾ ਨੇ ਭਰੋਸਾ ਦਿੱਤਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਭਵਿੱਖ ਵਿਚ ਵੀ ਲੋੜੀਂਦੀਆਂ ਸਹੂਲਤਾਂ ਦੇ ਵਿਸਥਾਰ ਲਈ ਯੋਜਨਾਵਾਂ ਬਣਾਈਆਂ ਜਾਣਗੀਆਂ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਲਵਕੇਸ਼ ਓਹਰੀ, ਜੋਗਿੰਦਰ ਰਾਜਾ, ਤਿਲਕ ਰਾਜ ਗੁਪਤਾ, ਸੁਰਿੰਦਰ ਭੋਗਲ, ਅਜੈ ਸੈਣੀ, ਐਡਵੋਕੇਟ ਵਿਸ਼ਾਲ ਨੰਦਾ ਅਤੇ ਸੁਭਾਸ਼ ਪੁੰਜ ਸਮੇਤ ਕਈ ਪਤਵੰਤੇ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD