Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪਿੰਡ ਕਾਕੜਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਦੇ ਹੱਲ ਲਈ ਪਾਈ ਜਾ ਰਹੀ ਹੈ ਨਵੀਂ ਪਾਈਪ ਲਾਈਨ ਤੇ ਪੁੱਟਿਆ ਜਾਵੇਗਾ ਨਵਾਂ ਟੋਭਾ : ਨਰਿੰਦਰ ਕੌਰ ਭਰਾਜ

ਪ੍ਰੋਜੈਕਟ 'ਤੇ ਖਰਚੇ ਜਾ ਰਹੇ ਨੇ ਕਰੀਬ 21 ਲੱਖ ਰੁਪਏ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਭਵਾਨੀਗੜ੍ਹ , 13 Jun 2025

Last updated on: Jun 13, 2025, 17:08 IST

ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰ ਕੇ ਉਨ੍ਹਾਂ ਨੂੰ ਸੁਖਾਵਾਂ ਮਾਹੌਲ ਦੇਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਦੀ ਮੁਸ਼ਕਲ ਨਾਲ ਜੂਝ ਰਹੇ ਪਿੰਡ ਕਾਕੜਾ ਵਾਸੀਆਂ ਦੀ ਮੁਸ਼ਕਲ ਦਾ ਹੱਲ ਕਰਨ ਹਿਤ ਪਿੰਡ ਵਿਖੇ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਈ ਜਾ ਰਹੀ ਹੈ ਤੇ ਨਾਲ ਹੀ ਨਵੇਂ ਟੋਭੇ ਦੀ ਪੁਟਾਈ ਕਰਵਾਈ ਜਾਵੇਗੀ। 

ਇਹ ਜਾਣਕਾਰੀ ਹਲਕਾ ਵਿਧਾਇਕ, ਸੰਗਰੂਰ, ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਕਾਕੜਾ ਵਿਖੇ ਉਪਰੋਕਤ ਪ੍ਰੋਜੈਕਟ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ। ਇਸ ਮੌਕੇ ਸ਼੍ਰੀਮਤੀ ਭਰਾਜ ਨੇ ਦੱਸਿਆ ਕਿ ਸੀਚੇਵਾਲ ਮਾਡਲ ਪ੍ਰੋਜੈਕਟ ਤਹਿਤ ਸਾਫ਼ ਹੋਣ ਵਾਲਾ ਪਾਣੀ ਪਾਈਪਲਾਈਨ ਰਾਹੀਂ ਨਵੇਂ ਟੋਭੇ ਤਕ ਪੁੱਜਦਾ ਕੀਤਾ ਜਾਵੇਗਾ ਤੇ ਇਸ ਪ੍ਰੋਜੈਕਟ ਦੇ ਅਗਲੇ ਪੜਾਅ ਤਹਿਤ ਉੱਥੇ ਸੋਲਰ ਮੋਟਰ ਲਾ ਕੇ ਉਹ ਪਾਣੀ ਖੇਤਾਂ ਵਿੱਚ ਸਿੰਜਾਈ ਲਈ ਵਰਤਿਆ ਜਾਵੇਗਾ, ਜਿਸ ਨਾਲ ਖੇਤੀ ਲਈ ਵਰਤੇ ਜਾਣ ਵਾਲੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ।ਇਹ ਪ੍ਰੋਜੈਕਟ ਪੂਰਾ ਹੋਣ ਨਾਲ ਪਿੰਡ ਵਾਸੀਆਂ ਦੀ ਚਿਰਕੋਣੀ ਮੰਗ ਪੂਰੀ ਹੋਵੇਗੀ।

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ।ਪਿੰਡਾਂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ-ਨਾਲ ਪਿੰਡਾਂ ਵਿੱਚ ਖੇਡ ਸਟੇਡੀਅਮ, ਕਮਿਊਨਿਟੀ ਹਾਲ, ਲਾਇਬਰੇਰੀਆਂ, ਸਟਰੀਟ ਲਾਈਟਾਂ, ਗਲੀਆਂ, ਸਮੇਤ ਵੱਖ-ਵੱਖ ਸਹੂਲਤਾਂ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਸਾਰੇ ਹੀ ਵਿਕਾਸ ਕਾਰਜ ਇਸ ਦੂਰਅੰਦੇਸ਼ੀ ਨਾਲ ਕਰਵਾਏ ਜਾ ਰਹੇ ਹਨ ਕਿ ਛੇਤੀ ਕਿਤੇ ਇਨ੍ਹਾਂ ਵਿੱਚ ਕੋਈ ਤਬਦੀਲੀ ਨਾ ਕਰਨੀ ਪਵੇ ਅਤੇ ਲੰਮੇ ਸਮੇਂ ਤਕ ਲੋਕ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਂਦੇ ਰਹਿਣ।ਉਨ੍ਹਾਂ ਕਿਹਾ ਕਿ ਸੰਗਰੂਰ ਨੂੰ ਸੂਬੇ ਦਾ ਅੱਵਲ ਦਰਜੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਹਲਕਾ ਵਿਧਇਕ ਨੇ ਇਸ ਮੌਕੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਪ੍ਰੋਜੈਕਟ ਪੂਰਨ ਪਾਰਦਰਸ਼ੀ ਢੰਗ ਨਾਲ ਤੈਅ ਸਮੇਂ ਵਿੱਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪੰਚਾਇਤ ਸਕੱਤਰ ਬਲਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡ ਦੇ ਪੰਚ-ਸਰਪੰਚ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD