Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸੰਦੀਪ ਰਿਸ਼ੀ ਪਹੁੰਚੇ ਖੇਤਾਂ ਵਿੱਚ

ਕਿਸਾਨਾਂ ਨੂੰ ਝੋਨੇ ਦੀ ਬਿਜਾਏ ਮੱਕੀ ਬੀਜਣ ਲਈ ਕੀਤਾ ਪ੍ਰੇਰਿਤ

Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਲੋਹਾਖੇੜਾ , 13 Jun 2025

Last updated on: Jun 14, 2025, 10:20 IST

ਪੰਜਾਬ ਸਰਕਾਰ ਵਲੋਂ ਮੱਕੀ ਪਾਇਲਟ ਪ੍ਰੋਜੇਕਟ ਤਹਿਤ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਜ਼ਿਲ੍ਹਾ ਸੰਗਰੂਰ ਵਿਚ ਸਾਉਣੀ ਮੱਕੀ ਦੀ ਬਿਜਾਈ ਕਰਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ ਡਿਪਟੀ ਕਮਿਸ਼ਨਰ, ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਆਈ. ਏ. ਐੱਸ. ਵੱਲੋਂ ਬਲਾਕ ਸੰਗਰੂਰ ਦੇ ਪਿੰਡ ਲੋਹਾਖੇੜਾ ਦੇ ਅਗਾਂਹਵਧੂ ਕਿਸਾਨ ਚਮਕੌਰ ਸਿੰਘ ਪੁੱਤਰ ਗੁਰਮੀਤ ਸਿੰਘ, ਜਿਨ੍ਹਾਂ ਵਲੋਂ 5 ਏਕੜ ਰਕਬੇ ਵਿੱਚ ਸਾਉਣੀ ਮੱਕੀ ਦੀ ਬਿਜਾਈ ਕੀਤੀ ਜਾ ਰਹੀ ਹੈ, ਦੇ ਖੇਤ ਦਾ ਵਿਸ਼ੇਸ਼ ਤੋਰ ਤੇ ਦੌਰਾ ਕਰਕੇ ਕਿਸਾਨਾਂ ਨੂੰ ਸਾਉਣੀ ਮੱਕੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਉਹਨਾਂ ਦੱਸਿਆ ਕਿ ਸਰਕਾਰ ਵਲੋਂ ਕੀਤੀ ਗਈ ਘੋਸ਼ਣਾ ਅਨੁਸਾਰ ਜਿਹੜਾ ਕਿਸਾਨ ਸਾਉਣੀ ਮੱਕੀ ਦੀ ਬਿਜਾਈ ਕਰਦਾ ਹੈ, ਉਸ ਨੂੰ ਸਰਕਾਰ ਵਲੋਂ 17500 ਰੁਪਏ ਪ੍ਰਤੀ ਹੈਕਟੇਅਰ ਵਿੱਤੀ ਸਹਾਇਤਾ ਦਿੱਤੀ ਜਾਣੀ ਹੈ ਅਤੇ ਇਸ ਦੇ ਨਾਲ ਹੀ ਸਰਕਾਰ ਵਲੋਂ ਮੱਕੀ ਦੀ ਫਸਲ ਦਾ ਘੱਟੋ ਘੱਟ ਸਮਰਥਨ ਮੁੱਲ 2400 ਰੁਪਏ ਨਿਰਧਾਰਿਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮੱਕੀ ਦੀ ਫ਼ਸਲ ਕਿਸਾਨਾਂ ਨੂੰ ਝੋਨੇ-ਕਣਕ ਦੇ ਫਸਲੀ ਚੱਕਰ ਵਿੱਚੋ ਕੱਢ ਸਕਦੀ ਹੈ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਵੀ ਯੋਗਦਾਨ ਪਾ ਸਕਦੀ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਡਾ: ਧਰਮਿੰਦਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕਿਸਾਨਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਵੱਧ ਤੋਂ ਵੱਧ ਮੱਕੀ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਨੇ ਸਾਉਣੀ ਮੱਕੀ ਦੀ ਬਿਜਾਈ ਕਰਨ ਲਈ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਚੋਣ, ਨਦੀਨਾ ਤੋਂ ਬਚਾਅ ਅਤੇ ਖਾਦਾਂ ਦੀ ਵਰਤੋਂ ਸੰਬੰਧੀ ਵਿਸਥਾਰ ਵਿੱਚ ਚਰਚਾ ਕੀਤੀ।

ਇਸ ਤੋਂ ਇਲਾਵਾ ਬਲਾਕ ਖੇਤੀਬਾੜੀ ਅਫਸਰ, ਸੰਗਰੂਰ ਡਾ: ਅਮਰਜੀਤ ਸਿੰਘ ਨੇ ਮੌਕੇ ਤੇ ਮੌਜੂਦ ਕਿਸਾਨਾਂ ਨੂੰ ਦੱਸਿਆ ਕਿ ਮੱਕੀ ਦੀ ਖਪਤ ਏਥਾਨੋਲ ਫੈਕਟਰੀਆਂ ਵਿਚ ਲਗਾਤਾਰ ਵੱਧ ਰਹੀ ਹੈ ਜਿਸ ਕਰਕੇ ਕਿਸਾਨਾਂ ਨੂੰ ਚੰਗਾ ਮੁਨਾਫ਼ਾ ਪ੍ਰਾਪਤ ਹੋ ਸਕਦਾ ਹੈ ਅਤੇ ਮੱਕੀ ਦੀ ਫਸਲ ਦੇ ਮੰਡੀਕਰਨ ਵਿਚ ਵੀ ਕੋਈ ਸਮੱਸਿਆ ਨਹੀਂ ਆਵੇਗੀ। ਖੇਤੀਬਾੜੀ ਵਿਕਾਸ ਅਫਸਰ, ਸੰਗਰੂਰ ਡਾ: ਪਰਮਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਸਾਉਣੀ ਮੱਕੀ ਦੀ ਬਿਜਾਈ ਕਰਨ ਵਾਲੇ ਕਿਸਾਨ ਆਪਣੇ ਬੀਜੇ ਰਕਬੇ ਦੀ ਰਜਿਸਟ੍ਰੇਸ਼ਨ ਖੇਤੀਬਾੜੀ ਦਫਤਰ ਨਾਲ ਸੰਪਰਕ ਕਰਕੇ ਦਫਤਰ ਪਾਸੋਂ ਹੀ ਕਰਵਾ ਸਕਦੇ ਹਨ।

ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਡਾ: ਰਜਿੰਦਰ ਸਿੰਘ ਅਤੇ ਖੇਤੀਬਾੜੀ ਉਪ ਨਿਰੀਖਿਕ ਸ਼੍ਰੀ ਰਮਨਦੀਪ ਸਿੰਘ ਅਤੇ ਪਿੰਡ ਦੇ ਹੋਰ ਅਗਾਂਹਵਧੂ ਕਿਸਾਨ ਮੌਜੂਦ ਸਨ।

 

Tags: Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD