Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਾਜ਼ਿਲਕਾ ਪੁਲਿਸ ਨੇ ਕਤਲ ਦੇ ਕੇਸ ਨੂੰ ਸਿਰਫ ਡੇਢ ਘੰਟੇ ਦੇ ਵਿਚ ਸੁਲਝਾਇਆ

ਸੀਡ ਫਾਰਮ ਅਬੋਹਰ ਵਿਖੇ ਕੁਲਦੀਪ ਸਿੰਘ ਉਰਫ ਦੀਪੂ ਦੇ ਕਤਲ ਦੇ ਤਿੰਨੋ ਦੋਸ਼ੀਆਨ ਨੂੰ ਕੀਤਾ ਗ੍ਰਿਫਤਾਰ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜਿਲਕਾ , 13 Jun 2025

Last updated on: Jun 14, 2025, 10:28 IST

ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਜਿਲ੍ਹੇ ਨੂੰ ਕਿਸੇ ਵੀ ਤਰ੍ਹਾਂ ਦੇ ਜੁਰਮ ਤੋ ਰਹਿਤ ਬਣਾਉਣ ਲਈ ਅਤੇ ਕਿਸੇ ਵੀ ਦੋਸ਼ੀ ਨੂੰ ਉਸਦੇ ਅੰਜਾਮ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਅੱਜ ਥਾਣਾ ਸਿਟੀ-1 ਅਬੋਹਰ ਵਿਖੇ ਦੁਪਹਿਰ ਵਕਤ ਕਰੀਬ 1:23 ਵਜੇ ਇਤਲਾਹ ਮਿਲੀ ਸੀ ਕਿ ਕੁਲਦੀਪ ਸਿੰਘ ਉਰਫ ਦੀਪੂ ਪੁੱਤਰ ਜੀਤ ਸਿੰਘ ਵਾਸੀ ਗਲੀ ਨੰਬਰ 2/3 ਜੰਮੂ ਬਸਤੀ ਅਬੋਹਰ ਦਾ ਕਤਲ ਹੋ ਗਿਆ ਹੈ। ਕੁਲਦੀਪ ਸਿੰਘ ਦੀ ਸ਼ਾਦੀ 14 ਸਾਲ ਪਹਿਲਾਂ ਸ਼ਿਮਲਾ ਰਾਣੀ ਪੁੱਤਰੀ ਕੁੰਦਨ ਸਿੰਘ ਵਾਸੀ ਟਾਹਲੀ ਵਾਲਾ ਨੇੜੇ ਘੁਬਾਇਆ ਨਾਲ ਹੋਈ ਸੀ, ਜਿੰਨ੍ਹਾਂ ਦੇ 02 ਬੱਚੇ ਹਨ। 

ਸ਼ਿਮਲਾ ਰਾਣੀ ਨਾਲ ਰਾਮ ਸਿੰਘ ਉਰਫ ਰਾਮੂ ਵਾਸੀ ਚੱਕ ਰਾਧੇ ਵਾਲਾ ਨਾਲ ਨਾਜਾਇਜ਼ ਸਬੰਧ ਸੀ, ਜਿਸ ਕਰਕੇ ਅਕਸਰ ਹੀ ਘਰ ਵਿਚ ਦੋਨਾਂ ਪਤੀ ਪਤਨੀ ਦਾ ਆਪਸ ਵਿਚ ਲੜ੍ਹਾਈ ਝਗੜ੍ਹਾ ਰਹਿੰਦਾ ਸੀ। ਮਿਤੀ 12.06.2025 ਰਾਤ ਵਕਤ ਕਰੀਬ 08 ਵਜੇ ਕੁਲਦੀਪ ਸਿੰਘ ਆਪਣੀ ਮਾਤਾ ਸੰਤੋ ਬਾਈ ਨੂੰ ਇਹ ਕਹਿ ਕੇ ਗਿਆ ਸੀ ਕਿ ਉਹ ਕੰਮਕਾਰ ਲਈ ਸ਼ਹਿਰ ਜਾ ਰਿਹਾ ਹੈ, ਪਰੰਤੂ ਰਾਤ ਤੱਕ ਘਰ ਵਾਪਸ ਨਾ ਆਇਆ, ਜਿਸਦੀ ਲਾਸ਼ ਮਿਤੀ 13.06.2025 ਨੂੰ ਗੁਰੂ ਕ੍ਰਿਪਾ ਆਸ਼ਰਮ ਦੇ ਨਜ਼ਦੀਕ ਸਾਹਮਣੇ ਗਲੀ ਵਿਚ ਪਈ ਮਿਲੀ ਸੀ। 

ਮ੍ਰਿਤਕ ਦੀ ਮਾਤਾ ਸੰਤੋ ਬਾਈ ਦੇ ਬਿਆਨ ਤੇ ਸ਼ਿਮਲਾ ਰਾਣੀ ਪਤਨੀ ਕੁਲਦੀਪ ਸਿੰਘ ਉਰਫ ਦੀਪੂ (ਮ੍ਰਿਤਕ) ਵਾਸੀ ਗਲੀ ਨੰਬਰ 03, ਜੰਮੂ ਬਸਤੀ ਅਤੇ ਰਾਮ ਕੁਮਾਰ ਉਰਫ ਰਾਮੂ ਪੁੱਤਰ ਹਰੀ ਚੰਦ ਵਾਸੀ ਚੱਕ ਰਾਧੇ ਵਾਲਾ ਦੇ ਖਿਲਾਫ ਮੁਕੱਦਮਾਂ ਦਰਜ ਹੋਇਆ। ਮੁਕੱਦਮਾਂ ਦੀ ਤਫਤੀਸ਼ ਦੌਰਾਨ ਇੰਸਪੈਕਟਰ ਮਨਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ-1 ਅਬੋਹਰ ਨੇ ਬਹੁਤ ਹੀ ਤਕਨੀਕੀ ਢੰਗ ਨਾਲ ਮੁਕੱਦਮਾਂ ਦੇ ਦੋਨੋ ਦੋਸ਼ੀਆਨ ਸ਼ਿਮਲਾ ਰਾਣੀ ਅਤੇ ਰਾਮ ਕੁਮਾਰ ਉਰਫ ਰਾਮੂ ਨੂੰ 1-1/2 (ਡੇਢ) ਘੰਟੇ ਦੇ ਵਿਚ-ਵਿਚ ਟ੍ਰੇਸ ਕਰਕੇ ਗ੍ਰਿਫਤਾਰ ਕਰ ਲਿਆ ਹੈ।

ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਮਲਾ ਰਾਣੀ ਅਤੇ ਰਾਮ ਕੁਮਾਰ ਉਰਫ ਰਾਮੂ ਨੇ ਸਾਜ਼ਿਸ਼ ਤਹਿਤ ਰਿੰਕੂ ਉਰਫ ਕਾਲੂ ਪੁੱਤਰ ਰਮੇਸ਼ਵਰ ਵਾਸੀ ਬੁਰਜ ਮੁਹਾਰ ਨਾਲ ਮਿਲ ਕੇ ਕੁਲਦੀਪ ਸਿੰਘ ਦਾ ਕਤਲ ਕੀਤਾ ਹੈ। ਰਿੰਕੂ ਉਰਫ ਕਾਲੂ ਨੂੰ ਵੀ ਮੁਕੱਦਮਾਂ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ।

ਫਾਜ਼ਿਲਕਾ ਪੁਲਿਸ ਨੇ ਇਕ ਕਤਲ ਦੇ ਕੇਸ ਵਿਚ ਬੜੀ ਹੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਈ ਹੈ ਅਤੇ ਸਾਰੇ ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਆਮ ਪਬਲਿਕ ਨੂੰ ਭਰੋਸਾ ਦਿਵਾਇਆ ਹੈ ਕਿ ਕਿਸੇ ਵੀ ਮੁਜਰਿਮ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਉਸ ਮੁਜਰਿਮ ਵੱਲੋ ਕੀਤੇ ਜੁਰਮ ਲਈ ਵੱਧ ਤੋ ਵੱਧ ਸਜ਼ਾ ਦੇ ਅੰਜਾਮ ਤੱਕ ਪਹੁੰਚਾਇਆ ਜਾਵੇਗਾ। ਮੁਕੱਦਮਾਂ ਦੀ ਤਫਤੀਸ਼ ਜਾਰੀ ਹੈ।

ਮੁਕੱਦਮਾ ਨੰਬਰ 138 ਮਿਤੀ 13-06-2025 ਜੁਰਮ103,61(2), 351(3), 3(5) ਬੀ.ਐਨ.ਐਸ. ਐਕਟ ਥਾਣਾ ਸਿਟੀ-1 ਅਬੋਹਰ 

ਬਰਖਿਲਾਫ 

1. ਸ਼ਿਮਲਾ ਰਾਣੀ ਪਤਨੀ ਕੁਲਦੀਪ ਸਿੰਘ ਉਰਫ ਦੀਪੂ (ਮ੍ਰਿਤਕ) ਵਾਸੀ ਗਲੀ ਨੰਬਰ 03, ਜੰਮੂ ਬਸਤੀ ਥਾਣਾ  ਸਿਟੀ-1 ਅਬੋਹਰ 

2. ਰਾਮ ਕੁਮਾਰ ਉਰਫ ਰਾਮੂ ਪੁੱਤਰ ਹਰੀ ਚੰਦ ਵਾਸੀ ਚੱਕ ਰਾਧੇ ਵਾਲਾ ਥਾਣਾ ਬਹਾਵਵਾਲਾ

3. ਰਿੰਕੂ ਉਰਫ ਕਾਲੂ ਪੁੱਤਰ ਪੁੱਤਰ ਰਮੇਸ਼ਵਰ ਵਾਸੀ ਬੁਰਜ ਮੁਹਾਰ ਥਾਣਾ ਸਦਰ ਅਬੋਹਰ

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD