Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼

4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime News Punjab, Punjab Police, Police, Crime News, Amritsar Police, Amritsar, Punjab Anti Narcotics Task Force, ANTF

Web Admin

Web Admin

5 Dariya News

ਅੰਮ੍ਰਿਤਸਰ , 13 Jun 2025

Last updated on: Jun 14, 2025, 13:05 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋਟਿਕਸ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 4.5 ਕਿਲੋ ਹੈਰੋਇਨ ਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ ਉਰਫ ਭੇਜਾ, ਵਾਸੀ ਪਿੰਡ ਧਨੋਏ ਖੁਰਦ ਤੇ ਮੌਜੂਦਾ ਸਮੇਂ ਵਾਸੀ ਪਿੰਡ ਰਤਨ ਅਤੇ ਅਭਿਜੀਤ ਸਿੰਘ ਉਰਫ ਹੈਪੀ, ਵਾਸੀ ਪਿੰਡ ਮਾਹਲ ਤੇ ਮੌਜੂਦਾ ਸਮੇਂ ਭੱਲਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਦੇ ਵਾਸੀ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਭੇਜ ਪਾਕਿਸਤਾਨ ਅਧਾਰਤ ਤਸਕਰ ਰਾਣਾ ਦੇ ਸਿੱਧਾ ਸੰਪਰਕ ਵਿੱਚ ਸੀ ਅਤੇ ਖੇਪ ਦੀ ਡਿਲਿਵਰੀ ਲਈ ਤਾਲਮੇਲ ਕਰ ਰਿਹਾ ਸੀ। 

ਉਨ੍ਹਾਂ ਕਿਹਾ ਕਿ ਆਪਣੀ ਗ੍ਰਿਫ਼ਤਾਰੀ ਤੋਂ ਕੁਝ ਦਿਨ ਪਹਿਲਾਂ, ਪਾਕ ਅਧਾਰਤ ਸਮਗਲਰ ਨਾਲ ਮਿਲ ਕੇ ਇਸ ਹੈਰੋਇਨ ਦੀ ਖੇਪ ਨੂੰ ਡਰੋਨ ਰਾਹੀਂ ਪਹੁੰਚਾਉਣ ਦਾ ਪ੍ਰਬੰਧ ਕੀਤਾ ਸੀ ਅਤੇ ਮੁਲਜਮ ਗੁਰਭੇਜ ਨੇ ਇਸ ਕਾਰਵਾਈ ਵਿੱਚ ਆਪਣੇ ਹੋਰ ਸਾਥੀਆਂ ਸਮੇਤ ਅਭਿਜੀਤ ਸਿੰਘ ਨੂੰ ਵੀ ਸ਼ਾਮਲ ਕੀਤਾ ਸੀ।ਡੀਜੀਪੀ ਨੇ ਕਿਹਾ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਟੀਮਾਂ ਨੇ ਖੁਫੀਆ ਕਾਰਵਾਈ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਹੈਰੋਇਨ ਨੂੰ ਅੱਗੇ ਵੇਚਣ ਦੀ ਕੋਸ਼ਿਸ਼ ਕਰ ਰਹੇ ਸਨ। 

ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਕੂਟਰ ਫੈਸੀਨੋ ਐਸ, ਜੋ ਕਿ ਬਿਨਾਂ ਨੰਬਰ ਪਲੇਟ ਤੋਂ ਸੀ, ਵੀ ਜ਼ਬਤ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੂਰੀ ਸਪਲਾਈ ਚੇਨ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 157, ਮਿਤੀ 11.06.2025 ਨੂੰ ਥਾਣਾ ਏਐਨਟੀਐਫ, ਐਸ.ਏ.ਐਸ. ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar , Punjab Anti Narcotics Task Force , ANTF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD