Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੁਧਿਆਣਾ ਪੱਛਮੀ ਵਿੱਚ ਆਪ ਨੂੰ ਮਿਲੀ ਵੱਡੀ ਸਫਲਤਾ! ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਸੈਂਕੜੇ ਆਗੂ 'ਆਪ' ਵਿੱਚ ਹੋਏ ਸ਼ਾਮਲ

ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਪਾਰਟੀ 'ਚ ਕਰਾਇਆ ਸ਼ਾਮਿਲ, ਕੀਤਾ ਸਵਾਗਤ

Aman Arora, AAP, Aam Aadmi Party, AAP Punjab, Aam Aadmi Party Punjab, Shery Kalsi, Amansher Singh Shery Kalsi, Ludhiana West Assembly constituency, Dr Sunny Singh Ahluwalia, Sunny Singh Ahluwalia, Sanjeev Arora

Web Admin

Web Admin

5 Dariya News

ਲੁਧਿਆਣਾ , 13 Jun 2025

Last updated on: Jun 14, 2025, 13:06 IST

ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਦੇ ਨਾਲ ਹੀ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼ੁਕਰਵਾਰ ਨੂੰ ਇਨ੍ਹਾਂ ਪਾਰਟੀਆਂ ਦੇ ਸੈਂਕੜੇ ਆਗੂ ਅਤੇ ਵਰਕਰ 'ਆਪ' ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ, ਸ਼ਿਵ ਸੇਨਾ (ਊਧਵ ਠਾਕਰੇ) ਪਾਰਟੀ ਦੇ ਸੂਬਾ ਪ੍ਰਧਾਨ ਯਸ਼ਪਾਲ ਸ਼ਰਮਾ ਅਤੇ ਬੁਲਾਰੇ ਚੰਦਰ ਕਾਂਤ ਚੱਢਾ ਨੇ ਆਪਣੀ ਪਾਰਟੀ ਵਲੋਂ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਆਪ ਆਗੂ ਡਾ. ਸਨੀ ਆਹਲੂਵਾਲੀਆ ਦੀ ਮੌਜੂਦਗੀ ਵਿੱਚ ਰਸਮੀ ਤੌਰ 'ਤੇ ਸਾਰੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ 'ਆਪ' ਪਰਿਵਾਰ ਵਿੱਚ ਸਵਾਗਤ ਕੀਤਾ।ਕਾਂਗਰਸ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਵਾਰਡ ਨੰਬਰ 69 ਤੋਂ ਦਿਵੇਸ਼ ਮੱਕੜ, ਸਾਬਕਾ ਯੂਥ ਕਾਂਗਰਸ ਦੇ ਜਨਰਲ ਸੱਕਤਰ ਕੇਕੇ ਦਿਗਲੀ, ਅਸ਼ੋਕ ਕਾਡਾ,ਨੀਰਜ ਕਾਂਡਾ, ਸੁਮੀਤ ਅਰੋੜਾ, ਰਾਕੇਸ਼ ਜੈਨ, ਹਰਦੀਪ ਕੌਰ,ਰੇਣੂ ਗੌਤਮ,ਤਨਵੀਰ ਸਿੰਘ, ਸਾਧੂ ਸਿੰਘ, ਸਰਦਾਰ ਜਸਵਿੰਦਰ ਸਿੰਘ, ਸਰਦਾਰ ਸੁਖਪਾਲ ਸਿੰਘ, ਸਰਦਾਰ ਕੁਲਦੀਪ ਸਿੰਘ  ਸ਼ਾਮਿਲ ਹਨ।

ਦੂਜੇ ਪਾਸੇ ਲੁਧਿਆਣਾ ਦੇ ਨਾਮੀ ਬਿਲਡਰ ਅਤੇ ਅਕਾਲੀ ਦਲ ਦੇ ਆਗੂ ਰਮਨ ਕੁਮਾਰ ਸਾੰਗਰ ਵੀ ਆਪਣੇ ਸਾਥੀ ਗੁਰੂਜਗਦੀਪ ਸਿੰਘ, ਹਰਪ੍ਰੀਤ ਸਿੰਘ ਰੰਧਾਵਾ, ਜਸਦੀਪ ਸਿੰਘ, ਕਰਨੈਲ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਸਿੰਘ, ਪਲਵਿੰਦਰ ਸਿੰਘ, ਜਤਿੰਦਰ ਸਿੰਘ, ਹਰਜਿੰਦਰ ਸਿੰਘ,ਸੰਤੋਖ ਸਿੰਘ,ਅਮਨਦੀਪ ਸਿੰਘ, ਗੁਰਮੇਲ ਸਿੰਘ, ਮੁਹੰਮਦ ਤਾਰਿਕ, ਬਲਰਾਜ ਗਰੇਵਾਲ, ਸੁਖਵਿੰਦਰ ਗਰੇਵਾਲ, ਚੰਨਪ੍ਰੀਤ, ਗਗਗਨ ਕਨੌਜੀਆ, ਗਗਨ, ਆਕਾਸ਼, ਨੂਰ ਅਤੇ ਸ਼ਮਸ਼ੇਰ ਦੇ ਨਾਲ ਆਪ ਵਿੱਚ ਸ਼ਾਮਿਲ ਹੋਏ। ਇਸ ਤੋਂ ਇਲਾਵਾ, ਮਨਜੀਤ ਸਿੰਘ ਧਾਲੀਵਾਲ (ਵਾਰਡ ਨੰਬਰ56), ਰਣਦੀਪ ਸਿੰਘ ਬੰਬੇ(ਵਾਰਡ ਨੰਬਰ54)ਜਸਵਿੰਦਰ ਕੌਰ,ਕਾਮਨੀ ਸਾਗਰ ਵੀ ਆਪ 'ਚ ਸ਼ਾਮਿਲ ਹੋਏ।

ਭਾਜਪਾ ਮਹਿਲਾ ਮੋਰਚਾ ਦੀ ਮੀਤ ਪ੍ਰਧਾਨ ਕਿਰਨਦੀਪ ਕੌਰ, ਅਨੁ (ਮੀਤ ਪ੍ਰਧਾਨ ਮਹਿਲਾ ਮੋਰਚਾ), ਸਿਮਰਨ(ਮੀਤ ਪ੍ਰਧਾਨ ਮਹਿਲਾ ਮੋਰਚਾ), ਸਰਬਜੀਤ ਕੌਰ(ਮੀਤ ਪ੍ਰਧਾਨ ਮਹਿਲਾ ਮੋਰਚਾ),ਸੁਨੀਤਾ (ਕੈਸ਼ੀਅਰ) ਦੇ ਨਾਲ ਰਮਨਦੀਪ, ਭਾਵਿਕਾ,ਲਵਲੀ ਗੁਪਤਾ,ਉਰਮਿਲਾ, ਵੀਨਾ ਰਾਣੀ, ਕੁਲਵਿੰਦਰ, ਮਨਜੀਤ, ਕਿਰਨ, ਕੁਲਜੀਤ ਨੇ ਵੀ ਆਪ ਦਾ ਪੱਲਾ ਫੜਿਆ।ਸ਼ਾਮਲ ਹੋਏ ਸਾਰੇ ਲੋਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ 'ਆਪ' ਸਰਕਾਰ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ 'ਆਪ' ਸਰਕਾਰ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਹਰ ਵਰਗ ਅਤੇ ਸਮਾਜ ਦੇ ਲੋਕ ਪਾਰਟੀ ਦੀਆਂ ਨੀਤੀਆਂ ਦਾ ਸਮਰਥਨ ਕਰ ਰਹੇ ਹਨ ਅਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਵਿੱਚ 'ਆਪ' ਦੀ ਲਹਿਰ ਹੈ। ਆਪ ਉਮੀਦਵਾਰ ਦੀ ਜਿਮਨੀ ਚੋਣ ਵਿੱਚ ਵੱਡੇ ਫਰਕ ਨਾਲ ਜਿੱਤ ਹੋਵੇਗੀ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Shery Kalsi , Amansher Singh Shery Kalsi , Ludhiana West Assembly constituency , Dr Sunny Singh Ahluwalia , Sunny Singh Ahluwalia , Sanjeev Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD