Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਤਿ-ਆਧੁਨਿਕ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ, ਲਗਭਗ 40 ਕਰੋੜ ਰੁਪਏ ਦਾ ਇਹ ਪ੍ਰੋਜੈਕਟ ਸਫਾਈ ਕਰਮਚਾਰੀਆਂ ਲਈ ਕ੍ਰਾਂਤੀਕਾਰੀ ਸਾਬਤ ਹੋਵੇਗਾ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Deepti Uppal, Tejvir Singh

Web Admin

Web Admin

5 Dariya News

ਚੰਡੀਗੜ੍ਹ , 13 Jun 2025

Last updated on: Jun 14, 2025, 13:08 IST

ਸ਼ਹਿਰੀ ਸਵੱਛਤਾ ਨੂੰ ਆਧੁਨਿਕ ਬਣਾਉਣ ਦੀ ਦਿਸ਼ਾਂ ਵਿੱਚ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ 150 ਨਗਰਪਾਲਿਕਾਵਾਂ ਲਈ 39.56 ਕਰੋੜ ਰੁਪਏ ਦੀ ਲਾਗਤ ਵਾਲੀਆਂ 730 ਉੱਨਤ ਸਫਾਈ ਮਸ਼ੀਨਾਂ ਦੇ ਬੇੜੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਸੂਬੇ ਭਰ ਵਿੱਚ ਸੀਵਰਾਂ ਦੀ ਹੱਥੀਂ ਸਫਾਈ ਤੋਂ ਮਸ਼ੀਨੀ ਸਫਾਈ ਵੱਲ ਇੱਕ ਫੈਸਲਾਕੁੰਨ ਕਦਮ ਹੈ।

ਇਸ ਵਿਆਪਕ ਮਸ਼ੀਨੀਕਰਨ ਪ੍ਰੋਗਰਾਮ ਵਿੱਚ ਅਜਿਹੇ ਵਿਸ਼ੇਸ਼ ਉਪਕਰਣ ਸ਼ਾਮਲ ਹਨ ਜੋ ਸਫਾਈ ਸਬੰਧੀ ਹਰ ਚੁਣੌਤੀ ਨੂੰ ਹੱਲ ਕਰਨ ਲਈ ਤਿਆਰ ਕੀਤੇ ਗਏ ਅਤੇ ਸੀਵਰ ਲਾਈਨਾਂ ਵਿੱਚ ਮਨੁੱਖੀ ਦਾਖਲੇ ਦੀ ਜ਼ਰੂਰਤ ਨੂੰ ਖਤਮ ਕਰਦੇ ਹਨ। ਇਸ ਫਲੀਟ ਵਿੱਚ ਜੈਟਿੰਗ-ਕਮ-ਸੈਕਸ਼ਨ ਮਸ਼ੀਨਾਂ ਸ਼ਾਮਲ ਹਨ ਜੋ ਸੀਵਰਾਂ ਵਿੱਚ ਇਕੱਠੇ ਹੋਏ ਕੂੜੇ-ਕਰਕਟ ਨੂੰ ਸਾਫ਼ ਕਰਨ ਲਈ ਸ਼ਕਤੀਸ਼ਾਲੀ ਸਕੱਸ਼ਨ ਨਾਲ ਉੱਚ-ਦਬਾਅ ਵਾਲੇ ਪਾਣੀ ਦੇ ਜੈੱਟਾਂ ਨੂੰ ਜੋੜਦੀਆਂ ਹਨ। ਇਸ ਤੋਂ ਇਲਾਵਾ ਗ੍ਰੈਬ ਬਕੇਟ ਮਸ਼ੀਨਾਂ ਵੀ ਸ਼ਾਮਲ ਹਨ ਜੋ ਕਰਮਚਾਰੀਆਂ ਨੂੰ ਖਤਰੇ ਵਿੱਚ ਪਾਏ ਬਿਨਾਂ ਮੈਨਹੋਲਾਂ ਤੋਂ ਗਾਦ ਨੂੰ ਸੁਰੱਖਿਅਤ ਢੰਗ ਨਾਲ ਕੱਢਦੀਆਂ ਹਨ।

ਤੰਗ ਗਲੀਆਂ ਅਤੇ ਭੀੜ-ਭੜੱਕੇ ਵਾਲੇ ਸ਼ਹਿਰੀ ਖੇਤਰਾਂ ਲਈ, ਪ੍ਰਸ਼ਾਸਨ ਨੇ ਕੰਪੈਕਟ ਮਾਊਸ ਜੈਟਰ ਅਤੇ ਵਾਤਾਵਰਣ ਪੱਖੀ ਈ-ਰਿਕਸ਼ਾ ਮਾਊਂਟਡ ਡੀਸਿਲਟਿੰਗ ਮਸ਼ੀਨਾਂ ਤਾਇਨਾਤ ਕੀਤੀਆਂ ਹਨ ਜੋ ਬੈਟਰੀ ਪਾਵਰ 'ਤੇ ਕੰਮ ਕਰਦੀਆਂ ਹਨ। ਸੈਨੀਟੇਸ਼ਨ ਉਪਕਰਨਾਂ ਵਿੱਚ ਟਿਕਾਊ ਰੌਡਿੰਗ ਸੈੱਟਾਂ, ਖਤਰਨਾਕ ਸਥਾਨਾਂ ਦਾ ਮੁਲਾਂਕਣ ਕਰਨ ਲਈ ਸੀਵਰ ਨਿਰੀਖਣ ਕੈਮਰੇ, ਓਵਰਫਲੋ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਪੰਪਿੰਗ ਸੈੱਟਾਂ ਅਤੇ ਮਕੁੰਮਲ ਸਫਾਈ ਕਾਰਜਾਂ ਦੀ ਸਮਰੱਥਾ ਵਾਲੀਆਂ ਉਦਯੋਗਿਕ-ਗ੍ਰੇਡ ਸੁਪਰ ਸਕੱਸ਼ਨ ਮਸ਼ੀਨਾਂ ਸ਼ਾਮਲ ਕੀਤੀਆਂ ਗਈਆਂ ਹਨ।

ਡਾ. ਸਿੰਘ ਨੇ ਕਿਹਾ ਕਿ ਇਹ ਤਕਨੀਕੀ ਬਦਲਾਅ ਸਰਕਾਰ ਦੀ ਕਾਮਿਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਇਹ ਮਸ਼ੀਨਾਂ ਸ਼ਹਿਰੀ ਬੁਨਿਆਦੀ ਢਾਂਚੇ ਵਿੱਚ ਸਾਡੀ ਪ੍ਰਗਤੀ ਨੂੰ ਦਰਸਾਉਂਦੀਆਂ ਹਨ ਪਰ ਸਾਡਾ ਅਸਲ ਉਦੇਸ਼ ਸਫਾਈ ਕਰਮਚਾਰੀਆਂ ਦੇ ਸਨਮਾਨ ਅਤੇ ਜੀਵਨ ਦੀ ਰੱਖਿਆ ਕਰਨਾ ਹੈ।" ਸਰਕਾਰ ਵੱਲੋਂ ਕਾਮਿਆਂ ਦੀ ਸੁਰੱਖਿਆ ਲਈ ਮਜ਼ਬੂਤ ਢਾਂਚਾ ਲਾਗੂ ਕੀਤਾ ਗਿਆ ਹੈ ਜਿਸ ਵਿੱਚ ਆਧੁਨਿਕ ਸੁਰੱਖਿਆ ਉਪਕਰਣਾਂ ਦੀ ਲਾਜ਼ਮੀ ਵਿਵਸਥਾ, ਵਿਆਪਕ ਸਿਹਤ ਬੀਮਾ ਕਵਰੇਜ, ਨਿਯਮਤ ਡਾਕਟਰੀ ਜਾਂਚ ਅਤੇ ਕਰੀਅਰ ਵਿੱਚ ਪ੍ਰਗਤੀ ਸਮੇਤ ਮਸ਼ੀਨ ਸੰਚਾਲਨ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸੰਗਰੂਰ ਕਲੱਸਟਰ ਵਿੱਚ 218 ਮਸ਼ੀਨਾਂ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ 39.56 ਕਰੋੜ ਰੁਪਏ ਦੀ ਲਾਗਤ ਨਾਲ ਬਾਕੀ 512 ਮਸ਼ੀਨਾਂ ਹੋਰਨਾਂ ਨਗਰ ਪਾਲਿਕਾਵਾਂ ਵਿੱਚ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਇਹ ਪਹਿਲਕਦਮੀ ਸੀਵਰ ਲਾਈਨਾਂ ਦੀ ਹੱਥੀਂ ਸਫਾਈ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀਆਂ ਯੋਜਨਾਵਾਂ ਨਾਲ ਸ਼ਹਿਰੀ ਸਵੱਛਤਾ ਸਬੰਧੀ ਸੁਧਾਰਾਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਂਦੀ ਹੈ ਅਤੇ ਕਰਮਚਾਰੀਆਂ ਦੀ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਬਾਰੇ ਨਵੇਂ ਮਾਪਦੰਡ ਸਥਾਪਤ ਕਰਦੀ ਹੈ।

ਇਸ ਤੋਂ ਪਹਿਲਾਂ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅਹਿਮਦਾਬਾਦ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਿਸ ਵਿੱਚ ਕਈ ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਹਨ। ਡਾ. ਸਿੰਘ ਨੇ ਕਿਹਾ, "ਮੈਂ ਇਸ ਦੁਖਦਾਈ ਘਟਨਾ ਤੋਂ ਬਹੁਤ ਦੁਖੀ ਹਾਂ ਅਤੇ ਪੀੜਤ ਪਰਿਵਾਰਾਂ ਨਾਲ ਦਰਦ ਸਾਂਝਾ ਕਰਦਾ ਹਾਂ। ਸਾਨੂੰ ਉਨ੍ਹਾਂ ਲੋਕਾਂ ਨਾਲ ਦਿਲੀਂ ਹਮਦਰਦੀ ਹੈ ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।"

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Deepti Uppal , Tejvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD