Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਖ਼ੂਨ ਦਾਨੀ ਦਿਵਸ ਮੌਕੇ 113 ਯੂਨਿਟ ਖ਼ੂਨ ਇਕੱਤਰ

ਖ਼ੂਨਦਾਨ ਕਰਕੇ ਬਚਾਈ ਜਾ ਸਕਦੀ ਹੈ ਕੀਮਤੀ ਜਾਨ-ਸਿਵਲ ਸਰਜਨ

Health, Civil Surgeon Mansa, Mansa, Blood Donation Camp, World Blood Donor Day, World Blood Donor Day 2025

5 Dariya News

5 Dariya News

5 Dariya News

ਮਾਨਸਾ , 14 Jun 2025

Last updated on: Jun 14, 2025, 16:02 IST

ਵਿਸ਼ਵ ਖੂਨ ਦਾਨ ਦਿਵਸ ਦੇ ਮੌਕੇ ਨੇਕੀ ਫਾਉਂਡੇਸ਼ਨ ਬੁਢਲਾਡਾ ਦੇ ਸਹਿਯੋਗ ਨਾਲ ਮਨਦੀਪ ਸ਼ਰਮਾ ਦੀ ਅਗਵਾਈ ਵਿਚ ਡੀ.ਪੀ.ਐਸ. ਜਿੰਮ ਬੁਢਲਾਡਾ ਵਿਖੇ ਮੈਗਾ ਖ਼ੂਨ ਦਾਨ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਖ਼ੂਨਦਾਨ ਕਰਨਾ ਸਭ ਤੋਂ ਵੱਡਾ ਦਾਨ ਹੈ। ਖ਼ੂਨਦਾਨ ਕਰਕੇ ਦੂਜੇ ਵਿਅਕਤੀ ਨੂੰ ਜੀਵਨ ਦੀ ਦਾਤ ਦਿੱਤੀ ਜਾ ਸਕਦੀ ਹੈ। 

ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਦਾਨ ਕੀਤਾ ਖ਼ੂਨ ਕਿਸੇ ਵਿਅਕਤੀ ਨੂੰ ਦੁਰਘਟਨਾ ਸਮੇਂ ਜਾਂ ਕਿਸੇ ਹੋਰ ਬਿਮਾਰੀ ਵੇਲੇ ਲੋੜ ਪੈਣ 'ਤੇ ਨਵੀਂ ਜ਼ਿੰਦਗੀ ਦੇ ਸਕਦਾ ਹੈ। ਉਨ੍ਹਾਂ ਸਮੂਹ ਐਨ.ਜੀ.ਓਜ਼. ਨੂੰ ਲੋੜਵੰਦਾਂ ਲਈ ਹਰ ਸਮੇਂ ਖ਼ੂਨਦਾਨ ਵਰਗੇ ਨੇਕੀ ਦੇ ਕਾਰਜ਼ਾਂ ਨਾਲ ਜੁੜ ਕੇ ਸਮਾਜ ਦੀ ਸੇਵਾ ਕਰਨ ਦੀ ਜਿੱਥੇ ਸ਼ਲਾਘਾ ਕੀਤੀ, ਉਥੇ ਆਪਣੇ ਆਲੇ-ਦੁਆਲੇ ਹੋਰ ਲੋਕਾਂ ਨੂੰ ਸਮਾਜ ਭਲਾਈ ਦੇ ਕੰਮਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਜ਼ਿਲ੍ਹਾ ਮਾਨਸਾ ਦੀਆਂ ਐਨ.ਜੀ.ਓ  ਖੂਨਦਾਨ ਦੇ ਨੇਕ ਕਾਰਜ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ ਜੋ ਕਿ ਸਹੀ ਅਰਥਾਂ ਵਿੱਚ ਸੱਚੀ ਸਮਾਜ ਸੇਵਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਲਈ ਸਮਰਪਿਤ ਹੋਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਨੇਕੀ ਫਾਊਂਡੇਸ਼ਨ ਵਰਗੀਆਂ ਸਮਾਜ ਸੇਵੀ ਸੰਸਥਾਵਾਂ ਵਧਾਈ ਦੀਆਂ ਹੱਕਦਾਰ ਹਨ, ਜੋ ਖ਼ੂਨਦਾਨ ਦੇ ਨੇਕ ਕਾਰਜ਼ ’ਚ ਆਪਣਾ ਯੋਗਦਾਨ ਪਾ ਰਹੀਆਂ ਹਨ। ਇਸ ਤੋਂ ਪਹਿਲਾਂ ਸਿਹਤ ਵਿਭਾਗ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਐਨ.ਸੀ.ਸੀ. ਵਲੰਟੀਅਰਜ਼ ਨੂੰ ਮਨੁੱਖੀ ਜਿੰਦਗੀ ਬਚਾਉਣ ਲਈ ਲੋੜ ਪੈਣ ’ਤੇ ਖੂਨਦਾਨ ਲਈ ਮੋਹਰੀ ਰੋਲ ਨਿਭਾਉਣ ਦਾ ਪ੍ਰਣ ਦਿਵਾਇਆ। 

ਇਸ ਮੌਕੇ ਡਾਕਟਰ ਸ਼ਾਈਨਾ ਨੇ ਕਿਹਾ ਕਿ  ਖੂਨਦਾ ਸਿਰਫ ਮਨੁੱਖ ਤੋਂ ਮਨੁੱਖ ਨੂੰ ਕੀਤਾ ਜਾ ਸਕਦਾ ਹੈ,ਇਸ ਦੀ ਕੋਈ ਵੀ ਬਨਾਵਟੀ ਪੈਦਾਵਾਰ ਨਹੀ ਹੈ। ਉਨ੍ਹਾਂ ਦੱਸਿਆ ਕਿ ਖੂਨਦਾਨ ਨੂੰ ਬੜ੍ਹਾਵਾ ਦੇਣ ਲਈ ਨੇਕੀ ਫਾਉਂਡੇਸ਼ਨ ਅਤੇ ਐਨ.ਸੀ.ਸੀ. ਦੇ ਵਲੰਟੀਅਰ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਕਰਮਚਾਰੀਆਂ ਨੇ ਇੱਕ ਰੈਲੀ ਵੀ ਕੀਤੀ, ਇਸ ਮੌਕੇ ਕੁੱਲ 113 ਯੂਨਿਟ ਬਲੱਡ ਦਾ ਦਿੱਤੇ ਗਏ,

ਇਸ ਮੌਕੇ ਡਾ. ਮਾਲਿਆ ਮੁਖੀ, ਸੁਨੈਨਾ ਐੱਸ ਐਲ.ਟੀ.,ਅਮਨਦੀਪ ਸਿੰਘ ਕੌਂਸਲਰ, ਗੁਰਪ੍ਰੀਤ ਸਿੰਘ ਹਰਪ੍ਰੀਤ ਸਿੰਘ ਸੁਖਵਿੰਦਰ ਸਿੰਘ ਮੌਜੂਦ ਸਨ।

 

Tags: Health , Civil Surgeon Mansa , Mansa , Blood Donation Camp , World Blood Donor Day , World Blood Donor Day 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD