Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਲੁਧਿਆਣਾ ਦੇ ਮਸ਼ਹੂਰ ਉਦਯੋਗਪਤੀ ਅਤੇ ਐਮ.ਐਸ.ਐਮ.ਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਪ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਵਿੱਚ ਕੀਤਾ ਸਵਾਗਤ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਲੁਧਿਆਣਾ , 14 Jun 2025

Last updated on: Jun 16, 2025, 11:57 IST

ਲੁਧਿਆਣਾ ਪੱਛਮੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ਨੀਵਾਰ ਨੂੰ ਲੁਧਿਆਣਾ ਦੇ ਮਸ਼ਹੂਰ ਉਦਯੋਗਪਤੀ ਅਤੇ ਐਮ.ਐਸ.ਐਮ.ਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਤਰੂਣਪ੍ਰੀਤ ਸੌਂਧ ਦੀ ਮੌਜੂਦਗੀ ਵਿੱਚ ਰਸਮੀ ਤੌਰ 'ਤੇ ਬਦੀਸ਼ ਜਿੰਦਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ 'ਆਪ' ਪਰਿਵਾਰ ਵਿੱਚ ਸਵਾਗਤ ਕੀਤਾ। 

ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਜਿੰਦਲ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਉਦਯੋਗ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ,ਆਪ ਸਰਕਾਰ ਸਿਰਫ਼ ਵਾਅਦੇ ਹੀ ਨਹੀਂ ਕਰਦੀ, ਸਗੋਂ ਉਦਯੋਗਾਂ ਅਤੇ ਛੋਟੇ-ਮੱਧਮ ਕਾਰੋਬਾਰਾਂ ਦੇ ਵਿਕਾਸ ਲਈ ਵੀ ਠੋਸ ਕਦਮ ਚੁੱਕ ਰਹੀ ਹੈ। ਫਾਸਟ ਟ੍ਰੈਕ ਪੰਜਾਬ ਪੋਰਟਲ ਜਿਸ ਦੀ ਸਭ ਤੋਂ ਵੱਡੀ ਉਦਾਹਰਨ ਹੈ।

ਉਨ੍ਹਾਂ ਇੰਡਸਟਰੀ ਦੀ ਦਹਾਕਿਆਂ ਪੁਰਾਣੀ ਕਈ ਮੰਗਾਂ ਨੂੰ ਪੂਰਾ ਕਰਨ ਲਈ  ਆਪ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦਾ ਵਾਅਦਾ ਕੀਤਾ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਜਿੰਦਲ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਉਦਯੋਗ ਜਗਤ ਵਿੱਚ ਪਾਰਟੀ ਦੀ ਪਹੁੰਚ ਨੂੰ ਨਵੀਂ ਊਰਜਾ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਉਦਯੋਗਿਕ ਵਿਕਾਸ ਲਈ ਪ੍ਰਤੀਬੱਧ ਹਾਂ ਅਤੇ ਇਸ ਦਿਸ਼ਾ ਵਿੱਚ ਹੋਰ ਵੀ ਮਜ਼ਬੂਤ ਯੋਜਨਾਵਾਂ 'ਤੇ ਕੰਮ ਕਰ ਰਹੇ ਹਾਂ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD