Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਮਾਣਮੱਤੀ ਪ੍ਰਾਪਤੀ ਲਈ ਵਧਾਈ ਅਤੇ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ

Military, Mai Bhago Armed Forces Preparatory Institute, Air Force Academy, Air Chief Marshal Amar Preet Singh

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 14 Jun 2025

Last updated on: Jun 16, 2025, 12:00 IST

ਆਪਣੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਤਿੰਨ ਸਾਬਕਾ ਕੈਡਿਟਾਂ ਹਰਨੂਰ ਸਿੰਘ, ਕ੍ਰਿਤੀ ਐਸ ਬਿਸ਼ਟ ਅਤੇ ਅਲੀਸ਼ਾ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫ਼ਲਤਾਪੂਰਵਕ ਪਾਸ ਆਊਟ ਹੋਣ ਉੱਤੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ।

ਉਨ੍ਹਾਂ ਨੂੰ ਇੱਕ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਵਿੱਚ ਕਮਿਸ਼ਨ ਦਿੱਤਾ ਗਿਆ, ਜਿਸਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਵੱਲੋਂ ਕੀਤਾ ਗਿਆ।  ਦੱਸਣਯੋਗ ਹੈ ਕਿ ਫਲਾਇੰਗ ਅਫ਼ਸਰ ਹਰਨੂਰ ਸਿੰਘ ਅਤੇ ਅਲੀਸ਼ਾ ਨੂੰ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਮਿਲਿਆ ਹੈ, ਜਦੋਂਕਿ ਫਲਾਇੰਗ ਅਫ਼ਸਰ ਕ੍ਰਿਤੀ ਐਸ ਬਿਸ਼ਟ ਨੂੰ ਹਵਾਈ ਸੈਨਾ ਦੀ ਪ੍ਰਸ਼ਾਸਨ ਸ਼ਾਖਾ ਵਿੱਚ ਫਲਾਈਟ ਕੰਟਰੋਲਰ ਵਜੋਂ ਕਮਿਸ਼ਨ ਮਿਲਿਆ ਹੈ।

ਫਲਾਇੰਗ ਅਫ਼ਸਰ ਹਰਨੂਰ ਸਿੰਘ ਪਠਾਨਕੋਟ ਦੇ ਰਹਿਣ ਵਾਲੇ ਸ. ਵਿਕਰਮ ਸਿੰਘ ਬੈਂਸ ਦੀ ਧੀ ਹੈ, ਜੋ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਹਨ। ਫਲਾਇੰਗ ਅਫ਼ਸਰ ਕ੍ਰਿਤੀ ਐਸ. ਬਿਸ਼ਟ ਦੇ ਪਿਤਾ ਸ੍ਰੀ ਸ਼ਕਤੀ ਸ਼ਰਨ ਸਿੰਘ ਪੀ.ਏ.ਸੀ.ਐਲ., ਨੰਗਲ ਵਿਖੇ ਸੀਨੀਅਰ ਇੰਜੀਨੀਅਰ ਹਨ। ਫਲਾਇੰਗ ਅਫ਼ਸਰ ਅਲੀਸ਼ਾ ਦੇ ਪਿਤਾ ਸ੍ਰੀ ਸੁਨੀਲ ਦੱਤ, ਜੋ ਜਲੰਧਰ ਨਾਲ ਸਬੰਧ ਰੱਖਦੇ ਹਨ, ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕ ਹਨ।

ਇਨ੍ਹਾਂ ਮਹਿਲਾ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹਨਾਂ ਦੀ ਸਫ਼ਲਤਾ ਪੰਜਾਬ ਦੀਆਂ ਹੋਰਨਾਂ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਣ ਦਾ ਟੀਚਾ ਰੱਖਣ ਵਾਲੀ ਕੁੜੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਜੁਲਾਈ, 2023 ਵਿੱਚ ਮਾਈ ਭਾਗੋ ਇੰਸਟੀਚਿਊਟ ਵਿਖੇ ਕੁੜੀਆਂ ਲਈ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਵੀ ਸਥਾਪਤ ਕੀਤਾ, ਜਿਸ ਦਾ ਦੂਜਾ ਬੈਚ ਇਸ ਸਮੇਂ ਸਿਖਲਾਈ ਲੈ ਰਿਹਾ ਹੈ।ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਇਨ੍ਹਾਂ ਤਿੰਨ ਕੈਡਿਟਾਂ ਨੂੰ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਣ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਹੋਰ ਪ੍ਰਫੁਲਿੱਤ ਕਰੇਗੀ।

ਉਨ੍ਹਾਂ ਨੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫਸਰ ਵਜੋਂ ਸ਼ਾਮਲ ਹੋਣ ਵਾਲੀਆਂ ਕੈਡਿਟਾਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

Tags: Military , Mai Bhago Armed Forces Preparatory Institute , Air Force Academy , Air Chief Marshal Amar Preet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD