Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਅਮਨ ਅਰੋੜਾ ਨੇ ਨੌਜਵਾਨ ਅਧਿਕਾਰੀਆਂ ਨੂੰ ਦਿੱਤੀ ਵਧਾਈ, ਪੰਜਾਬ ਤੇ ਦੇਸ਼ ਦਾ ਮਾਣ ਵਧਾਉਣ ਲਈ ਕੀਤਾ ਪ੍ਰੇਰਿਤ

Military, Maharaja Ranjit Singh Armed Forces Preparatory Institute, MRSAFPI, Sahibzada Ajit Singh Nagar, National Defence Academy

Web Admin

Web Admin

5 Dariya News

ਮੋਹਾਲੀ , 14 Jun 2025

Last updated on: Jun 16, 2025, 12:11 IST

ਪੰਜਾਬ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਛੇ ਸਾਬਕਾ ਕੈਡਿਟ ਅੱਜ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ। ਇਸ ਇੰਸਟੀਚਿਊਟ ਦੇ ਤਿੰਨ ਕੈਡਿਟਾਂ- ਮੋਹਾਲੀ ਤੋਂ ਗੌਰਵ ਸਿੰਘ, ਬਠਿੰਡਾ ਤੋਂ ਨਿਖਿਲ ਬਾਂਸਲ ਅਤੇ ਹੁਸ਼ਿਆਰਪੁਰ ਤੋਂ ਸਮਯ ਸੈਣੀ- ਨੂੰ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਦੇਹਰਾਦੂਨ ਵਿਖੇ 156ਵੇਂ ਰੈਗੂਲਰ ਕੋਰਸ ਦੇ ਹਿੱਸੇ ਵਜੋਂ ਭਾਰਤੀ ਫੌਜ ਵਿੱਚ ਕਮਿਸ਼ਨ ਮਿਲਿਆ ਹੈ। 

ਇਸ ਮੌਕੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਸ੍ਰੀਲੰਕਾ ਆਰਮੀ ਕਮਾਂਡਰ ਅਤੇ ਆਈ.ਐਮ.ਏ. ਦੇ ਪਾਸਆਊਟ ਲੈਫਟੀਨੈਂਟ ਜਨਰਲ ਬੀ.ਕੇ.ਜੀ.ਐਮ. ਲਾਸੰਥਾ ਰੌਡਰਿਗੋ ਵੱਲੋਂ ਕੀਤਾ ਗਿਆ। ਇਨ੍ਹਾਂ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ- ਬਠਿੰਡਾ ਤੋਂ ਯਸ਼ ਨੈਲਵਾਲ, ਮੋਹਾਲੀ ਤੋਂ ਕਨਿਸ਼ਕ ਚੌਹਾਨ ਅਤੇ ਰੋਪੜ ਤੋਂ ਅਭਿਨਵ ਮਿਸ਼ਰਾ- ਨੂੰ ਹੈਦਰਾਬਾਦ ਦੇ ਡੁੰਡੀਗਲ ਸਥਿਤ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿਖੇ 215ਵੇਂ ਕੋਰਸ ਦੀ ਕੰਬਾਈਨਡ ਪਾਸਿੰਗ ਆਊਟ ਪਰੇਡ ਦੌਰਾਨ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨ ਮਿਲਿਆ ਹੈ।

ਇਸ ਪਰੇਡ ਦਾ ਨਿਰੀਖਣ ਚੀਫ ਆਫ ਆਰਮੀ ਸਟਾਫ ਜਨਰਲ ਉਪੇਂਦਰ ਦਿਵੇਦੀ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੱਲੋਂ ਕੀਤਾ ਗਿਆ। ਨਵੇਂ ਕਮਿਸ਼ਨਡ ਅਧਿਕਾਰੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਆਪਣੇ ਫਰਜ਼ ਲਈ ਜੀਅ-ਜਾਨ ਲਗਾ ਦੇਣ ਅਤੇ ਪੰਜਾਬ ਤੇ ਦੇਸ਼ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਬਣਾਉਣ ਸਬੰਧੀ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਦੇ ਆਦਰਸ਼ਾਂ 'ਤੇ ਖਰਾ ਉਤਰਨ, ਦੇਸ਼, ਸੂਬੇ ਅਤੇ ਇੰਸਟੀਚਿਊਟ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਛੇ ਕੈਡਿਟਾਂ ਦੀ ਨਿਯੁਕਤੀ ਨਾਲ ਹੁਣ ਤੱਕ ਕੁੱਲ 178 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ। ਉਨ੍ਹਾਂ ਦੱਸਿਆ ਕਿ 15 ਕੈਡਿਟਾਂ ਨੂੰ ਵੱਖ-ਵੱਖ ਸਿਖਲਾਈ ਅਕੈਡਮੀਆਂ ਲਈ ਜੁਆਇਨਿੰਗ ਲੈਟਰ ਮਿਲ ਚੁੱਕੇ ਹਨ, ਜਦੋਂਕਿ 11 ਹੋਰ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ।

 

Tags: Military , Maharaja Ranjit Singh Armed Forces Preparatory Institute , MRSAFPI , Sahibzada Ajit Singh Nagar , National Defence Academy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD