Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਰ.ਐਸ.ਐਸ-ਭਾਜਪਾ ਸੰਵਿਧਾਨ, ਰਾਖਵੇਂਕਰਨ ਦੇ ਵਿਰੁੱਧ ਹਨ: ਅਮਰਿੰਦਰ ਸਿੰਘ ਰਾਜਾ ਵੜਿੰਗ

ਕਿਹਾ: ਇਨ੍ਹਾਂ ਨੇ ਕਦੇ ਵੀ ਸੰਵਿਧਾਨ ਨੂੰ ਸਵੀਕਾਰ ਨਹੀਂ ਕੀਤਾ, ਜਿਹੜੇ ਇਸਨੂੰ ਬਦਲਣਾ ਚਾਹੁੰਦੇ ਹਨ

Amrinder Singh Raja Warring, Congress, Punjab Congress, Amarinder Singh Raja Warring, Partap Singh Bajwa

Web Admin

Web Admin

5 Dariya News

ਸ਼ਾਮ ਚੌਰਾਸੀ (ਹੁਸ਼ਿਆਰਪੁਰ) , 14 Jun 2025

Last updated on: Jun 16, 2025, 12:42 IST

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੋਸ਼ ਲਗਾਇਆ ਹੈ ਕਿ ਆਰ.ਐਸ.ਐਸ ਅਤੇ ਭਾਜਪਾ ਨੇ ਕਦੇ ਵੀ ਦੇਸ਼ ਦੇ ਸੰਵਿਧਾਨ ਨੂੰ ਸਵੀਕਾਰ ਨਹੀਂ ਕੀਤਾ ਹੈ,ਕਿਉਂਕਿ ਇਹ ਹਮੇਸ਼ਾ ਤੋਂ ਇਸਦੇ ਵਿਰੁਧ ਅਤੇ ਰਾਖਵੇਂਕਰਨ ਦਾ ਵੀ ਵਿਰੋਧ ਕੀਤਾ ਹੈ। ਇੱਥੇ ਸਾਬਕਾ ਵਿਧਾਇਕ ਪਵਨ ਆਧੀਆ ਦੁਆਰਾ ਆਯੋਜਿਤ 'ਸੰਵਿਧਾਨ ਬਚਾਓ ਰੈਲੀ' ਨੂੰ ਸੰਬੋਧਨ ਕਰਦੇ ਹੋਏ, ਵੜਿੰਗ ਨੇ ਕਿਹਾ ਕਿ ਕਾਂਗਰਸ ਦੇ ਕਾਰਨ ਹੀ ਸੰਵਿਧਾਨ ਅਤੇ ਰਾਖਵੇਂਕਰਨ ਨੂੰ ਬਚਾਇਆ ਅਤੇ ਸੁਰੱਖਿਅਤ ਰੱਖਿਆ ਗਿਆ ਹੈ। 

ਨਹੀਂ ਤਾਂ, ਭਾਜਪਾ ਸੰਵਿਧਾਨ ਨੂੰ ਬਦਲਣ ਦੇ ਆਪਣੇ ਇਰਾਦਿਆਂ ਨਾਲ ਅੱਗੇ ਵਧਦੀ। ਉਨ੍ਹਾਂ ਇਸ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਪਾਰਟੀ ਸਿਰਫ ਇਸ ਮਕਸਦ ਨਾਲ 400+ ਸੰਸਦੀ ਸੀਟਾਂ ਦੀ ਮੰਗ ਕਰ ਰਹੀ ਸੀ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦੁਆਰਾ ਸ਼ੁਰੂ ਕੀਤੀ ਗਈ ਦੇਸ਼ਵਿਆਪੀ ਮੁਹਿੰਮ ਅਤੇ ਰਾਹੁਲ ਗਾਂਧੀ ਦੁਆਰਾ ਕੀਤੇ ਗਏ ਹਮਲਾਵਰ ਬਚਾਅ ਦੇ ਕਾਰਨ, ਭਾਜਪਾ ਸਿਰਫ 240 ਸੀਟਾਂ 'ਤੇ ਸਿਮਟ ਗਈ ਹੈ ਅਤੇ ਸੰਵਿਧਾਨ ਬਚ ਗਿਆ ਹੈ।  

ਸਿਰਫ ਇਹੋ ਨਹੀਂ, 10 ਸਾਲਾਂ ਵਿੱਚ ਪਹਿਲੀ ਵਾਰ, ਨਰਿੰਦਰ ਮੋਦੀ ਨੂੰ ਸੰਵਿਧਾਨ ਅੱਗੇ ਝੁਕਣ ਲਈ ਮਜਬੂਰ ਕੀਤਾ ਗਿਆ ਹੈ। ਵੜਿੰਗ ਨੇ ਰਾਖਵੇਂਕਰਨ ਨੂੰ ਖਤਮ ਕਰਨ ਦੇ ਭਾਜਪਾ ਦੇ ਮਨਸੂਬਿਆਂ ਵਿਰੁੱਧ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਜਾਣਬੁੱਝ ਕੇ ਸਰਕਾਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਨਹੀਂ ਭਰ ਰਹੀ ਹੈ, ਕਿਉਂਕਿ ਉਹ ਦਲਿਤਾਂ ਅਤੇ ਓਬੀਸੀ ਵਰਗੀਆਂ ਰਾਖਵੀਆਂ ਸ਼੍ਰੇਣੀਆਂ ਨੂੰ ਰਾਖਵਾਂਕਰਨ ਲਾਭ ਨਹੀਂ ਦੇਣਾ ਚਾਹੁੰਦੀ ਹੈ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ 'ਆਪ' ਸਰਕਾਰ ਵੀ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਕੇ ਭਾਜਪਾ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਸਿਰਫ਼ ਵਾਰ-ਵਾਰ ਹੈਂਡ ਗਰਨੇਡ ਅਤੇ ਅਜਿਹੇ ਹੋਰ ਹਮਲਿਆਂ ਦੇ ਖਦਸ਼ੇ ਦਾ ਹਵਾਲਾ ਦੇਣ ਕਾਰਨ ਐਫ.ਆਈ.ਆਰ ਦਰਜ ਕੀਤੀ ਗਈ ਸੀ।

ਉਨ੍ਹਾਂ ਇਹ ਵੀ ਜ਼ਿਕਰ ਕਿ ਕਿਵੇਂ ਸਿਰਫ਼ ਆਪਣੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਸ਼ਾਂਤੀਪੂਰਨ ਅੰਦੋਲਨਕਾਰੀ ਕਿਸਾਨਾਂ ਨੂੰ ਜ਼ਬਰਦਸਤੀ ਹਟਾਇਆ ਗਿਆ ਅਤੇ ਬੁਰੀ ਤਰ੍ਹਾਂ ਕੁੱਟਿਆ ਗਿਆ। ਇਸੇ ਤਰ੍ਹਾਂ, ਉਨ੍ਹਾਂ ਨੇ ਪੰਜਾਬ ਸਰਕਾਰ ਦੀ 'ਨਸ਼ਾ ਵਿਰੋਧੀ' ਮੁਹਿੰਮ ਦਾ ਹਵਾਲਾ ਦਿੰਦੇ ਹੋਏ, ਕਿਹਾ ਕਿ ਨਸ਼ੇ ਡੇਢ ਮਹੀਨੇ ਵਿੱਚ ਖਤਮ ਨਹੀਂ ਕੀਤੇ ਜਾ ਸਕਦੇ। 

ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਅਜਿਹਾ ਨਹੀਂ ਕਰ ਸਕਦੀ, ਕਿਉਂਕਿ ਇਹ ਇੱਕ ਲੰਬੀ ਪ੍ਰਕਿਰਿਆ ਹੈ। ਉਨ੍ਹਾਂ ਨੇ 'ਆਪ' ਸਰਕਾਰ ਵੱਲੋਂ ਨਸ਼ਾ ਪੀੜਤਾਂ ਅਤੇ ਛੋਟੇ ਤਸਕਰਾਂ ਦੇ ਘਰਾਂ ਨੂੰ ਢਾਹ ਕੇ ਬਲ ਦੀ ਬੇਰਹਿਮੀ ਨਾਲ ਵਰਤੋਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਕੋਈ ਹੱਲ ਨਹੀਂ ਹੈ। 

ਉਨ੍ਹਾਂ ਪੁੱਛਿਆ ਕਿ ਜੇਕਰ ਮਾਪਿਆਂ ਦਾ ਬੱਚਾ ਨਸ਼ੇੜੀ ਹੋ ਗਿਆ ਹੈ, ਤਾਂ ਉਨ੍ਹਾਂ ਦਾ ਕੀ ਕਸੂਰ ਹੈ ਅਤੇ ਉਨ੍ਹਾਂ ਦੇ ਘਰ ਕਿਉਂ ਢਾਹਣੇ ਚਾਹੀਦੇ ਹਨ। ਵੜਿੰਗ ਨੇ ਸੁਝਾਅ ਦਿੱਤਾ ਕਿ ਜਿੱਥੇ ਸਪਲਾਇਰਾਂ ਅਤੇ ਤਸਕਰਾਂ ਵਿਰੁੱਧ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ, ਉੱਥੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਨੌਕਰੀਆਂ ਅਤੇ ਰੁਜ਼ਗਾਰ ਵੀ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ।

ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਸੰਗਠਨ ਕੈਪਟਨ ਸੰਦੀਪ ਸੰਧੂ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ, ਜਿਲ੍ਹਾ ਕਾਂਗਰਸ ਪ੍ਰਧਾਨ ਮਿੱਕੀ ਡੋਗਰਾ, ਸਾਬਕਾ ਵਿਧਾਇਕ ਪਵਨ ਅਧੀਆ ਅਤੇ ਹੋਰ ਸ਼ਾਮਲ ਸਨ।

 

Tags: Amrinder Singh Raja Warring , Congress , Punjab Congress , Amarinder Singh Raja Warring , Partap Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD