Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਆੜ੍ਹਤੀ ਐਸੋਸੀਏਸ਼ਨ ਨੇ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਸਾਰੇ ਵਰਗਾਂ ਦਾ ਮਿਲ ਰਿਹਾ ਭਰਪੂਰ ਸਮਰਥਨ - ਨੀਲ ਗਰਗ

Neel Garg, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 15 Jun 2025

Last updated on: Jun 16, 2025, 13:10 IST

ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਵੱਡੀ ਕਾਮਯਾਬੀ ਮਿਲੀ ਹੈ। ਐਤਵਾਰ ਨੂੰ ਪੰਜਾਬ ਆੜ੍ਹਤੀ ਐਸੋਸੀਏਸ਼ਨ ਨੇ ਜ਼ਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।  ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਚੇਅਰਮੈਨ ਜਗਤਾਰ ਸਿੰਘ (ਖੰਨਾ ਮਾਰਕੀਟ ਕਮੇਟੀ) ਅਤੇ ਸੀਨੀਅਰ ਮੀਤ ਪ੍ਰਧਾਨ ਸਤਵਿੰਦਰ ਸਿੰਘ ਸੈਣੀ ਨੇ ਇਸ ਦੀ ਘੋਸ਼ਣਾ ਕੀਤੀ। 

ਐਸੋਸੀਏਸ਼ਨ ਨਾਲ ਜੁੜੇ ਸਾਰੇ ਲੋਕ ਪਾਰਟੀ ਉਮੀਦਵਾਰ ਦੇ ਪੱਖ ਵਿੱਚ ਪ੍ਰਚਾਰ ਵੀ ਕਰਨਗੇ। ਜਸਵਿੰਦਰ ਸਿੰਘ ਰਾਣਾ ਨੇ ਐਤਵਾਰ ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਤਰੁਣਪ੍ਰੀਤ ਸਿੰਘ ਸੌਂਧ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਨਾਲ਼ ਲੁਧਿਆਣਾ ਪੱਛਮੀ ਦੇ ਕਈ ਵਾਰਡਾਂ ਵਿੱਚ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਸੰਜੀਵ ਅਰੋੜਾ ਨੂੰ ਜਿਤਾਉਣ ਦੀ ਅਪੀਲ ਕੀਤੀ। 

ਉਨ੍ਹਾਂ ਨੇ ਕਿਹਾ ਕਿ ਹਰ ਪਾਸੇ ਸੰਜੀਵ ਅਰੋੜਾ ਪ੍ਰਤੀ ਲੋਕਾਂ ਵਿੱਚ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਸਵਿੰਦਰ ਰਾਣਾ ਨੇ ਆੜ੍ਹਤੀ ਸਮੁਦਾਏ ਅਤੇ ਆਪਣੀ ਐਸੋਸੀਏਸ਼ਨ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਾਣ-ਪਛਾਣ ਅਤੇ ਰਿਸ਼ਤੇਦਾਰਾਂ ਨੂੰ ਆਮ ਆਦਮੀ ਪਾਰਟੀ ਦੇ ਸਮਰਥਨ ਵਿੱਚ ਵੋਟ ਪਾਉਣ ਲਈ ਕਹਿਣ। 

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸਰਕਾਰ ਦੀਆਂ ਨੀਤੀਆਂ ਦੀ ਵੀ ਤਾਰੀਫ਼ ਕੀਤੀ। ਐਸੋਸੀਏਸ਼ਨ ਦੇ ਐਲਾਨ ਤੋਂ ਬਾਅਦ ਆਪ ਨੇਤਾ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜਿਵੇਂ-ਜਿਵੇਂ ਲੁਧਿਆਣਾ ਪੱਛਮੀ ਵਿਧਾਨਸਭਾ ਸੀਟ ਦੀ  ਜ਼ਿਮਨੀ ਚੋਣ ਫੈਸਲਾਕੁੰਨ ਪੜਾਅ ਵਿੱਚ ਦਾਖ਼ਲ ਹੋ ਰਹੀ ਹੈ, ਨੌਜਵਾਨ, ਔਰਤਾਂ, ਕਿਸਾਨਾਂ ਸਮੇਤ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਇੱਕਜੁੱਟ ਹੋ ਕੇ ਖੜ੍ਹੇ ਨਜ਼ਰ ਆ ਰਹੇ ਹਨ।  

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ ਸਾੜ੍ਹੇ ਤਿੰਨ ਸਾਲਾਂ ਦੌਰਾਨ ਸਰਕਾਰ ਦੁਆਰਾ ਕੀਤੇ ਗਏ ਲੋਕ-ਪੱਖੀ ਕੰਮਾਂ ਦੀ ਹਰ ਪਾਸੇ ਜਨਤਾ ਵੱਲੋਂ ਤਾਰੀਫ਼ ਹੋ ਰਹੀ ਹੈ। ਹਰ ਰੋਜ਼ ਵੱਖ-ਵੱਖ ਪਾਰਟੀਆਂ ਦੇ ਸੈਂਕੜੇ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।  

ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆੜ੍ਹਤੀ ਵਰਗ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੰਭੀਰ ਯਤਨ ਕੀਤੇ ਹਨ। ਆਪ ਸਰਕਾਰ ਨੇ ਆੜ੍ਹਤੀ ਵਰਗ ਦਾ ਸਤਿਕਾਰ ਅਤੇ ਸਹਿਯੋਗ ਦੋਵੇਂ ਯਕੀਨੀ ਬਣਾਏ ਗਏ ਹਨ।

 

Tags: Neel Garg , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD