Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 'ਚ ਪੰਜਾਬ ਦਾ ਰਿਹਾ ਦਬਦਬਾ

ਲੜਕੀਆਂ ਤੇ ਲੜਕਿਆਂ ਦੀਆਂ ਟੀਮਾਂ ਨੇ ਜਿੱਤੀਆਂ ਓਵਰਆਲ ਟਰਾਫੀਆਂ

Gatka, Harjeet Singh Grewal, National Gatka Association of India, NGAI, 12 National Gatka Championship, New Delhi

Web Admin

Web Admin

5 Dariya News

ਨਵੀਂ ਦਿੱਲੀ , 15 Jun 2025

Last updated on: Jun 16, 2025, 14:17 IST

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਕਰਵਾਈ ਤਿੰਨ ਰੋਜ਼ਾ 12ਵੀਂ ਰਾਸ਼ਟਰੀ ਗੱਤਕਾ (ਪੁਰਸ਼ ਅਤੇ ਮਹਿਲਾ) ਚੈਂਪੀਅਨਸ਼ਿਪ ਅੱਜ ਨਵੀਂ ਦਿੱਲੀ ਦੇ ਤਾਲਕਟੋਰਾ ਇਨਡੋਰ ਸਟੇਡੀਅਮ ਵਿਖੇ ਸਫਲਤਾਪੂਰਵਕ ਸਮਾਪਤ ਹੋਈ, ਜਿਸ ਵਿੱਚ 14 ਸੂਬਿਆਂ ਤੋਂ 500 ਤੋਂ ਵੱਧ ਖਿਡਾਰੀਆਂ ਵਾਲੀਆਂ ਪੁਰਸ਼ ਅਤੇ ਮਹਿਲਾ ਗੱਤਕਾ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

ਮੁੱਖ ਮਹਿਮਾਨ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ (ਸੇਵਾਮੁਕਤ) ਤਲਵੰਤ ਸਿੰਘ ਅਤੇ ਵਿਸ਼ੇਸ਼ ਮਹਿਮਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਨੇ ਜੇਤੂਆਂ ਨੂੰ ਮੈਡਲ ਅਤੇ ਟਰਾਫੀਆਂ ਭੇਟ ਕੀਤੀਆਂ। ਆਪਣੇ ਸੰਬੋਧਨ ਵਿੱਚ ਜਸਟਿਸ ਤਲਵੰਤ ਸਿੰਘ ਨੇ ਗੱਤਕਾ ਖਿਡਾਰੀਆਂ ਨੂੰ ਇਸ ਰਵਾਇਤੀ ਸਿੱਖ ਮਾਰਸ਼ਲ ਆਰਟ ਦੀ ਸੱਭਿਆਚਾਰਕ ਅਤੇ ਮਾਰਸ਼ਲ ਵਿਰਾਸਤ ਨੂੰ ਸੰਭਾਲਦਿਆਂ ਪੇਸ਼ੇਵਰ ਗੱਤਕਾਬਾਜ਼ ਬਣਨ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਨੇ ਇਹ ਸ਼ਾਨਦਾਰ ਸਮਾਗਮ ਕਰਵਾਉਣ ਅਤੇ ਇਤਿਹਾਸਕ ਖੇਡ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਐਨ.ਜੀ.ਏ.ਆਈ. ਦੇ ਯਤਨਾਂ ਦੀ ਸ਼ਲਾਘਾ ਕੀਤੀ। ਐਨ.ਜੀ.ਏ.ਆਈ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਚੈਂਪੀਅਨਸ਼ਿਪ ਦੀ ਸ਼ਾਨਦਾਰ ਸਫਲਤਾ ਲਈ ਸਾਰੇ ਭਾਗੀਦਾਰਾਂ, ਮਹਿਮਾਨਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਦਾ ਧੰਨਵਾਦ ਕੀਤਾ। 

ਇਸ ਮੌਕੇ ਮਨਮੋਹਨ ਸਿੰਘ ਜੌਲੀ, ਡਾ. ਤੇਜਿੰਦਰ ਪਾਲ ਸਿੰਘ ਨਲਵਾ ਅਤੇ ਸੁਖਚੈਨ ਸਿੰਘ ਕਲਸਾਣੀ ਵੀ ਮੌਜੂਦ ਸਨ। ਇਸ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੀਆਂ ਲੜਕੀਆਂ ਨੇ ਓਵਰਆਲ ਟਰਾਫੀ ਜਿੱਤੀ ਜਦੋਂ ਕਿ ਚੰਡੀਗੜ੍ਹ ਨੂੰ ਦੂਜਾ ਸਥਾਨ ਅਤੇ ਹਰਿਆਣਾ ਤੀਜੇ ਸਥਾਨ 'ਤੇ ਰਿਹਾ। ਲੜਕਿਆਂ ਦੇ ਵਰਗ ਵਿੱਚ ਵੀ ਪੰਜਾਬ ਓਵਰਆਲ ਚੈਂਪੀਅਨ ਬਣਿਆ, ਛੱਤੀਸਗੜ੍ਹ ਦੂਜੇ ਅਤੇ ਉਤਰਾਖੰਡ ਤੀਜੇ ਸਥਾਨ 'ਤੇ ਰਿਹਾ। 

ਵਿਸ਼ੇਸ਼ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ ਚੰਡੀਗੜ੍ਹ ਦੀ ਰਵਲੀਨ ਕੌਰ ਅਤੇ ਪੰਜਾਬ ਦੀ ਹਰਮਨਦੀਪ ਕੌਰ ਨੂੰ ਲੜਕੀਆਂ ਦੇ ਵਰਗ ਵਿੱਚ ਸਰਵੋਤਮ ਖਿਡਾਰੀ ਅਤੇ ਸਰਵੋਤਮ ਪ੍ਰਦਰਸ਼ਨ ਲਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਸ਼ੈਰੀ ਸਿੰਘ ਨੂੰ ਲੜਕਿਆਂ ਦੇ ਵਰਗ ਵਿੱਚ ਸਰਵੋਤਮ ਖਿਡਾਰੀ ਐਲਾਨਿਆ ਗਿਆ ਅਤੇ ਪੰਜਾਬ ਦੇ ਹਰਸਿਮਰਨ ਸਿੰਘ ਨੂੰ ਸਰਵੋਤਮ ਪ੍ਰਦਰਸ਼ਨ ਦਾ ਪੁਰਸਕਾਰ ਮਿਲਿਆ।

ਲੜਕਿਆਂ ਦੇ ਅੰਡਰ-14 ਗੱਤਕਾ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ, ਉਤਰਾਖੰਡ ਦੇ ਗਗਨਦੀਪ ਸਿੰਘ ਨੇ ਸੋਨ ਤਗਮਾ, ਨੂਰਪ੍ਰੀਤ ਸਿੰਘ ਨੇ ਚਾਂਦੀ ਅਤੇ ਮਹਾਰਾਸ਼ਟਰ ਦੇ ਮੰਗੇਸ਼ ਅਤੇ ਪੰਜਾਬ ਦੇ ਸੁਖਮਨਪ੍ਰੀਤ ਸਿੰਘ ਨੇ ਸਾਂਝੇ ਤੌਰ 'ਤੇ ਕਾਂਸੀ ਦਾ ਤਗਮਾ ਜਿੱਤਿਆ। ਲੜਕਿਆਂ ਦੇ ਅੰਡਰ-14 ਗੱਤਕਾ ਸੋਟੀ ਟੀਮ ਮੁਕਾਬਲੇ ਵਿੱਚ, ਹਰਿਆਣਾ ਨੇ ਸੋਨ, ਉਤਰਾਖੰਡ ਨੇ ਚਾਂਦੀ ਅਤੇ ਛੱਤੀਸਗੜ੍ਹ ਅਤੇ ਚੰਡੀਗੜ੍ਹ ਨੇ ਕਾਂਸੀ ਦੀ ਤਗਮਾ ਜਿੱਤਿਆ। 

ਅੰਡਰ-14 ਫੱਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ, ਉਤਰਾਖੰਡ ਦੇ ਜਗਜੋਤ ਸਿੰਘ ਨੇ ਸੋਨ, ਚੰਡੀਗੜ੍ਹ ਦੇ ਸਤਵੰਤ ਸਿੰਘ ਖਾਲਸਾ ਨੇ ਚਾਂਦੀ ਅਤੇ ਪੰਜਾਬ ਦੇ ਏਕਮਜੋਤ ਸਿੰਘ ਤੇ ਸੁਖਮਨਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ । ਅੰਡਰ-14 ਫੱਰੀ ਸੋਟੀ ਟੀਮ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਉਤਰਾਖੰਡ ਨੇ ਚਾਂਦੀ ਅਤੇ ਚੰਡੀਗੜ੍ਹ ਤੇ ਤਾਮਿਲਨਾਡੂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ।

ਲੜਕਿਆਂ ਦੇ ਅੰਡਰ-17 ਗੱਤਕਾ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ, ਛੱਤੀਸਗੜ੍ਹ ਦੇ ਸਮਰਥ ਸਿੰਘ ਨੇ ਸੋਨ, ਉਤਰਾਖੰਡ ਦੇ ਰਾਜਵੀਰ ਸਿੰਘ ਨੇ ਚਾਂਦੀ ਅਤੇ ਪੰਜਾਬ ਦੇ ਤਨਵੀਰ ਸਿੰਘ ਤੇ ਤੇਲੰਗਾਨਾ ਦੇ ਹਰਦੀਪ ਸਿੰਘ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਅੰਡਰ-17 ਗੱਤਕਾ ਸੋਟੀ ਟੀਮ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਹਰਿਆਣਾ ਨੇ ਚਾਂਦੀ ਅਤੇ ਉਤਰਾਖੰਡ ਤੇ ਦਿੱਲੀ ਨੇ ਕਾਂਸੀ ਦਾ ਤਗਮਾ ਜਿੱਤਿਆ। 

ਅੰਡਰ-17 ਫੱਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ, ਛੱਤੀਸਗੜ੍ਹ ਦੇ ਹਰਸ਼ਦੀਪ ਸਿੰਘ ਨੇ ਸੋਨ, ਉਤਰਾਖੰਡ ਦੇ ਅਭਿਜੋਤ ਸਿੰਘ ਨੇ ਚਾਂਦੀ ਅਤੇ ਤੇਲੰਗਾਨਾ ਦੇ ਅੰਗਦ ਸਿੰਘ ਤੇ ਚੰਡੀਗੜ੍ਹ ਦੇ ਅੰਗਦਵੀਰ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-17 ਫੱਰੀ ਸੋਟੀ ਟੀਮ ਮਕਾਬਲੇ ਵਿੱਚ, ਪੰਜਾਬ ਨੇ ਸੋਨ, ਛੱਤੀਸਗੜ੍ਹ ਨੇ ਚਾਂਦੀ ਅਤੇ ਮਹਾਰਾਸ਼ਟਰ ਅਤੇ ਉਤਰਾਖੰਡ ਨੇ ਕਾਂਸੀ ਦਾ ਤਗਮਾ ਜਿੱਤਿਆ। 

ਲੜਕੀਆਂ ਦੇ ਅੰਡਰ-17 ਫੱਰੀ ਸੋਟੀ ਟੀਮ ਮੁਕਾਬਲੇ ਵਿੱਚ, ਚੰਡੀਗੜ੍ਹ ਨੇ ਸੋਨ, ਉਤਰਾਖੰਡ ਨੇ ਚਾਂਦੀ ਅਤੇ ਤਾਮਿਲਨਾਡੂ ਅਤੇ ਪੰਜਾਬ ਨੇ ਸਾਂਝੇ ਤੌਰ 'ਤੇ ਕਾਂਸੀ ਦਾ ਤਗਮਾ ਜਿੱਤਿਆ। ਲੜਕਿਆਂ ਦੇ ਅੰਡਰ-19 ਗੱਤਕਾ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ, ਛੱਤੀਸਗੜ੍ਹ ਦੇ ਹਰਕੀਰਤ ਸਿੰਘ ਨੇ ਸੋਨ, ਚੰਡੀਗੜ੍ਹ ਦੇ ਤੇਜਪ੍ਰਤਾਪ ਸਿੰਘ ਨੇ ਚਾਂਦੀ ਅਤੇ ਪੰਜਾਬ ਦੇ ਸਾਹਿਬਵੀਰ ਸਿੰਘ ਤੇ ਹਰਿਆਣਾ ਦੇ ਵਾਰਿਸਪ੍ਰੀਤ ਸਿੰਘ ਨੇ ਕਾਂਸੀ ਦੇ ਤਗਮੇ ਜਿੱਤੇ। 

ਗੱਤਕਾ ਸੋਟੀ ਟੀਮ ਮੁਕਾਬਲੇ ਵਿੱਚ ਪੰਜਾਬ ਨੇ ਸੋਨ, ਦਿੱਲੀ ਨੇ ਚਾਂਦੀ ਅਤੇ ਚੰਡੀਗੜ੍ਹ ਤੇ ਛੱਤੀਸਗੜ੍ਹ ਨੇ ਕਾਂਸੀ ਦੇ ਤਗਮੇ ਜਿੱਤੇ। ਫੱਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ, ਪੰਜਾਬ ਦੇ ਗੁਰਲਾਲ ਸਿੰਘ ਨੇ ਸੋਨ, ਹਰਿਆਣਾ ਦੇ ਅਰਮਾਨਦੀਪ ਸਿੰਘ ਨੇ ਚਾਂਦੀ ਅਤੇ ਉਤਰਾਖੰਡ ਦੇ ਸਾਹਿਬ ਸਿੰਘ ਤੇ ਚੰਡੀਗੜ੍ਹ ਦੇ ਜਸਕਰਨ ਸਿੰਘ ਨੇ ਕਾਂਸੀ ਦੇ ਤਗਮੇ ਜਿੱਤੇ। ਫੱਰੀ ਸੋਟੀ ਟੀਮ ਮੁਕਾਬਲੇ ਵਿੱਚ ਹਰਿਆਣਾ ਨੇ ਸੋਨ, ਪੰਜਾਬ ਨੇ ਚਾਂਦੀ ਅਤੇ ਛੱਤੀਸਗੜ੍ਹ ਤੇ ਚੰਡੀਗੜ੍ਹ ਨੇ ਕਾਂਸੀ ਦਾ ਤਗਮਾ ਜਿੱਤਿਆ।

ਲੜਕਿਆਂ ਦੇ ਅੰਡਰ-22 ਗੱਤਕਾ ਸੋਟੀ ਵਿਅਕਤੀਗਤ ਮੁਕਾਬਲਿਆਂ ਵਿੱਚ, ਪੰਜਾਬ ਦੇ ਮਨਿੰਦਰ ਸਿੰਘ ਨੇ ਸੋਨ, ਦਿੱਲੀ ਦੇ ਸਾਹਿਬ ਸਿੰਘ ਨੇ ਚਾਂਦੀ ਅਤੇ ਤਾਮਿਲਨਾਡੂ ਦੇ ਐਨ. ਹਰੀ ਹਰਨ ਤੇ ਚੰਡੀਗੜ੍ਹ ਦੇ ਬਬੰਜੋਤ ਸਿੰਘ ਨੇ ਸਾਂਝੇ ਤੌਰ 'ਤੇ ਕਾਂਸੀ ਦੇ ਤਗਮੇ ਜਿੱਤੇ। ਗੱਤਕਾ ਸੋਟੀ ਟੀਮ ਮੁਕਾਬਲਿਆਂ ਵਿੱਚ ਪੰਜਾਬ ਨੇ ਸੋਨ, ਛੱਤੀਸਗੜ੍ਹ ਨੇ ਚਾਂਦੀ ਅਤੇ ਉਤਰਾਖੰਡ ਤੇ ਤਾਮਿਲਨਾਡੂ ਨੇ ਕਾਂਸੀ ਦਾ ਤਗਮਾ ਜਿੱਤਿਆ। 

ਫੱਰੀ ਸੋਟੀ ਵਿਅਕਤੀਗਤ ਮੁਕਾਬਲਿਆਂ ਵਿੱਚ, ਚੰਡੀਗੜ੍ਹ ਦੇ ਦਿਲਪ੍ਰੀਤ ਸਿੰਘ ਨੇ ਸੋਨ, ਪੰਜਾਬ ਦੇ ਕਰਨਪ੍ਰੀਤ ਸਿੰਘ ਨੇ ਚਾਂਦੀ ਅਤੇ ਤਾਮਿਲਨਾਡੂ ਦੇ ਦਿਨੇਸ਼ ਅਤੇ ਦਿੱਲੀ ਦੇ ਪ੍ਰਭਜੋਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਫੱਰੀ ਸੋਟੀ ਟੀਮ ਮੁਕਾਬਲਿਆਂ ਵਿੱਚ, ਪੰਜਾਬ ਨੇ ਸੋਨ, ਉਤਰਾਖੰਡ ਨੇ ਚਾਂਦੀ ਅਤੇ ਬਿਹਾਰ ਤੇ ਚੰਡੀਗੜ੍ਹ ਨੇ ਕਾਂਸੀ ਦੇ ਤਗਮੇ ਜਿੱਤੇ। 

ਲੜਕੀਆਂ ਦੇ ਅੰਡਰ-22 ਫੱਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਚੰਡੀਗੜ੍ਹ ਨੇ ਚਾਂਦੀ ਅਤੇ ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਲੜਕਿਆਂ ਦੇ ਅੰਡਰ-25 ਗੱਤਕਾ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ, ਪੰਜਾਬ ਦੇ ਸ਼ੈਰੀ ਸਿੰਘ ਨੇ ਸੋਨ, ਤਾਮਿਲਨਾਡੂ ਦੇ ਡੀ. ਏਲੀਅਨ ਨੇ ਚਾਂਦੀ ਅਤੇ ਰਾਜਸਥਾਨ ਦੇ ਨਰੇਸ਼ ਕੁਮਾਰ ਤੇ ਛੱਤੀਸਗੜ੍ਹ ਦੇ ਗੁਰਤਾਜ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। 

ਗੱਤਕਾ ਸੋਟੀ ਟੀਮ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਛੱਤੀਸਗੜ੍ਹ ਨੇ ਚਾਂਦੀ ਅਤੇ ਰਾਜਸਥਾਨ ਤੇ ਤਾਮਿਲਨਾਡੂ ਨੇ ਕਾਂਸੀ ਦਾ ਤਗਮਾ ਜਿੱਤਿਆ। ਫੱਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ, ਪੰਜਾਬ ਦੇ ਹਰਸਿਮਰ ਸਿੰਘ ਨੇ ਸੋਨ, ਹਿਮਾਚਲ ਪ੍ਰਦੇਸ਼ ਦੇ ਪਕਸ਼ਦੀਪ ਸਿੰਘ ਨੇ ਚਾਂਦੀ ਅਤੇ ਛੱਤੀਸਗੜ੍ਹ ਦੇ ਕੁਦਰਤ ਸਿੰਘ ਤੇ ਰਾਜਸਥਾਨ ਦੇ ਰਾਜਪਾਲ ਨੇ ਕਾਂਸੀ ਦਾ ਤਗਮਾ ਜਿੱਤਿਆ। ਫੱਰੀ ਸੋਟੀ ਟੀਮ ਮੁਕਾਬਲੇ ਵਿੱਚ, ਪੰਜਾਬ ਨੇ ਸੋਨ, ਹਿਮਾਚਲ ਪ੍ਰਦੇਸ਼ ਨੇ ਚਾਂਦੀ ਅਤੇ ਝਾਰਖੰਡ ਤੇ ਛੱਤੀਸਗੜ੍ਹ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ।

 

Tags: Gatka , Harjeet Singh Grewal , National Gatka Association of India , NGAI , 12 National Gatka Championship , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD