Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਨੂੰ ਭਾਜਪਾ ਅਤੇ 'ਆਪ' ਤੋਂ ਦੋਵਾਂ ਤੋਂ ਸੰਵਿਧਾਨ 'ਤੇ ਦੋਹਰੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ - ਅਮਰਿੰਦਰ ਸਿੰਘ ਰਾਜਾ ਵੜਿੰਗ

ਕਿਹਾ: 'ਆਪ'-ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ

Amrinder Singh Raja Warring, Congress, Punjab Congress, Amarinder Singh Raja Warring, Partap Singh Bajwa, Sukhjinder Singh Randhawa

Web Admin

Web Admin

5 Dariya News

ਡੇਰਾ ਬਾਬਾ ਨਾਨਕ (ਗੁਰਦਾਸਪੁਰ) , 15 Jun 2025

Last updated on: Jun 16, 2025, 15:42 IST

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਜਿਹੜੇ ਦੋਵੇਂ ਸੰਵਿਧਾਨ ਦੀ ਦੁਰਵਰਤੋਂ ਅਤੇ ਉਸਨੂੰ ਕਮਜ਼ੋਰ ਕਰ ਰਹੇ ਹਨ। ਅੱਜ ਇੱਥੇ 'ਸੰਵਿਧਾਨ ਬਚਾਓ' ਰੈਲੀ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਦੱਸਿਆ ਕਿ ਕਿਵੇਂ ਭਾਜਪਾ ਨੇ ਸਿਆਸੀ ਵਿਰੋਧੀਆਂ ਵਿਰੁੱਧ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਆਰਐਸਐਸ ਨੂੰ ਸੰਵਿਧਾਨ ਵਿੱਚ ਕੋਈ ਵਿਸ਼ਵਾਸ ਨਹੀਂ ਹੈ ਅਤੇ ਉਨ੍ਹਾਂ ਨੇ ਕਦੇ ਵੀ ਇਸਨੂੰ ਸਵੀਕਾਰ ਨਹੀਂ ਕੀਤਾ ਹੈ। ਇਸੇ ਲਈ ਭਾਜਪਾ ਸੰਵਿਧਾਨ ਨੂੰ ਬਦਲਣ ਲਈ ਉਤਸੁਕ ਹੈ। ਪਰ ਦੇਸ਼ ਦੇ ਲੋਕਾਂ ਨੇ ਇਨ੍ਹਾਂ ਦੇ ਮਨਸੂਬਿਆਂ ਨੂੰ ਸਮਝ ਲਿਆ ਹੈ ਅਤੇ ਉਨ੍ਹਾਂ ਨੂੰ 240 ਸੀਟਾਂ ਤੱਕ ਘਟਾ ਦਿੱਤਾ ਹੈ।

ਵੜਿੰਗ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਕਿ ਕਿ ਕਾਂਗਰਸ ਹੀ ਇੱਕੋ ਇੱਕ ਪਾਰਟੀ ਹੈ, ਜਿਹੜੀ ਦੇਸ਼ ਦੇ ਸੰਵਿਧਾਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਜਾਤ, ਧਰਮ ਜਾਂ ਸੰਪਰਦਾ ਦੀ ਪਰਵਾਹ ਕੀਤੇ ਬਿਨਾਂ ਸਾਰਿਆਂ ਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਕਦੇ ਵੀ ਭਾਜਪਾ ਨੂੰ ਸੰਵਿਧਾਨ ਨੂੰ ਨੁਕਸਾਨ ਨਹੀਂ ਪਹੁੰਚਾਉਣ ਦੇਵੇਗੀ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ 'ਆਪ' ਸਰਕਾਰ ਉੱਪਰ ਸੱਤਾ ਦੀ ਦੁਰਵਰਤੋਂ ਕਰਨ ਅਤੇ ਸਿਆਸੀ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਇਸਨੇ ਸ਼ਾਂਤੀਪੂਰਨ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਵੀ ਨਹੀਂ ਬਖਸ਼ਿਆ। ਉਨ੍ਹਾਂ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ 'ਆਪ' ਦੀ ਸਰਕਾਰ ਵਿਚ ਲੋਕ ਹੁਣ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ। 

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਸਾਨੂੰ ਦੋਹਰੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਇੱਥੇ 'ਆਪ' ਸਰਕਾਰ ਪੂਰੀ ਤਰ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਹੈ। ਪੰਜਾਬ ਵਿੱਚ ਕਾਨੂੰਨ ਦਾ ਸ਼ਾਸਨ ਨਹੀਂ ਹੈ, ਜਿਵੇਂ ਸੂਬੇ ਵਿਚ ਚੱਲ ਰਿਹਾ ਹੈ।

ਡੇਰਾ ਬਾਬਾ ਨਾਨਕ ਵਿਖੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਮੌਜੂਦ ਲੋਕਾਂ ਵਿੱਚ ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਸੰਗਠਨ ਕੈਪਟਨ ਸੰਦੀਪ ਸੰਧੂ, ਕੁਲਬੀਰ ਸਿੰਘ ਜ਼ੀਰਾ ਆਦਿ ਵੀ ਸ਼ਾਮਿਲ ਰਹੇ।

 

Tags: Amrinder Singh Raja Warring , Congress , Punjab Congress , Amarinder Singh Raja Warring , Partap Singh Bajwa , Sukhjinder Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD