Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪ੍ਰੈਸ ਕਲੱਬ ਫਿਰੋਜ਼ਪੁਰ ਅਤੇ ਮਯੰਕ ਫਾਊਂਡੇਸ਼ਨ ਦੇ ਸਾਂਝੇ ਉਪਰਾਲੇ ਨਾਲ ਵਿਸ਼ਵ ਖੂਨਦਾਤਾ ਦਿਵਸ ਮੌਕੇ ਵਿਸ਼ਾਲ ਖੂਨਦਾਨ ਕੈਂਪ

ਪਤੀ-ਪਤਨੀ ਅਤੇ ਬਾਪ-ਬੇਟੀ ਜੋੜਿਆਂ ਸਣੇ 53 ਖੂਨਦਾਨੀਆਂ ਨੇ ਬੜੇ ਉਤਸ਼ਾਹ ਦੇ ਨਾਲ ਕੀਤਾ ਖੂਨਦਾਨ

Blood Camp, Blood Donation Camp, World Blood Donor Day

Web Admin

Web Admin

5 Dariya News

ਫਿਰੋਜ਼ਪੁਰ , 15 Jun 2025

Last updated on: Jun 16, 2025, 15:57 IST

ਵਿਸ਼ਵ ਖੂਨਦਾਤਾ ਦਿਵਸ ਦੇ ਮੌਕੇ ਪ੍ਰੈਸ ਕਲੱਬ ਫਿਰੋਜ਼ਪੁਰ ਅਤੇ ਮਯੰਕ ਫਾਊਂਡੇਸ਼ਨ ਦੇ ਸਾਂਝੇ ਉਪਰਾਲੇ ਨਾਲ ਇਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਪ੍ਰੈਸ ਕਲੱਬ ਭਵਨ ਵਿਖੇ ਕੀਤਾ ਗਿਆ। ਇਸ ਕੈਂਪ ਵਿਚ ਪ੍ਰੈਸ ਕਲੱਬ ਅਤੇ ਮਯੰਕ ਫਾਊਂਡੇਸ਼ਨ ਦੇ ਮੈਂਬਰਾਂ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਹਸਤੀਆਂ ਨੇ ਵੀ ਉਤਸ਼ਾਹ ਨਾਲ ਖੂਨਦਾਨ ਕਰਕੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। 

ਜਿਨ੍ਹਾਂ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਰਿੰਕੂ ਗਰੋਵਰ , ਐੱਲ ਐਮ ਓ ਡਾ ਨਿਖਿਲ ਗੁਪਤਾ ,ਡਾਕਟਰ ਜਤਿੰਦਰ ਕੋਛੜ,ਡਾਕਟਰ ਅਨਮੋਲ ਸੋਢੀ, ਐਡਵੋਕੇਟ ਕਰਨ ਪੁੱਗਲ ਅਤੇ ਪਿਓ ਧੀ ਸ਼ਾਵਿੰਦਰ ਮਲਹੋਤਰਾ ਅਤੇ ਓਹਨਾ ਦੀ ਸਪੁੱਤਰੀ ਅੰਸ਼ਿਕਾ ਮਲਹੋਤਰਾ ,ਪਤੀ ਪਤਨੀ ਗਗਨ ਅਤੇ ਮੀਨੂ ਅਗਰਵਾਲ,ਗੌਰਵ ਅਤੇ ਸ਼ਵੇਤਾ ਗਰੋਵਰ ,ਰਾਜਕੁਮਾਰ ਅਤੇ ਉਹਨਾਂ ਦੀ ਧਰਮਪਤਨੀ ਰਜਨੀ ਗਰੋਵਰ ਨੇ ਵੀ ਖੂਨ ਦਾਨ ਦਿੱਤਾ। ਇੱਕ ਵਿਸ਼ੇਸ਼ ਖੂਨ ਦਾਤਾ ਰੋਬਿਨ ਨੇ ਆਪਣੇ ਜਨਮ ਦਿਨ ਨੂੰ ਖੂਨ ਦਾਨ ਕਰਕੇ ਮਨਾਇਆ ਤੇ ਲੋਕਾਂ ਨੂੰ ਅਪੀਲ ਕੀਤੀ ਕੇ ਸਾਨੂੰ ਵੱਧ ਤੋਂ ਵਧ ਖੂਨ ਦਾਨ ਕਰਨਾ ਚਾਹੀਦਾ ਹੈ।

ਪਹਿਲੀ ਵਾਰ ਖੂਨ ਦਾਨ ਕਰਨ ਵਾਲੇ ਜੋਤ ਕੁਮਾਰ ਅਤੇ ਅਰੁਣਾਵ ਵਸ਼ਿਸ਼ਟ ਯੁਵਾਵਾ ਨੇ ਵੀ ਇਸ ਖੂਨ ਦਾਨ ਕੈਂਪ ਵਿੱਚ ਯੋਗਦਾਨ ਦਿੱਤਾ ਅਤੇ ਓਹਨਾ ਨੇ ਕਿਹਾ ਕਿ ਅੱਜ ਪਹਿਲਾ ਵਾਰ ਖੂਨ ਦਾਨ ਕਰ ਓਹਨਾ ਨੂੰ ਕਾਫੀ ਚੰਗਾ ਲੱਗਿਆ ਤੇ ਹੁਣ ਲਗਤਾਰ ਇਸੇ ਤਰਹ ਹੀ ਖੂਨ ਦਾਨ ਕਰਦੇ ਰਹਿਣਗੇ। ਖੂਨਦਾਨ ਕੈਂਪ ਦੀ ਵਿਸ਼ੇਸ਼ਤਾ ਇਹ ਰਹੀ ਕਿ ਪਤੀ-ਪਤਨੀ ਅਤੇ ਬਾਪ-ਬੇਟੀ ਜੋੜਿਆਂ ਨੇ ਇਕੱਠੇ ਖੂਨਦਾਨ ਕਰਕੇ ਸਮਾਜ ਦੇ ਸਾਹਮਣੇ ਇੱਕ ਉਤਕ੍ਰਿਸ਼ਟ ਮਿਸਾਲ ਪੇਸ਼ ਕੀਤੀ। 

ਦਾਨੀ ਪਰਿਵਾਰਾਂ ਨੇ ਕਿਹਾ ਕਿ ਉਹ ਆਪਣੀ ਨਵੀਂ ਪੀੜ੍ਹੀ ਨੂੰ ਵੀ ਖੂਨਦਾਨ ਵੱਲ ਪ੍ਰੇਰਿਤ ਕਰ ਰਹੇ ਹਨ ਕਿਉਂਕਿ “ਖੂਨਦਾਨ ਮਹਾਦਾਨ” ਹੈ ਅਤੇ ਇੱਕ ਯੂਨਿਟ ਖੂਨ ਕਿਸੇ ਦੀ ਜਾਨ ਬਚਾ ਸਕਦਾ ਹੈ।ਪ੍ਰੈਸ ਕਲੱਬ ਦੇ ਪ੍ਰਧਾਨ ਮਨਦੀਪ ਕੁਮਾਰ ਨੇ ਸਭ ਖੂਨਦਾਨੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ, “ਖੂਨਦਾਨ ਸਭ ਤੋਂ ਵੱਡਾ ਦਾਨ ਹੈ ਜੋ ਇਕ ਮਨੁੱਖ ਆਪਣੇ ਜੀਵਨ ਵਿੱਚ ਕਰ ਸਕਦਾ ਹੈ। ਅਸੀਂ ਆਗੇ ਵੀ ਇੰਝ ਦੇ ਕੈਂਪ ਕਰਦੇ ਰਹਾਂਗੇ।”

ਮਯੰਕ ਫਾਊਂਡੇਸ਼ਨ ਦੇ ਸੰਸਥਾਪਕ ਦੀਪਕ ਸ਼ਰਮਾ ਨੇ ਕਿਹਾ ਕਿ, “ਸਮਾਜ ਵਿਚ ਖੂਨਦਾਨ ਬਾਰੇ ਜਾਗਰੂਕਤਾ ਫੈਲਾਉਣ ਅਤੇ ਲੋੜਵੰਦ ਨੂੰ ਸਮੇਂ ਸਿਰ ਖੂਨ ਉਪਲਬਧ ਕਰਵਾਉਣਾ ਸਾਡੀ ਪ੍ਰਾਥਮਿਕਤਾ ਹੈ। ਮਯੰਕ ਫਾਊਂਡੇਸ਼ਨ ਹਮੇਸ਼ਾ ਇਸ ਮਿਸ਼ਨ ਲਈ ਸਮਰਪਿਤ ਰਹੇਗੀ।”ਇਸ ਮੌਕੇ ਪ੍ਰੈਸ ਕਲੱਬ ਦੇ ਚੇਅਰਮੈਨ ਗੌਰਵ ਮਾਨਿਕ, ਜਨਰਲ ਸਕੱਤਰ ਜਗਦੀਸ਼ ਕੁਮਾਰ, ਸੀਨੀਅਰ ਵਾਈਸ ਪ੍ਰਧਾਨ ਬੋਬੀ ਖੁਰਾਨਾ, ਵਾਈਸ ਪ੍ਰਧਾਨ ਸੁਖਦੇਵ ਗੁਰੇਜਾ, ਸੀਨੀਅਰ ਵਾਈਸ ਚੇਅਰਮੈਨ ਹਰੀਸ਼ ਮੋਗਾ, ਮੁੱਖ ਸਲਾਹਕਾਰ ਵਿਜੇ ਕੱਕੜ, ਸਲਾਹਕਾਰ ਮਦਨ ਲਾਲ ਤਿਵਾੜੀ, ਚੀਫ ਲੀਗਲ ਐਡਵਾਈਜ਼ਰ ਰਮੇਸ਼ ਕਸ਼ਪ, ਕੈਸ਼ੀਅਰ ਨਿਰਮਲ ਸਿੰਘ, ਸਕੱਤਰ ਅਨੁਜ ਕੱਕੜ, ਨਰਾਇਣ ਧਮੀਜਾ, ਸਾਬਕਾ ਪ੍ਰਧਾਨ ਪਰਮਿੰਦਰ ਸਿੰਘ ਥਿੰਦ, ਕਮਲ ਮਲਹੋਤਰਾ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।

ਮਯੰਕ ਫਾਊਂਡੇਸ਼ਨ ਵਾਲੋਂ ਪ੍ਰੋਜੈਕਟ ਚੇਅਰਮੈਨ ਸੁਮੇਸ਼ ਗੁੰਬਰ ,ਵਿਪੁਲ ਨਾਰੰਗ ,ਕਮਲ ਸ਼ਰਮਾ ,ਦੀਪਕ ਮਾਠਪਾਲ,ਵਿਕਾਸ ਅਗਰਵਾਲ ਅਤੇ ਦੀਪਕ ਸ਼ਰਮਾ ਨੇ ਇਸ ਕੈਂਪ ਨੂੰ ਕਾਮਯਾਬ ਕਰਨ ਲਈ ਚੰਗੀ ਭੂਮਿਕਾ ਨਿਭਾਈ ਜੋ ਕਾਬਿਲ-ਏ-ਤਾਰੀਫ਼ ਰਹੀ। ਇਸ ਖੂਨਦਾਨ ਕੈਂਪ ਨੂੰ ਸਫਲ ਬਣਾਉਣ ਵਿੱਚ ਜ਼ਿਲ੍ਹਾ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਨੇ ਡਾਕਟਰ ਦਿਸ਼ਵਿਨ ਬਾਜਵਾ ਅਤੇ ਟੀਮ ਨੇ ਵਿਸ਼ੇਸ਼ ਯੋਗਦਾਨ ਪਾਇਆ। 

ਇਸ ਯਤਨ ਰਾਹੀਂ ਖੂਨਦਾਨ ਦੇ ਮਹੱਤਵ ਬਾਰੇ ਜਾਗਰੂਕਤਾ ਫੈਲੀ ਅਤੇ ਨਵੇਂ ਖੂਨਦਾਤਾ ਬਣਨ ਵੱਲ ਯੁਵਾ ਪੀੜ੍ਹੀ ਨੂੰ ਪ੍ਰੇਰਣਾ ਮਿਲੀ।

 

Tags: Blood Camp , Blood Donation Camp , World Blood Donor Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD