Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਸਵੀਰ ਸਿੰਘ ਗੜ੍ਹੀ ਵੱਲੋਂ ਭਗਤ ਕਬੀਰ ਜੀ ਦੇਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ

ਧੰਨ-ਧੰਨ ਸਤਿਗੁਰੂ ਕਬੀਰ ਮਹਾਰਾਜ ਇੱਕ ਮਹਾਨ ਸਮਾਜ ਸੁਧਾਰਕ ਸਨ - ਜਸਵੀਰ ਸਿੰਘ ਗੜ੍ਹੀ

Jasvir Singh Garhi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 15 Jun 2025

Last updated on: Jun 16, 2025, 16:08 IST

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ, ਭਗਤ ਕਬੀਰ ਜੀ ਦੇ 627ਵੇਂ ਪ੍ਰਕਾਸ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਜੋਧੇਵਾਲ ਬਸਤੀ ਵਿਖੇ ਹਾਜ਼ਰੀ ਲਗਵਾਈ। ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਤ ਕਬੀਰ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। 

ਉਨ੍ਹਾਂ ਦੱਸਿਆ ਕਿ ਧੰਨ-ਧੰਨ ਸਤਿਗੁਰੂ ਕਬੀਰ ਮਹਾਰਾਜ ਇੱਕ ਮਹਾਨ ਸਮਾਜ ਸੁਧਾਰਕ ਸਨ ਅਤੇ ਉਨ੍ਹਾਂ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਜਿਸਦਾ ਮੌਜੂਦਾ ਪਦਾਰਥਵਾਦੀ ਯੁੱਗ ਵਿੱਚ ਵਿਸ਼ੇਸ਼ ਮਹੱਤਵ ਹੈ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਤੋਂ ਇਲਾਵਾ ਡਾ. ਜਸਪ੍ਰੀਤ ਸਿੰਘ ਬੀਜਾ, ਰਮਨਜੀਤ ਸਿੰਘ ਲਾਲੀ, ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਸਭਾ, ਬਸਤੀ ਜੋਧੇਵਾਲ ਦੇ ਪ੍ਰਧਾਨ ਜਿੰਦਰਪਾਲ ਦੜੋਚ, ਨਰਿੰਦਰ ਰਾਏ ਬਿੱਟੂ, ਡਾ. ਰਾਮਜੀਤ ਸੂਦ, ਰਜਿੰਦਰ ਮੂਲਨਿਵਾਸੀ, ਰਮੇਸ਼ ਰਸੀਲਾ, ਸੁੱਖਾ ਰਾਮ ਲਾਖਾ, ਜਸਬੀਰ ਲੱਧੜ, ਲੇਖ ਰਾਜ ਸੂਦ ਵੀ ਮੌਜੂਦ ਸਨ।

ਚੇਅਰਮੈਨ ਗੜ੍ਹੀ ਵੱਲੋਂ ਸਾਂਝੀ ਭਾਈਵਾਲਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਗਰੂ ਰਵਿਦਾਸ ਜੀ ਅਤੇ ਭਗਤ ਕਬੀਰ ਜੀ ਦਾ ਜਨਮ ਉੱਤਰ ਪ੍ਰਦੇਸ਼ ਦੇ ਇੱਕੋ ਸ਼ਹਿਰ ਵਨਾਰਸ ਵਿੱਚ ਹੋਇਆ ਹੈ ਅਤੇ ਉੱਥੋ ਰੋਜ਼ੀ-ਰੋਟੀ ਕਮਾਉਣ ਲਈ ਆਏ ਲੋਕਾਂ ਨੂੰ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਹਮੇਸ਼ਾ ਹੀ ਆਵਾਮ ਦਾ ਮਾਰਗ ਦਰਸ਼ਨ ਕਰਦੀ ਰਹੇਗੀ ਜੋ ਕਿ ਜਾਤ, ਨਸਲ ਅਤੇ ਧਰਮ ਤੋਂ ਉਪਰ ਉਠਣ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕਬੀਰ ਸਾਹਿਬ ਦੀ ਬਾਣੀ ਸਾਨੂੰ ਸ਼ੁੱਧ ਵਿਚਾਰਧਾਰਾ ਦਾ ਸੰਦੇਸ਼ ਦਿੰਦੀ ਹੈ ਜਿਸ ਤੋਂ ਸਿੱਖਿਆ ਲੈ ਕੇ ਅਸੀਂ ਆਪਣਾ ਜੀਵਨ ਸਫ਼ਲ ਕਰ ਸਕਦੇ ਹਾਂ। 

ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜ ਵਿਚ ਸਮਾਜਿਕ ਬੁਰਾਈਆਂ ਜਾਤੀ ਪ੍ਰਥਾ, ਛੂਤ-ਛਾਤ ਅਤੇ ਊਚ-ਨੀਚ ਦੇ ਖ਼ਾਤਮੇ ਲਈ ਲੰਬਾ ਸੰਘਰਸ਼ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਰਵਿਦਾਸ ਜੀ ਮਹਾਰਾਜ ਦੀ ਅਪਾਰ ਕ੍ਰਿਪਾ ਨਾਲ, ਪੰਜਾਬ ਸਰਕਾਰ ਵੱਲੋਂ ਮੈਨੂੰ ਜਿਹੜੀ ਜਿੰਮੇਵਾਰੀ ਸੌਪੀ ਹੈ ਮੈਂ ਉਸਨੂੰ ਸਖ਼ਤ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਰਿਹਾ ਹਾਂ। 

ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਹੋਣ ਦੇ ਨਾਤੇ ਕਿਸੇ ਵੀ ਵਿਅਕਤੀ ਨਾਲ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਦੌਸ਼ੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਚੇਅਰਮੈਨ ਗੜ੍ਹੀ ਨੇ ਕਿਹਾ ਕਿ ਉਹ ਕੌਮਾਂ ਹਮੇਸ਼ਾ ਅਗਾਂਹ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ ਨੂੰ ਯਾਦ ਰੱਖਦੀਆਂ ਹੋਈਆਂ ਹਮੇਸ਼ਾ ਉਨ੍ਹਾਂ ਦੇ ਪੂਰਨਿਆਂ 'ਤੇ ਚੱਲਦੀਆਂ ਹਨ। 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਗਤ ਕਬੀਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਰਾਜ ਦੇ ਸਮਾਜਿਕ ਤੇ ਆਰਥਿਕ ਤੌਰ 'ਤੇ ਪੱਛੜੇ ਲੋਕਾਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD