Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਾਲਮੀਕੀ ਸਮਾਜ ਦੇ ਧਰਮ ਗੁਰੂਆਂ ਨੇ ਆਪ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਕੀਤੀ ਵੱਡੀ ਪ੍ਰੈਸ ਕਾਨਫ਼ਰੰਸ

ਵਾਲਮੀਕਿ ਸਮਾਜ ਦੇ ਧਰਮ ਗੁਰੂਆਂ ਨੇ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਦਿੱਤਾ ਸਮਰਥਨ

Sanjeev Arora, AAP, Aam Aadmi Party, Aam Aadmi Party Punjab, AAP Punjab, Manwinder Singh Giaspura, Valmiki Teerath Mandir

Web Admin

Web Admin

5 Dariya News

ਚੰਡੀਗੜ੍ਹ , 16 Jun 2025

Last updated on: Jun 17, 2025, 11:32 IST

ਲੁਧਿਆਣਾ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਅੱਜ ਫਿਰ ਵੱਡੀ ਮਜ਼ਬੂਤੀ ਹਾਸਲ ਕੀਤੀ ਹੈ। ਸੋਮਵਾਰ ਨੂੰ ਵਾਲਮੀਕਿ ਸਮਾਜ ਦੇ ਧਰਮ ਗੁਰੂਆਂ ਨੇ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ। ਵਾਲਮੀਕਿ ਤੀਰਥ ਮੰਦਰ ਦੇ ਬਾਬਾ ਜਸਪਾਲ ਨਾਥ ਜੀ ਨੇ ਲੁਧਿਆਣਾ ਵਿੱਚ 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਇਹ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੁਰਿੰਦਰ ਕਲਿਆਣ, ਜਸਵੀਰ, ਰਵੀ ਬਾਲੀ, ਦਾਰਾ ਟਾਂਕ, ਅਜੈ ਚੌਹਾਨ, ਕੁਸ਼ਰਾਜ, ਬਲਵਿੰਦਰ ਕਾਲਾ, ਸੇਵਕ ਵਿਜੇ ਸ਼ਰੀ, ਮਾਤਾ ਰਾਣੀ ਜੀ, ਬਾਬਾ ਰਾਮਦਾਸ ਜੀ ਆਦਿ ਹਾਜ਼ਰ ਸਨ।

ਗਿਆਸਪੁਰਾ ਨੇ ਬਾਬਾ ਜਸਪਾਲ ਨਾਥ ਜੀ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਲਿਤ ਭਾਈਚਾਰੇ ਨੂੰ ਨਜ਼ਰਅੰਦਾਜ਼ ਕੀਤਾ, ਜਦੋਂ ਕਿ 'ਆਪ' ਸਰਕਾਰ ਨੇ ਉਨ੍ਹਾਂ ਦਾ ਸਤਿਕਾਰ ਕੀਤਾ ਅਤੇ ਉਨ੍ਹਾਂ ਨੂੰ ਸਸ਼ਕਤ ਬਣਾਇਆ। ਗਿਆਸਪੁਰਾ ਨੇ ਕਿਹਾ ਕਿ ਮਾਨ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ ਵਾਂਗ ਸ਼੍ਰੀ ਵਾਲਮੀਕੀ ਤੀਰਥ ਮੰਦਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਹਨ, ਜਿਸ ਕਾਰਨ ਬਾਲਮੀਕੀ ਸਮਾਜ ਦੇ ਧਰਮ ਗੁਰੂ ਸਰਕਾਰ ਦੀ ਪ੍ਰਸ਼ੰਸਾ ਕਰ ਰਹੇ ਹਨ। ਅੱਜ ਵੀ, ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ 'ਆਪ' ਉਮੀਦਵਾਰ ਦਾ ਸਮਰਥਨ ਕਰਨ ਦਾ ਫ਼ੈਸਲਾ ਕੀਤਾ।

'ਆਪ' ਵਿਧਾਇਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਦਲਿਤਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ। ਆਪ ਸਰਕਾਰ ਪਹਿਲੀ ਸਰਕਾਰ ਹੈ ਜਿਸਨੇ ਦਲਿਤ ਬੱਚਿਆਂ ਦੀ ਸਿੱਖਿਆ ਅਤੇ ਆਰਥਿਕ ਤਰੱਕੀ ਬਾਰੇ ਸੋਚਿਆ।ਉਨ੍ਹਾਂ ਕਿਹਾ ਕਿ ਲੁਧਿਆਣਾ ਹਲਕੇ ਦੇ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰ ਲੰਬੇ ਸਮੇਂ ਤੋਂ ਜ਼ਮੀਨ ਦੇ ਮਾਲਕੀ ਹੱਕਾਂ ਦੀ ਮੰਗ ਕਰ ਰਹੇ ਸਨ, ਪਰ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।

'ਆਪ' ਸਰਕਾਰ ਨੇ ਉਨ੍ਹਾਂ ਦੀ ਮੰਗ ਨੂੰ ਸਵੀਕਾਰ ਕੀਤਾ ਅਤੇ ਉਨ੍ਹਾਂ ਨੂੰ ਮਾਲਕੀ ਅਧਿਕਾਰ ਦਿੱਤੇ ਕਿਉਂਕਿ ਸਾਡੀ ਸਰਕਾਰ ਦਾ ਉਦੇਸ਼ ਗ਼ਰੀਬਾਂ ਅਤੇ ਦਲਿਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਗ਼ਰੀਬ ਬੱਚਿਆਂ ਨੂੰ ਪੜ੍ਹਨ ਨਹੀਂ ਦਿੱਤਾ। ਸੈਂਕੜੇ ਸਰਕਾਰੀ ਸਕੂਲ 'ਨੋ ਟੀਚਰ' ਸਕੂਲ ਬਣ ਗਏ ਸਨ ਕਿਉਂਕਿ ਉਹ ਜਾਣਦੇ ਸਨ ਕਿ ਜੇਕਰ ਗਰੀਬਾਂ ਅਤੇ ਦਲਿਤਾਂ ਦੇ ਬੱਚੇ ਪੜ੍ਹੇ-ਲਿਖੇ ਹੋ ਗਏ, ਤਾਂ ਸਾਡੇ ਘਰਾਂ ਵਿੱਚ ਕੰਮ ਕੌਣ ਕਰੇਗਾ! 

ਪਰ ਆਪ ਸਰਕਾਰ ਨੇ ਇਸ 'ਤੇ ਗੰਭੀਰਤਾ ਨਾਲ ਕੰਮ ਕੀਤਾ। ਅੱਜ ਪੂਰੇ ਪੰਜਾਬ ਵਿੱਚ ਇੱਕ ਵੀ ਸਕੂਲ ਅਜਿਹਾ ਨਹੀਂ ਹੈ ਜਿੱਥੇ ਅਧਿਆਪਕ ਨਾ ਹੋਵੇ।ਇਸ ਤੋਂ ਇਲਾਵਾ, 'ਆਪ' ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਕਾਨੂੰਨੀ ਅਧਿਕਾਰੀਆਂ ਦੀ ਨਿਯੁਕਤੀ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਲਈ ਰਾਖਵੇਂਕਰਨ ਦੀ ਵਿਵਸਥਾ ਕੀਤੀ। ਇਸ ਦੇ ਨਾਲ ਹੀ ਦਲਿਤ ਭਾਈਚਾਰੇ ਦੇ 68 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ।

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਬਾਬਾ ਜਸਪਾਲ ਨਾਥ ਜੀ ਨੇ 'ਆਪ' ਉਮੀਦਵਾਰ ਸੰਜੀਵ ਅਰੋੜਾ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਸੁਭਾਅ ਬਹੁਤ ਵਧੀਆ ਹੈ। ਉਹ ਗਰੀਬ ਲੋਕਾਂ ਲਈ ਕੰਮ ਕਰਦੇ ਹਨ। ਇਸੇ ਲਈ ਅਸੀਂ ਉਨ੍ਹਾਂ ਦਿ ਸਮਰਥਨ ਕਰਨ ਲਈ ਇੱਥੇ ਆਏ ਹਾਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਅੰਮ੍ਰਿਤਸਰ ਵਿੱਚ ਸਾਡੇ ਮੰਦਰ ਸ਼੍ਰੀ ਬਾਲਮੀਕੀ ਤੀਰਥ ਸਥਾਨ ਨਾਲ ਸਬੰਧਿਤ 35 ਕਰੋੜ ਰੁਪਏ ਦੇ ਅੱਠ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਹੈ। ਇਸ ਕਾਰਨ ਦਲਿਤ ਭਾਈਚਾਰੇ ਦੇ ਸਾਰੇ ਲੋਕਾਂ ਦਾ 'ਆਪ' ਸਰਕਾਰ ਪ੍ਰਤੀ ਵਿਸ਼ਵਾਸ ਵਧਿਆ ਹੈ।

ਮੈਨੂੰ ਬਹੁਤ ਖ਼ੁਸ਼ੀ ਹੋਈ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਬਾਲਮੀਕੀ ਮੰਦਰ ਨੂੰ ਹਰਿਮੰਦਰ ਸਾਹਿਬ ਦੇ ਲਾਂਘੇ ਵਾਂਗ ਹੀ ਸੁੰਦਰ ਬਣਾਉਣਾ ਚਾਹੁੰਦਾ ਹਾਂ। ਬਾਬਾ ਜਸਪਾਲ ਨਾਥ ਨੇ ਲੁਧਿਆਣਾ ਦੇ ਸਾਰੇ ਦਲਿਤ ਭਰਾਵਾਂ ਨੂੰ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਦਲਿਤ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਕੇ ਉਨ੍ਹਾਂ ਦਾ ਭਲਾ ਕਰ ਸਕਦੀ ਹੈ, ਇਸ ਲਈ ਬਿਨਾਂ ਕਿਸੇ ਸ਼ੱਕ ਦੇ 'ਆਪ' ਉਮੀਦਵਾਰ ਨੂੰ ਵੋਟ ਦਿਓ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Manwinder Singh Giaspura , Valmiki Teerath Mandir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD