Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਲੁਧਿਆਣਾ ਪੱਛਮੀ ਵਿੱਚ 'ਆਪ' ਹੋਈ ਹੋਰ ਵੀ ਮਜ਼ਬੂਤ, ਕਾਂਗਰਸ ਅਤੇ ਅਕਾਲੀ ਦਲ ਦੇ ਸੈਂਕੜੇ ਲੋਕ 'ਆਪ' ਵਿੱਚ ਸ਼ਾਮਲ

ਮਾਨ ਸਰਕਾਰ ਦੇ ਲੋਕ ਪੱਖੀ ਕੰਮਾਂ ਨੇ ਜਿਤਿਆ ਲੋਕਾਂ ਦਾ ਭਰੋਸਾ,ਹਰ ਰੋਜ ਸਥਾਨਕ ਲੋਕ ਪਾਰਟੀ ਵਿੱਚ ਹੋ ਰਹੇ ਹਨ ਸ਼ਾਮਿਲ -ਅਮਨ ਅਰੋੜਾ

Sanjeev Arora, AAP, Aam Aadmi Party, Aam Aadmi Party Punjab, AAP Punjab, Manwinder Singh Giaspura, Valmiki Teerath Mandir, Harjot Bains, Aman Aora

Web Admin

Web Admin

5 Dariya News

ਲੁਧਿਆਣਾ , 16 Jun 2025

Last updated on: Jun 17, 2025, 11:33 IST

ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਦੂਜੇ ਪਾਸੇ ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝੱਟਕਾ ਲਗਿਆ ਹੈ। ਸੋਮਵਾਰ ਨੂੰ ਇਨ੍ਹਾਂ ਰਵਾਇਤੀ ਪਾਰਟੀਆਂ ਨਾਲ ਜੁੜੇ 100 ਤੋਂ ਵੱਧ ਲੋਕ 'ਆਪ' ਵਿੱਚ ਸ਼ਾਮਲ ਹੋਏ। ਅਕਾਲੀ ਦਲ ਦੀ ਸਾਬਕਾ ਕਾਉਂਸਲਰ ਸੁਖਵਿੰਦਰ ਕੌਰ ਆਪਣੇ ਸਾਥੀ ਨਿਰਮਲ ਸਿੰਘ, ਹਰਕੀਰਤ ਸਿੰਘ, ਗੁਰਲਾਲ ਸਿੰਘ, ਦਿਲਬਾਦ ਸਿੰਘ, ਸਰਬਜੋਤ ਸਿੰਘ, ਜਵਨਪ੍ਰੀਤ ਸਿੰਘ, ਅੰਸ਼ਪ੍ਰੀਤ ਸਿੰਘ, ਹਰਮਨਦੀਪ ਸਿੰਘ, ਸਤਵੀਰ ਸਿੰਘ, ਗੁਰਬਚਨ ਸਿੰਘ, ਸ਼ਤਰੀ ਸਿੰਘ, ਕਰਨ, ਅਮਨਦੀਪ ਸਿੰਘ, ਜੱਸਾ, ਪ੍ਰਿੰਸਜੋਤ, ਰਮਨਦੀਪ, ਹੈਰੀ, ਪ੍ਰਭਜੋਤ, ਅਭਿਜੋਤ, ਹਰਸ਼ਦੀਪ, ਰੋਸ਼ਨ, ਸਤਯਮ ਕੁੱਕੜ, ਅਨਮੋਲ, ਅਮਨਪ੍ਰੀਤ ਸਿੰਘ, ਬਲਦੇਵ ਸਿੰਘ, ਨਿਸ਼ਾਨ ਸਿੰਘ, ਵਿਜੈ ਕੁਮਾਰ, ਸੁਖਜਿੰਦਰ ਸਿੰਘ ਦੇ ਨਾਲ ਆਪ ਵਿੱਚ ਸ਼ਾਮਿਲ ਹੋ ਗਏ।

ਇਸ ਤੋਂ ਇਲਾਵਾ, ਆਪ ਛੱਡ ਕੇ ਗਏ ਵਾਰਡ ਨੰਬਰ 62 ਤੋਂ ਵਿਸ਼ਾਲ ਬਤਰਾ ਨੇ ਵੀ ਘਰ ਵਾਪਸੀ ਕੀਤੀ। ਉਨ੍ਹਾਂ ਦੇ ਨਾਲ ਰੋਹਿਤ, ਨਿਰੰਜਨ, ਰਾਹੁਲ, ਅਨੁ ਸਰੀਨ, ਕਰਨ ਚੰਡਲਾ, ਰਵੀ ਕੌਸ਼ਲ, ਮੰਜੀਤ, ਨਿਸ਼ਾਂਤ ਭੰਡਾਰੀ, ਵਿਕੀ ਧਾਲੀਵਾਲ, ਨੀਰਜ ਕੁਮਾਰ, ਸਚਿਨ ਬਤਰਾ, ਵੈਭਵ ਕੁਮਾਰ, ਸਾਵਦੀਪ ਮਿਗਲਾਨੀ, ਜਸਵੰਤ ਸਿੰਘ ਬਟੋਲਾ, ਰਘੁਬੀਰ, ਰਵੀ ਕੌਸ਼ਲ, ਨਰੇਸ਼ ਖੜਾ, ਵਿਕ੍ਰਮਜੀਤ ਜੱਸਲ, ਅਮਰਜੀਤ ਜੱਸਲ, ਸੋਨੂ ਕੁਮਾਰ, ਬਲਦੇਵ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਲੱਕੀ, ਵਿਕੀ ਲਾਹੌਟ, ਰਾਕੇਸ਼ ਕੁਮਾਰ, ਸ਼ੂਰਵੀਰ ਸਿੰਘ, ਰਵਿੰਦਰ ਕੁਮਾਰ, ਰਾਜੀਵ ਜੈਨ, ਤਜਿੰਦਰ ਆਹੂਜਾ, ਸ਼ੰਮੀ ਹੰਸਾ ਵੀ ਆਪ ਵਿੱਚ ਸ਼ਾਮਿਲ ਹੋਏ।

ਹੋਰ ਆਗੂਆਂ ਵਿੱਚ ਡੈਨਿਅਲ ਖੁਕਰ, ਅਨੀਤਾ ਸ਼ਾਹ, ਡਾ. ਗੁਲਸ਼ਨ ਪੀਟਰ, ਨਿਧਿ ਭੰਡਾਰੀ, ਲੂਕ ਜੇਮਸ (ਅਸ਼ਵਨੀ), ਨਥੀ ਰਾਮ, ਪਾਸਟਰ ਵਿਨੋਦ ਕੁਮਾਰ, ਪਾਸਟਰ ਵਿਕਟਰ ਜੇਮਸ, ਸਿਲਵੈਸਟਰ ਸ਼ਾਹ, ਕਪਿਲ ਕੁਮਾਰ, ਵਿਪਿਨ, ਪਾਸਟਰ ਪ੍ਰੀਤੀ ਜੇਮਸ, ਵਿਲੀਅਮ ਮਸੀਹ, ਉਦੇ ਟੰਡਨ, ਰਿੰਕੂ ਕੁਮਾਰ ਨੇ ਆਪ ਦਾ ਪੱਲਾ ਫੜਿਆ। ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ 'ਆਪ' ਪੰਜਾਬ ਦੇ ਜਨਰਲ ਸਕੱਤਰ ਡਾ.ਸੰਨੀ ਆਹਲੂਵਾਲੀਆ ਅਤੇ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਸਾਰੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।

'ਆਪ' ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਸੀਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਪਿਛਲੇ ਤਿੰਨ ਸਾਲਾਂ ਤੋਂ, ਸਾਡੇ ਘਰ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਕਾਰਨ ਸਾਨੂੰ ਬਹੁਤ ਜ਼ਿਆਦਾ ਵਿੱਤੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਹੋਣ ਕਾਰਨ, ਸਾਡਾ ਵਿੱਤੀ ਦਬਾਅ ਵੀ ਕਾਫ਼ੀ ਘੱਟ ਗਿਆ ਹੈ। 

ਪਾਰਟੀ ਵਿੱਚ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਤਿੰਨ ਸਾਲਾਂ ਵਿੱਚ 'ਆਪ' ਸਰਕਾਰ ਦੇ ਕਾਰਜਕਾਲ ਤੋਂ ਪ੍ਰਭਾਵਿਤ ਹੋ ਕੇ ਰੋਜ਼ਾਨਾ ਸੈਂਕੜੇ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਵਿੱਚ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ। ਹਰਜੋਤ ਬੈਂਸ ਨੇ ਕਿਹਾ ਕਿ ਲੁਧਿਆਣਾ ਪੱਛਮੀ ਦੇ ਲੋਕਾਂ ਨੇ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦਾ ਫੈਸਲਾ ਕਰ ਲਿਆ ਹੈ।

ਸਾਡੀ ਕੋਸ਼ਿਸ਼ ਜਿੱਤ ਦੇ ਫਰਕ ਨੂੰ ਵਧਾਉਣ ਦੀ ਹੈ। 'ਆਪ' ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਬਾਰੇ ਕਿਸੇ ਦੇ ਮਨ ਵਿੱਚ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਦਾ ਵੱਡੇ ਫਰਕ ਨਾਲ ਜਿੱਤਣਾ ਯਕੀਨੀ ਹੈ। ਕਾਂਗਰਸ ਅਤੇ ਭਾਜਪਾ ਦੂਜੇ ਸਥਾਨ ਲਈ ਲੜ ਰਹੇ ਹਨ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Manwinder Singh Giaspura , Valmiki Teerath Mandir , Harjot Bains , Aman Aora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD