Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜ਼ਿਲਕਾ , 16 Jun 2025

Last updated on: Jun 17, 2025, 12:08 IST

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD