Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਵੇਂ ਬਣੇ 50 ਬੈਡਾਂ ਦੇ ਹਸਪਤਾਲ 'ਚ ਲੋੜਵੰਦ ਮਰੀਜ਼ਾਂ ਨੂੰ ਵਿਆਪਕ ਪੱਧਰ 'ਤੇ ਮਿਆਰੀ ਸਿਹਤ ਸੇਵਾਵਾਂ ਇਲਾਕੇ 'ਚ ਹੀ ਮਿਲਣਗੀਆਂ: ਡਾ. ਚਰਨਜੀਤ ਸਿੰਘ

ਵਿਧਾਇਕ ਨੇ ਸਬ ਡਵੀਜ਼ਨਲ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦਾ ਅਚਨਚੇਤ ਨਿਰੀਖਣ ਕਰਦਿਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਕੀਤਾ ਨਿਰੀਖਣ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 16 Jun 2025

Last updated on: Jun 17, 2025, 14:14 IST

ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਸਬ ਡਵੀਜ਼ਨਲ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦਾ ਅਚਨਚੇਤ ਦੌਰਾ ਕਰਦਿਆਂ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਹਸਪਤਾਲ ਦੀ ਓ.ਪੀ.ਡੀ, ਜਨਰਲ ਵਾਰਡ, ਅਮਰਜੈਂਸੀ ਵਾਰਡ ਅਤੇ ਓਟ ਸੈਂਟਰ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ। 

ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਦਾਖਲ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਦੇ ਤਹਿਤ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਦਾ ਸੁਧਾਰ ਕਰਨ ਦੇ ਨਾਲ ਹੋਰ ਲੋੜਾਂ ਨੂੰ ਵੀ ਪੂਰਾ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਇੱਥੋਂ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ।

ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸ਼੍ਰੀ ਚਮਕੌਰ ਸਾਹਿਬ ਵਿਖੇ ਨਵੇਂ ਬਣੇ 50 ਬੈਡਾਂ ਦੇ ਹਸਪਤਾਲ ਨਾਲ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਂਵਾ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਇਸ ਨਵੇਂ ਹਸਪਤਾਲ ਦੇ ਨਿਰਮਾਣ ਨਾਲ ਨਾ ਸਿਰਫ ਸਿਹਤ ਸੇਵਾਵਾਂ ਨੂੰ ਬਿਹਤਰ ਕੀਤਾ ਜਾਵੇਗਾ, ਬਲਕਿ ਸ਼੍ਰੀ ਚਮਕੌਰ ਸਾਹਿਬ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਲੋੜਵੰਦ ਮਰੀਜ਼ਾਂ ਨੂੰ ਵਿਆਪਕ ਪੱਧਰ ਉੱਤੇ ਮਿਆਰੀ ਸਿਹਤ ਸੇਵਾਵਾਂ ਇਲਾਕੇ ਵਿੱਚ ਹੀ ਮਿਲਣਗੀਆਂ।

ਇਸ ਮੌਕੇ ਸਿਹਤ ਵਿਭਾਗ ਦੇ ਸਟਾਫ਼ ਨਾਲ ਮੀਟਿੰਗ ਕਰਦਿਆਂ ਹਲਕਾ ਵਿਧਾਇਕ ਨੇ ਹਸਪਤਾਲ ਦੇ ਹਰ ਡਾਕਟਰ ਤੇ ਪੈਰਾ ਮੈਡੀਕਲ ਸਟਾਫ਼ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਡਾਕਟਰੀ ਪੇਸ਼ਾ ਇੱਕ ਬਹੁਤ ਹੀ ਸਤਿਕਾਰਤ ਅਤੇ ਸੇਵਾ ਭਾਵਨਾ ਵਾਲਾ ਕਿੱਤਾ ਹੈ ਅਤੇ ਹਸਪਤਾਲ ਦੇ ਸਮੂਹ ਸਟਾਫ਼ ਨੂੰ ਆਪਣੇ ਪੇਸ਼ੇ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਹਰ ਹੀਲੇ ਬਹਾਲ ਰੱਖਦੇ ਹੋਏ ਮਰੀਜ਼ਾਂ ਦੀ ਸੇਵਾ ਕਰਨੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾਉਣ ਪਹੁੰਚੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਇਸ ਨਵੇਂ ਸਥਾਪਿਤ ਕੀਤੇ ਹਸਪਤਾਲ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਦੋ ਮੰਜਿਲਾਂ ਹਸਪਤਾਲ ਦੀ ਇਮਾਰਤ ਵਿੱਚ ਐਂਮਰਜੈਂਸੀ ਸੇਵਾਵਾਂ, ਲੇਬਰ ਰੂਮ, ਓਪਰੇਸ਼ਨ ਥਿਏਟਰ, ਡਾਕਟਰਾਂ ਦੇ ਓ.ਪੀ.ਡੀ ਕਮਰੇ, ਐਕਸ-ਰੇ ਰੂਮ, ਆਈ.ਸੀ.ਟੀ.ਸੀ ਲੈਬ, ਲੈਬੋਰੇਟਰੀ, ਪਰਿਵਾਰ ਨਿਯੋਜਨ, ਟੀਕਾਕਰਨ ਰੂਮ, ਕੋਲਡ ਚੇਨ ਪੋਆਇੰਟ, ਨਰਸਿੰਗ ਸਟੇਸ਼ਨ, ਮਰੀਜਾਂ ਲਈ ਵਾਰਡ, ਟ੍ਰੇਨਿੰਗ ਮੀਟਿੰਗ ਹਾਲ, ਐਸ.ਐਮ.ਓ ਦਫ਼ਤਰ, ਸੈਂਪਲ ਕਲੈਕਸ਼ਨ ਰੂਮ, ਮਾਈਨਰ ਓ.ਟੀ, ਐਕਲੈਂਪਸੀਆ ਰੂਮ, ਰਜਿਸਟ੍ਰੇਸ਼ਨ ਕਾਊਂਟਰ, ਦਵਾਈਆਂ, ਈ.ਸੀ.ਜੀ ਰੂਮ, ਮੋਰਚਰੀ, ਪਾਰਕਿੰਗ ਏਰੀਆ ਆਦਿ ਸਥਾਪਿਤ ਕੀਤੇ ਗਏ ਹਨ।

ਇਸ ਮੌਕੇ ‘ਤੇ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ, ਸੀਨੀਅਰ ਮੈਡੀਕਲ ਅਫਸਰ ਡਾ. ਗੋਬਿੰਦ ਟੰਡਨ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰਡਾ. ਸਵਪਨਜੀਤ ਕੌਰ, ਓਐਸਡੀ ਜਗਤਾਰ ਸਿੰਘ ਘੜੂੰਆਂ, ਪੀਏ ਸ਼੍ਰੀ ਚੰਦ ਅਤੇ ਹਸਪਤਾਲ ਦਾ ਹੋਰ ਸਟਾਫ ਹਾਜ਼ਰ ਸੀ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD