Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੋਸ਼ਿਸ਼ ਰੰਗ ਲਿਆਈ

ਪਿੰਡ ਸ਼ਾਹਪੁਰ ਨੂੰ ਮਿਲਿਆ ਪੀਣ ਵਾਲਾ ਸਾਫ਼ ਪਾਣੀ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 17 Jun 2025

Last updated on: Jun 17, 2025, 15:33 IST

ਪਿੰਡ ਸ਼ਾਹਪੁਰ ਦੇ ਵਾਸੀਆਂ ਲਈ ਵੱਡੀ ਰਾਹਤ ਦੀ ਖ਼ਬਰ ਆਈ ਹੈ। ਲੰਮੇ ਸਮੇਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਆਖ਼ਿਰਕਾਰ ਹੱਲ ਹੋ ਗਈ ਹੈ, ਜਿਸ ਦਾ ਸਿਹਰਾ ਸਿੱਧਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਹਲਕੇ ਦੇ ਐਮ.ਐਲ.ਏ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਜਾਂਦਾ ਹੈ। ਡਿਪਟੀ ਸਪੀਕਰ ਦੀ ਨਿੱਜੀ ਦਿਲਚਸਪੀ ਅਤੇ ਜ਼ਮੀਨੀ ਪੱਧਰ 'ਤੇ ਲਗਾਤਾਰ ਯਤਨਾਂ ਕਾਰਨ, ਪਿੰਡ ਵਿਚ ਨਵੀਂ ਮੋਟਰ ਅਤੇ ਹੋਰ ਜ਼ਰੂਰੀ ਉਪਕਰਨ ਲਗਾ ਕੇ ਪਾਣੀ ਸਪਲਾਈ ਦੀ ਵਿਵਸਥਾ ਮੁੜ ਚਾਲੂ ਕੀਤੀ ਗਈ। 

ਹੁਣ ਪਿੰਡ ਵਾਸੀਆਂ ਨੂੰ ਰੋਜ਼ਾਨਾ ਸਾਫ਼ ਅਤੇ ਪੀਣਯੋਗ ਪਾਣੀ ਉਪਲਬੱਧ ਹੋਵੇਗਾ। ਸਥਾਨਕ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ, ਡਿਪਟੀ ਸਪੀਕਰ ਹਮੇਸ਼ਾ ਹਲਕੇ ਦੀ ਜਨਤਾ ਦੀ ਭਲਾਈ ਲਈ ਅੱਗੇ ਰਹੇ ਹਨ। ਇਨ੍ਹਾਂ ਦੀਆਂ ਕੋਸ਼ਿਸ਼ਾਂ ਨਾਲ ਅੱਜ ਸਾਡਾ ਪਿੰਡ ਵੱਡੀ ਸਮੱਸਿਆ ਤੋਂ ਮੁਕਤ ਹੋਇਆ ਹੈ।

ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ, "ਮੈਨੂੰ ਪਿੰਡ ਸ਼ਾਹਪੁਰ ਦੀ ਸਮੱਸਿਆ ਦੀ ਪੂਰੀ ਸਮਝ ਸੀ। ਪੀਣ ਵਾਲਾ ਪਾਣੀ ਸਿਰਫ ਸਰਕਾਰੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਮਨੁੱਖਤਾ ਦੀ ਸੇਵਾ ਵੀ ਹੈ। ਇਹ ਮੇਰਾ ਫਰਜ਼ ਸੀ ਕਿ ਇਸ ਨੂੰ ਤੁਰੰਤ ਹੱਲ ਕਰਵਾਇਆ ਜਾਵੇ, ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਦੇ ਹੋਰ ਪਿੰਡਾਂ ਵਿਚ ਜਿਥੇ ਵੀ ਪੀਣ ਵਾਲੇ ਪਾਣੀ ਜਾਂ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਹੈ, ਉਥੇ ਵੀ ਤੁਰੰਤ ਕਾਰਵਾਈ ਕਰਕੇ ਹੱਲ ਲਿਆਂਦਾ ਜਾਵੇਗਾ।

ਇਸ ਮੌਕੇ  ਡਿਪਟੀ ਸਪੀਕਰ ਰੋੜੀ ਤੋਂ ਇਲਾਵਾ ਪਿੰਡ ਦੇ ਸਰਪੰਚ ਹਰਵਿੰਦਰ ਸਿੰਘ, ਪੰਚ ਬਾਬੂ ਸਿੰਘ, ਹਰਦੀਪ ਕੌਰ, ਹਰਪ੍ਰੀਤ ਕੌਰ, ਦੀਦਾਰ ਸਿੰਘ, ਚਰਨਜੀਤ ਕੌਰ, ਹਰਵਿੰਦਰ ਸੈਣੀ, ਮਲਕੀਤ ਸਿੰਘ ਅਤੇ ਅਮਰਜੀਤ ਸਿੰਘ ਮੌਜੂਦ ਸਨ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD