Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਰਸੇਟੀ ਬਡਰੁੱਖਾਂ ਵਿਖੇ ਲੜਕੀਆਂ ਦਾ ਟੇਲਰਿੰਗ ਕੋਰਸ ਸਮਾਪਤ

ਡਿਪਟੀ ਕਮਿਸ਼ਨਰ ਨੇ ਵੰਡੇ ਸਰਟੀਫਿਕੇਟ

Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਪਿੰਡ ਬਡਰੁੱਖਾਂ , 17 Jun 2025

Last updated on: Jun 17, 2025, 15:45 IST

ਸਟੇਟ ਬੈਂਕ ਆਫ ਇੰਡੀਆ ਅਤੇ ਭਾਰਤ ਸਰਕਾਰ ਦੁਆਰਾ ਪਿੰਡ ਬਡਰੁੱਖਾਂ ਸੰਗਰੂਰ ਵਿਖੇ ਚਲਾਏ ਜਾ ਰਹੇ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਿਖੇ ਵੂਮੈਨ ਟੇਲਰ ਕੋਰਸ ਸਫਲਤਾਪੂਰਨ ਸੰਪੰਨ ਹੋ ਗਿਆ। ਸਮਾਪਤੀ ਸਮਾਰੋਹ ਦੇ ਮੌਕੇ ਉੱਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਉਚੇਚੇ ਤੌਰ ਉੱਤੇ ਪਹੁੰਚ ਕੇ ਸਿੱਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਅਤੇ ਲੜਕੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈ ਕੇ ਆਪਣੇ ਪੈਰਾਂ ਉੱਤੇ ਖੜ੍ਹੇ ਹੋਣ ਦਾ ਸੱਦਾ ਦਿੱਤਾ। 

ਇਸ 31 ਦਿਨਾਂ ਦੇ ਕੋਰਸ ਵਿੱਚ 31 ਸਿੱਖਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਸੰਦੀਪ ਰਿਸ਼ੀ ਨੇ ਸਿੱਖਿਆਰਥਣਾਂ ਨੂੰ ਹੁਨਰਮੰਦ ਹੋ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ ਬਾਰੇ ਪ੍ਰੇਰਿਤ ਕੀਤਾ ਤੇ ਨਾਲ ਹੀ ਕੋਰਸ ਸਮਾਪਤ ਹੋਣ ਦੀਆਂ ਮੁਬਾਰਕਾਂ ਦਿੱਤੀਆਂ।

ਉਹਨਾਂ ਕਿਹਾ ਕਿ ਆਰਸੇਟੀ ਸੰਸਥਾ ਪੇਂਡੂ ਖੇਤਰ ਦੇ ਮੁੰਡੇ ਕੁੜੀਆਂ ਲਈ ਵਰਦਾਨ ਸਾਬਿਤ ਹੋ ਸਕਦੀ ਹੈ ਜੇਕਰ ਨੌਜਵਾਨ ਇਥੋਂ ਸਿਖਲਾਈ ਲੈ ਕੇ ਆਪਣੇ ਖੁਦ ਦੇ ਕੰਮ ਸ਼ੁਰੂ ਕਰਨ ਅਤੇ ਆਪਣੇ ਪੈਰਾਂ ਉੱਤੇ ਖੜ੍ਹੇ ਹੋਣ। ਉਹਨਾਂ ਕਿਹਾ ਕਿ ਇਥੋਂ ਸਿਖਲਾਈ ਲੈਣ ਵਾਲੇ ਸਿਖਿਆਰਥੀਆਂ ਨੂੰ ਨੌਕਰੀ ਨਾਲ ਜੋੜਨ ਜਾਂ ਆਪਣਾ ਕੰਮ ਧੰਦਾ ਸ਼ੁਰੂ ਕਰਨ ਤੱਕ ਪ੍ਰਸ਼ਾਸ਼ਨ ਵੱਲੋਂ ਹਰ ਤਰ੍ਹਾਂ ਦੀ ਯੋਗ ਮਦਦ ਕੀਤੀ ਜਾਂਦੀ ਹੈ।

ਇਸ ਮੌਕੇ ਸਿੱਖਿਆਰਥਣਾਂ ਨੂੰ ਸਰਕਾਰੀ ਬੈਂਕ ਦੇ ਲੋਨ ਬਾਰੇ ਜਾਣਕਾਰੀ ਦਿੱਤੀ ਗਈ । ਅਨਸੂਚਿਤ ਜਾਤੀਆਂ ਦੇ ਲਈ ਐੱਸ.ਸੀ ਕਾਰਪੋਰੇਸ਼ਨ ਵੱਲੋਂ ਵਿਸ਼ੇਸ ਲੋਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਿੱਖਿਆਰਥੀਆਂ ਨੂੰ ਐੱਸ. ਸੀ. ਵਿਭਾਗ ਵਲੋਂ 50% ਦੀ ਸਬਸਿਡੀ ਦੇ ਨਾਲ ਕਈ ਕੰਮਾਂ ਲਈ ਲੋਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਨਾਰੀ ਸ਼ਕਤੀ ਉਤਸ਼ਾਹਿਤ ਕਰਨ ਲਈ ਬਹੁਤ ਸਾਰੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ।

ਇਸ ਮੌਕੇ ਸਿੱਖਿਆਰਥਣਾਂ ਨੇ ਐਸ. ਬੀ. ਆਈ. ਆਰਸੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੂਮੈਨ ਟੇਲਰ ਦੇ ਕੰਮ ਨੂੰ ਸਿੱਖਣ ਨਾਲ ਹੁਣ ਉਹ ਆਪਣਾ ਰੋਜ਼ਗਾਰ ਸ਼ੁਰੂ ਕਰ ਸਕਣਗੇ ਅਤੇ ਆਪਣੇ ਪਰਿਵਾਰ ਨੂੰ ਬਿਹਤਰ ਜ਼ਿੰਦਗੀ ਦੇ ਸਕਣਗੇ। ਇਸ ਮੌਕੇ ਤੇ ਸ਼੍ਰੀ ਵਿਪਿਨ ਕੌਸ਼ਲ ਖੇਤਰੀ ਮੈਨੇਜਰ ਐੱਸ.ਬੀ.ਆਈ ਆਰ.ਬੀ.ਓ-5 ਸੰਗਰੂਰ, ਸ਼੍ਰੀ ਸੰਜੀਵ ਅਗਰਵਾਲ ਐੱਲ.ਡੀ.ਐੱਮ ਸੰਗਰੂਰ, ਸ਼੍ਰੀ ਮੋਹਿੰਦਰ ਸਿੰਘ ਮੈਨੇਜਰ ਐੱਫ.ਆਈ, ਸ਼੍ਰੀ ਮਨੀਸ਼ ਗੁਪਤਾ ਡੀ.ਡੀ.ਐੱਮ ਨਾਬਾਰਡ, ਸ਼੍ਰੀ ਦਿਲੀਪ ਕੁਮਾਰ ਡਾਇਰੈਕਟਰ ਐੱਸ.ਬੀ.ਆਈ ਆਰ ਸੇਟੀ ਸੰਗਰੂਰ, ਸ਼੍ਰੀ ਬਾਲ ਕ੍ਰਿਸ਼ਨ (ਫੈਕਲਟੀ), ਸ਼੍ਰੀ ਅਮਨਦੀਪ ਠਾਕੁਰ (ਫੈਕਲਟੀ), ਸ਼੍ਰੀ ਮਨਜਿੰਦਰ ਸਿੰਘ (ਕਲਰਕ), ਸ਼੍ਰੀ ਮਦਨਜੀਤ ਸ਼ਰਮਾ (ਕਲਰਕ), ਸ਼੍ਰੀ ਹਰਦੀਪ ਸਿੰਘ ਅਤੇ ਸ਼੍ਰੀ ਮੱਖਣ ਸਿੰਘ ਵੀ ਮੌਜੂਦ ਸਨ।

 

Tags: Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD