Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ

ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦੇ ਮੁਲਾਂਕਣ ਹਿਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 17 Jun 2025

Last updated on: Jun 17, 2025, 16:10 IST

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਜ਼ਿਲ੍ਹੇ ਵਿਚਲੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ 'ਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਵਤੀਰਾ ਅਪਣਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਖੇਡ ਮੈਦਾਨਾਂ, ਛੱਪੜਾਂ ਦੀ ਸਾਫ਼-ਸਫਾਈ, ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ, ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡਾਂ ਤੇ ਸ਼ਹਿਰਾਂ ਦੀ ਦਿੱਖ ਨੂੰ ਸੁਧਾਰਨ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ-ਵੱਖ ਕਾਰਜ ਕਰਵਾਉਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਾ ਹੈ, ਸਗੋਂ ਇਸ ਨਾਲ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉਚਾ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਬੂਟੇ ਲਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਖੇਡ ਮੈਦਾਨ ਬਣਾਉਣ, ਛੱਪੜਾਂ ਨੂੰ ਸਾਫ਼ ਕਰਨ ਤੇ ਗਾਰ ਕੱਢਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ।

ਡੀ.ਸੀ. ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੀ ਸਾਫ਼-ਸਫਾਈ ਸਬੰਧੀ ਕਾਰਜਾਂ ਦੀ ਜ਼ਿਲ੍ਹੇ ਦੇ ਬੀ.ਡੀ.ਪੀ.ਓਜ਼ ਅਤੇ ਕਾਰਜ ਸਾਧਕ ਅਫਸਰ ਖੁਦ ਨਿਰੀਖਣ ਕਰਨ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਚੱਲ ਰਹੇ ਕੰਮਾਂ ਲਈ ਨਿਜੀ ਤੌਰ 'ਤੇ ਦੌਰਾ ਕਰਕੇ ਧਿਆਨ ਦੇਣ ਲਈ ਕਿਹਾ। 

ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਾਸਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ-ਸਮੇਂ ਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਵੀ ਆਖਿਆ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਬਿਊਰੋ ਨੂੰ ਪਿੰਡਾਂ ਵਿੱਚ ਜਾ ਕੇ ਕੈਂਪ ਲਾਉਣ ਲਈ ਵੀ ਕਿਹਾ ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ ਅਤੇ ਇਸ ਸਬੰਧੀ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਨੂੰ ਵੀ ਸੂਚਿਤ ਕਰਨ ਲਈ ਕਿਹਾ ਗਿਆ। 

ਉਹਨਾਂ ਕਿਹਾ ਕਿ ਕੋਈ ਵੀ ਬੱਚਾ ਪੜ੍ਹਾਈ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਸਵੈ ਸਹਾਇਤਾ ਗਰੁੱਪਾਂ ਦੀ ਮਦਦ ਲੈਣ ਦੀ ਗੱਲ ਵੀ ਆਖੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਖਚੈਨ ਸਿੰਘ, ਐੱਸ.ਡੀ.ਐੱਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐੱਸ.ਡੀ.ਐਮ. ਭਵਾਨੀਗੜ੍ਹ ਮਨਜੀਤ ਕੌਰ, ਐੱਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐੱਸ.ਡੀ.ਐਮ. ਲਹਿਰਾ ਸੂਬਾ ਸਿੰਘ, ਐੱਸ.ਡੀ.ਐਮ ਧੂਰੀ ਰਿਸ਼ਬ ਬਾਂਸਲ, ਐੱਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD