Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਸੰਗੀਤਾ ਜੈਨ ਵਲੋਂ ਡੇਂਗੂ-ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ

ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੀਤੀ ਸਮੀਖਿਆ ਮੀਟਿੰਗ

Health, Civil Surgeon Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 Jun 2025

Last updated on: Jun 17, 2025, 16:55 IST

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਡੇਂਗੂ-ਵਿਰੋਧੀ ਸਰਗਰਮੀਆਂ ਹੋਰ ਤੇਜ਼ ਕਰਨ ਕਰਨ ਦੀ ਹਦਾਇਤ ਕੀਤੀ ਹੈ। ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿਚ ਇਸ ਵਾਰ ਵੀ ਡੇਂਗੂ ਬੁਖ਼ਾਰ ਦੇ ਮਾਮਲਿਆਂ ਦੀ ਰੋਕਥਾਮ ਹੋ ਸਕੇ। 

ਉਨ੍ਹਾਂ ਕਿਹਾ ਕਿ ਡੇਂਗੂ ਵਾਂਗ ਹੀ ਮਲੇਰੀਆ, ਚਿਕਨਗੁਨੀਆ ਤੇ ਹੋਰ ਸਬੰਧਤ ਬੀਮਾਰੀਆਂ ਦੇ ਚਾਲੂ ਸੀਜ਼ਨ ਦੌਰਾਨ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਸਰਵੇ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਡਾ. ਜੈਨ ਨੇ ਆਖਿਆ ਕਿ ਲੋਕਾਂ ਨੂੰ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ ਕੀਤੀ ਜਾਵੇ।

ਜੇ ਕੋਈ ਵਿਅਕਤੀ ਸਿਹਤ ਵਿਭਾਗ ਦੀ ਸਲਾਹ ਨੂੰ ਫਿਰ ਵੀ ਅਣਡਿੱਠ ਕਰਦਾ ਹੈ ਤਾਂ ਚਾਲਾਨ ਕੱਟਣ ਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਨਰਸਿੰਗ ਕਾਲਜਾਂ ਦੇ ਸਾਰੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿਚ ਸ਼ਾਮਲ ਕਰਦਿਆਂ ਹਰ ਸ਼ੁੱਕਰਵਾਰ ਨੂੰ ਸਵੇਰ ਸਮੇਂ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ।

ਡਾ. ਜੈਨ ਨੇ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਤੇ ਲਾਗੂਕਰਨ ਦੀ ਸਮੀਖਿਆ ਕੀਤੀ, ਜਿਨ੍ਹਾਂ ਵਿਚ ਮੁੱਖ ਤੌਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ, ਆਮ ਆਦਮੀ ਕਲੀਨਿਕ, ਓਟ ਕਲੀਨਿਕ, ਮੁਫ਼ਤ ਦਵਾਈਆਂ, 108 ਐਂਬੂਲੈਂਸ ਆਦਿ ਸ਼ਾਮਲ ਸਨ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਆਖਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਵਸਨੀਕਾਂ ਨੂੰ ਬਿਹਤਰ, ਮਿਆਰੀ ਤੇ ਸਮਾਂਬੱਧ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ। 

ਜਾਂਚ ਅਤੇ ਇਲਾਜ ਪੱਖੋਂ ਲੋਕਾਂ ਨੂੰ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਜਿਥੇ ਕਿਤੇ ਕਿਸੇ ਤਰ੍ਹਾਂ ਦੀ ਕੋਈ ਕਮੀ-ਪੇਸ਼ੀ ਹੈ, ਉਸ ਨੂੰ ਤੁਰੰਤ ਦੂਰ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲ ਵਿਚ 24 ਘੰਟੇ ਲਈ ਬਿਜਲੀ ਦੀ ਬੇਰੋਕ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਸਿੱਝਣ ਵਾਸਤੇ ਪੂਰਾ ਪਾਵਰ ਬੈਕਅੱਪ ਵੀ ਜ਼ਰੂਰੀ ਹੈ।

ਸਿਵਲ ਸਰਜਨ ਨੇ ਦੁਹਰਾਇਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਮਰੀਜ਼ ਨੂੰ ਹਰ ਦਵਾਈ ਸਿਹਤ ਸੰਸਥਾ ਵਿਚ ਹੀ ਮਿਲਣੀ ਚਾਹੀਦੀ ਹੈ। ਜੇ ਕੋਈ ਦਵਾਈ ਬਾਹਰੋਂ ਮਿਲਣੀ ਹੈ ਤਾਂ ਸਬੰਧਤ ਮੁੱਖ ਅਧਿਕਾਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਦਵਾਈ ਮਰੀਜ਼ ਨੂੰ ਉਪਲਭਧ ਕਰਾਈ ਜਾਵੇ। 

ਉਨ੍ਹਾਂ ਹਸਪਤਾਲਾਂ ਦੇ ਮੁਖੀਆਂ ਨੂੰ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਵੀ ਆਖਿਆ। ਮੀਟਿੰਗ ਵਿਚ ਜ਼ਿਲ੍ਹੇ ਦੇ ਸਾਰੇ ਸੀਨੀਅਰ ਸਿਹਤ ਅਧਿਕਾਰੀ ਮੌਜੂਦ ਸਨ।

 

Tags: Health , Civil Surgeon Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD