Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਬਜੀਤ ਸਿੰਘ ਝਿੰਜਰ ਨੇ ਲੁਧਿਆਣਾ ਪੱਛਮੀ, ਝੁੱਗੀਆਂ-ਝੌਂਪੜੀਆਂ ਅਤੇ ਸ਼ਾਸਨ ਲਈ ਅਕਾਲੀ ਦਲ ਲਈ ਜ਼ੋਰਦਾਰ ਮੁਹਿੰਮ ਦੀ ਅਗਵਾਈ ਕੀਤੀ

Sukhbir Singh Badal, Shiromani Akali Dal, SAD, Akali Dal, Sarabjit Singh Jhinjher, Dr Daljit Singh Cheema, Sikander Singh Maluka, Sharanjit Dhillon,Parupkar Singh Ghumman,Ludhiana

Web Admin

Web Admin

5 Dariya News

ਲੁਧਿਆਣਾ , 17 Jun 2025

Last updated on: Jun 17, 2025, 18:25 IST

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਲੁਧਿਆਣਾ ਪੱਛਮੀ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿੱਚ ਸਮੂਹ ਪਾਰਟੀ ਆਗੂਆਂ ਦੇ ਨਾਲ ਜੰਮਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਲੁਧਿਆਣਾ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ, "ਭਲੇ ਦਿਨ ਆਉਣ ਵਾਲੇ ਨੇ ਅਤੇ ਸਾਡੀ ਜਿੱਤ ਵੀ ਯਕੀਨੀ ਹੈ! 

ਇਹ ਸਿਰਫ਼ ਮੈਂ ਨਹੀਂ ਪੰਜਾਬ ਦਾ ਹਰ ਇੱਕ ਵਿਅਕਤੀ ਕਹਿ ਰਿਹਾ ਹੈ, ਅਤੇ ਅਕਾਲੀ ਦਲ ਨੂੰ ਲੁਧਿਆਣਾ ਦੇ ਲੋਕਾਂ ਵਲੋਂ ਮਿਲ ਰਿਹਾ ਭਰਪੂਰ ਪਿਆਰ, ਇਸ ਗੱਲ ਦੀ ਗਵਾਹੀ ਦੇ ਰਿਹਾ ਹੈ ਕਿ ਪੰਜਾਬ ਦੇ ਲੋਕ ਵੀ ਇਸ ਗੱਲ ਨੂੰ ਸਮਝ ਚੁੱਕੇ ਹਨ ਕਿ ਪੰਜਾਬ ਦੀ ਤਰੱਕੀ ਲਈ ਅਕਾਲੀ ਦਲ ਨੂੰ ਅੱਗੇ ਲਿਆਉਣਾ ਬਹੁਤ ਜ਼ਰੂਰੀ ਹੈ।" ਝਿੰਜਰ ਨੇ ਅੱਗੇ ਕਿਹਾ, "ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ ਹੇਠ ਕੱਲ ਕੱਢਿਆ ਰੋਡ ਸ਼ੋਅ ਸਫ਼ਲ ਹੋਇਆ ਹੈ ਅਤੇ ਇਸਨੂੰ ਸਫ਼ਲ ਬਣਾਉਣ ਵਿੱਚ ਪਾਰਟੀ ਆਗੂਆਂ ਅਤੇ ਲੁਧਿਆਣਾ ਦੇ ਨਿਵਾਸੀਆਂ ਨੇ ਪੂਰਾ ਯੋਗਦਾਨ ਪਾਇਆ ਹੈ, ਜਿਸ ਤਰ੍ਹਾਂ ਲੋਕਾਂ ਨੇ ਇਸ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਹੈ, ਉਸਤੋਂ ਪਾਰਟੀ ਪ੍ਰਤੀ ਲੋਕਾਂ ਦੀ ਅਟੱਲ ਵਚਨਬੱਧਤਾ ਸਾਫ਼ ਨਜ਼ਰ ਆ ਰਹੀ ਹੈ। 

ਲੁਧਿਆਣਾ ਪੰਜਾਬ ਦਾ ਦਿਲ ਹੈ ਅਤੇ ਇੱਥੋਂ ਦੇ ਲੋਕਾਂ ਨੇ ਅੱਗੇ ਆ ਕੇ ਇਹ ਸਾਫ਼ ਜ਼ਾਹਿਰ ਕੀਤਾ ਹੈ ਕਿ ਹੁਣ ਪੰਜਾਬ ਅਕਾਲੀ ਦਲ ਦੀ ਮੁੜ ਵਾਪਸੀ ਚਾਹੁੰਦਾ ਹੈ।" ਝਿੰਜਰ ਨੇ ਲੁਧਿਆਣਾ ਦੀਆਂ ਭੈਣਾਂ ਨੂੰ ਸੰਬੋਧਨ ਕਰਦਿਆਂ ਕਿਹਾ, "ਜਦੋਂ ਵੀ ਕੋਈ ਆਮ ਆਦਮੀ ਪਾਰਟੀ ਦਾ ਲੀਡਰ ਵੋਟ ਮੰਗਣ ਤੁਹਾਡੇ ਘਰ ਆਏ ਤਾਂ ਤੁਹਾਨੂੰ ਹੱਕ ਹੈ ਉਨ੍ਹਾਂ ਨੂੰ ਰੋਕ ਕੇ ਸਵਾਲ ਪੁੱਛਣ ਦਾ ਕਿ ਕਿੱਥੇ ਨੇ ਸਾਡੇ 1100 ਰੁਪਏ ਮਹੀਨਾ ਜੋ 40 ਮਹੀਨਿਆਂ ਤੋਂ ਸਾਨੂੰ ਨਹੀਂ ਮਿਲੇ? 

ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਸਰਕਾਰ ਨੂੰ ਸਵਾਲ ਪੁੱਛਣ ਲਈ ਕਿਹਾ ਕਿ ਕਿੱਥੇ ਨੇ ਭਗਵੰਤ ਮਾਨ ਵਲੋਂ ਪ੍ਰਚਾਰ ਕੀਤੀਆਂ ਗਈਆਂ 55000 ਨੌਕਰੀਆਂ?" ਝਿੰਜਰ ਨੇ ਸੂਬੇ ਵਿੱਚ ਵਧਦੇ ਨਸ਼ੇ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ, " ਅੱਜ ਪੰਜਾਬ ਦਾ ਭਵਿੱਖ ਨਸ਼ੇ ਦੀ ਸੂਲੀ ਚੜ੍ਹ ਰਿਹਾਂ ਹੈ, ਇੱਕ ਪਾਸੇ ਇਹ ਕਹਿੰਦੇ ਨੇ ਕਿ ਪੰਜਾਬ ਵਿੱਚ 99% ਨਸ਼ਾ ਮੁੱਕ ਗਿਆ ਹੈ, ਅਤੇ ਦੂਜੇ ਪਾਸੇ ਇਹਨਾਂ ਦੇ ਹੀ ਮੰਤਰੀ ਇਸ ਗੱਲ ਨੂੰ ਨਕਾਰਦੇ ਨੇ। 

ਦੂਜੇ ਪਾਸੇ ਇਹਨਾਂ ਵਲੋਂ ਲੋਕਾਂ ਨੂੰ ਨਸ਼ਾ ਤਸਕਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਜਾਂਦਾ ਹੈ ਅਤੇ ਜੋ ਨਸ਼ੇ ਵਿਰੁੱਧ ਅਵਾਜ਼ ਚੁੱਕਦੇ ਹਨ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਂਦੀ ਹੈ। ਇਹ ਕਿਹੜਾ ਯੁੱਧ ਨਸ਼ਿਆਂ ਵਿਰੁੱਧ ਹੈ?" ਝਿੰਜਰ ਨੇ ਪੰਜਾਬ ਦੇ ਵਿਭਾਗਾਂ ਨੂੰ ਸਾਂਭਣ ਲਈ ਦਿੱਲੀ ਵਲੋਂ ਲਿਆਏ ਜਾ ਰਹੇ ਲੋਕਾਂ ਨੂੰ ਲੈਕੇ ਵੀ ਚਿੰਤਾ ਜ਼ਹਿਰ ਕੀਤੀ ਅਤੇ ਕਿਹਾ, "ਅੱਜ ਓਹ ਦਿਨ ਆ ਗਿਆ ਹੈ ਕਿ ਪੰਜਾਬ ਦੇ ਹੱਕਾਂ ਨੂੰ ਦਿੱਲੀ ਦੇ ਹਵਾਲੇ ਕੀਤਾ ਜਾ ਰਿਹਾ ਹੈ, ਪੰਜਾਬ ਦੇ ਲੋਕਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਪੰਜਾਬ ਦੇ ਵਿਭਾਗ ਉਨ੍ਹਾਂ ਨੂੰ ਸੌਂਪੇ ਜਾ ਰਹੇ ਨੇ ਜੋ ਆਪ ਦਿੱਲੀ ਦੇ ਲੋਕਾਂ ਵਲੋਂ ਨਕਾਰੇ ਜਾ ਚੁੱਕੇ ਹਨ।"

ਝਿੰਜਰ ਨੇ ਭਗਵੰਤ ਮਾਨ ਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ, "ਆਪ ਸਰਕਾਰ ਪਿਛਲੇਂ ਸਵਾ ਤਿੰਨ ਸਾਲਾਂ ਤੋਂ ਪੰਜਾਬ ਦੇ ਲੋਕਾਂ ਨਾਲ ਧੱਕਾ ਕਰਦੀ ਆਈ ਹੈ, ਝੂਠੇ ਇਸ਼ਤਿਹਾਰਾਂ ਤੋਂ ਇਲਾਵਾ ਪੰਜਾਬ ਦੇ ਪੱਲੇ ਕੁਝ ਵੀ ਨਹੀਂ ਪਿਆ। ਨਾ ਹੀ ਕਿਸਾਨਾਂ ਨੂੰ ਐੱਮ.ਐੱਸ. ਪੀ ਦੀ ਗਾਰੰਟੀ ਮਿਲੀ, ਨਾ ਪਰਿਵਾਰਾਂ ਨੂੰ ਮੁਆਵਜ਼ਾ, ਨਾ ਪੰਜਾਬ ਨਸ਼ਾ ਮੁਕਤ ਬਣਿਆ ਅਤੇ ਨਾ ਹੀ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ।"

ਯੂਥ ਅਕਾਲੀ ਦਲ ਪ੍ਰਧਾਨ ਨੇ ਅੱਗੇ ਕਿਹਾ, "ਕੱਲ ਦੇ ਰੋਡ ਸ਼ੋਅ ਵਿੱਚ ਵੱਧ ਗਿਣਤੀ ਵਿੱਚ ਔਰਤਾਂ ਅਤੇ ਨੌਜਵਾਨਾਂ ਦਾ ਹਿੱਸਾ ਲੈਣਾ ਇਹ ਸੰਕੇਤ ਦਿੰਦਾ ਹੈ ਕਿ ਹੁਣ ਲੋਕ ਸਮਝ ਚੁੱਕੇ ਹਨ ਕਿ ਪੰਜਾਬ ਅਤੇ ਪੰਜਾਬੀਅਤ ਲਈ, ਭਾਈਚਾਰਕ ਸਾਂਝ ਲਈ, ਤਰੱਕੀ ਲਈ, ਅਮਨ-ਸ਼ਾਂਤੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਹੈ।" ਝਿੰਜਰ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ, "ਖ਼ਰਾਬ ਮੌਸਮ ਹੋਣ ਦੇ ਬਾਵਜੂਦ ਵੀ ਲੋਕਾਂ ਦਾ ਵੱਧ ਗਿਣਤੀ ਵਿੱਚ ਰੋਡ ਸ਼ੋਅ ਵਿੱਚ ਹਿੱਸਾ ਲਿਆ ਜਿਸ ਦਾ ਅਸੀਂ ਦਿਲੋਂ ਧੰਨਵਾਦ ਕਰਦੇ ਹਾਂ, ਇਹ ਇਕੱਠ ਜ਼ਾਹਿਰ ਕਰ ਰਿਹਾ ਹੈ ਕਿ ਹੁਣ ਅਕਾਲੀ ਦਲ ਦੀ ਜਿੱਤ ਪੱਕੀ ਹੈ।"

ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੋਡ ਸ਼ੋਅ ਦੀ ਅਗਵਾਈ ਕਰਦਿਆਂ ਕਿਹਾ, "ਆਮ ਆਦਮੀ ਪਾਰਟੀ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਕੁਝ ਨਹੀਂ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹੱਥਾਂ ਵਿੱਚ ਸਿਰਫ਼ ਇੱਕ ਕਠਪੁਤਲੀ ਦਾ ਕੰਮ ਕਰ ਰਿਹਾ ਹੈ।" ਇਸ ਰੋਡ ਸ਼ੋਅ ਵਿੱਚ ਪਾਰਟੀ ਦੇ ਸੀਨੀਅਰ ਨੇਤਾ ਜਿਵੇਂ ਕਿ ਸ. ਦਲਜੀਤ ਸਿੰਘ ਚੀਮਾ, ਸ. ਸਿਕੰਦਰ ਸਿੰਘ ਮਲੂਕਾ, ਸ. ਸ਼ਰਨਜੀਤ ਢਿੱਲੋਂ, ਅਤੇ ਪਾਰਟੀ ਆਗੂਆਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਦਾ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਜੀ ਦੇ ਹੱਕ ਵਿੱਚ ਕੱਢੇ ਗਏ ਰੋਡ ਸ਼ੋਅ ਵਿੱਚ ਸਾਥ ਦਿੱਤਾ।

 

Tags: Sukhbir Singh Badal , Shiromani Akali Dal , SAD , Akali Dal , Sarabjit Singh Jhinjher , Dr Daljit Singh Cheema , Sikander Singh Maluka , Sharanjit Dhillon , Parupkar Singh Ghumman , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD