Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 17 Jun 2025

Last updated on: Jun 17, 2025, 19:01 IST

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ  ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ ਵਿਜੀਲੈਂਸ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ਜਿਸ ਵਿੱਚ ਧੂਤ ਵੱਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਆਪਣੀ ਜਾਇਜ਼ ਕਮਾਈ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ ।

ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਦੌਰਾਨ 1 ਜਨਵਰੀ, 2009 ਤੋਂ 31 ਦਸੰਬਰ, 2018 ਤੱਕ ਦੀ ਮਿਆਦ ਦੀ ਜਾਂਚ ਕੀਤੀ ਗਈ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਕਫ਼ੇ ਦੌਰਾਨ ਧੂਤ ਦੇ ਸਾਰੇ  ਸਰੋਤਾਂ ਅਤੇ ਵਸੀਲਿਆਂ ਤੋਂ ਕੁੱਲ ਆਮਦਨ 3,58,97,111.59 ਰੁਪਏ ਸੀ ਜਦਕਿ ਉਸਦਾ ਕੁੱਲ ਖਰਚ ਅਤੇ ਜਾਇਦਾਦ 11,18,34,544.22 ਰੁਪਏ ਦੀ ਸੀ- ਜੋ ਉਸਦੀ ਕਾਨੂੰਨੀ ਆਮਦਨ ਨਾਲੋਂ 7,59,37,432.63 ਰੁਪਏ (211.54 ਫ਼ੀਸਦ) ਵੱਧ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਮਹੱਤਵਪੂਰਨ ਅਸਮਾਨਤਾ ਤੋਂ ਪਤਾ ਲਗਦਾ ਹੈ ਕਿ ਧੂਤ ਨੇ ਇੱਕ ਜਨਤਕ ਸੇਵਕ ਵਜੋਂ ਸੇਵਾ ਨਿਭਾਉਂਦੇ ਹੋਏ, ਬੇਹਿਸਾਬੀ ਅਚੱਲ ਅਤੇ ਚੱਲ ਜਾਇਦਾਦ ਪ੍ਰਾਪਤ ਕੀਤੀ ਅਤੇ ਆਪਣੀ ਜਾਇਜ਼ ਕਮਾਈ ਤੋਂ ਕਿਤੇ ਵੱਧ ਫੰਡ ਖਰਚ ਕੀਤੇ, ਜੋ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਦੀ ਸਿੱਧੀ-ਸਿੱਧੀ ਉਲੰਘਣਾ ਹੈ।

ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD