Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਹਰਦੇਵ ਸਿੰਘ ਆਸੀ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਜਲੰਧਰ ਦਾ ਵਾਧੂ ਚਾਰਜ ਸੰਭਾਲਿਆ

Hardev Singh Aasi, District Public Relations Officer, DPRO Jalandhar, Jalandhar

Web Admin

Web Admin

5 Dariya News

ਜਲੰਧਰ , 17 Jun 2025

Last updated on: Jun 18, 2025, 11:18 IST

ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਹਰਦੇਵ ਸਿੰਘ ਆਸੀ ਨੇ ਅੱਜ ਜਲੰਧਰ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਜਲੰਧਰ ਦਾ ਵਾਧੂ ਚਾਰਜ ਸੰਭਾਲ ਲਿਆ। ਇਸ ਮੌਕੇ ਡਿਪਟੀ ਡਾਇਰੈਕਟਰ ਹਾਕਮ ਥਾਪਰ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਹਰਦੇਵ ਸਿੰਘ ਆਸੀ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਦ੍ਰਿੜਤਾ ਅਤੇ ਤਨਦੇਹੀ ਨਾਲ ਨਿਭਾੳਣਗੇ। 

ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣਾ ਅਤੇ ਮੀਡੀਆ ਰਾਹੀਂ ਉਨ੍ਹਾਂ ਨੂੰ ਹੇਠਲੇ ਪੱਧਰ 'ਤੇ ਹਰੇਕ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਮੀਡੀਆ ਵਿਚਾਲੇ ਇਕ ਪੁਲ ਦੇ  ਤੌਰ 'ਤੇ ਕੰਮ ਕਰਨਗੇ ਅਤੇ  ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੱਤਰਕਾਰਾਂ ਨਾਲ ਵਧੀਆ ਤਾਲਮੇਲ ਬਣਾ ਕੇ ਜ਼ਿਲ੍ਹੇ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਣਗੇ। 

ਉਨ੍ਹਾਂ ਮੀਡੀਆ ਹੱਬ ਵਜੋਂ ਜਾਣੇ ਜਾਂਦੇ ਜਲੰਧਰ ਦੇ ਪੱਤਰਕਾਰਾਂ ਤੋਂ ਪੂਰਨ ਸਹਿਯੋਗ ਦੀ ਆਸ ਕੀਤੀ ਅਤੇ ਕਿਹਾ ਕਿ ਉਹ ਪੱਤਰਕਾਰ ਸਾਥੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿਣਗੇ। ਜ਼ਿਕਰਯੋਗ ਹੈ ਕਿ ਪੱਤਰਕਾਰਤਾ ਦੇ ਖੇਤਰ ਵਿਚ ਲੰਬਾ ਤਜ਼ਰਬਾ ਰੱਖਣ ਵਾਲੇ ਹਰਦੇਵ ਸਿੰਘ ਆਸੀ, ਪਟਿਆਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿਚ ਵੀ ਬਤੌਰ ਡੀ.ਪੀ.ਆਰ.ਓ ਸੇਵਾਵਾਂ ਨਿਭਾਅ ਚੁੱਕੇ ਹਨ। 

ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ ਮੈਂਬਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

 

Tags: Hardev Singh Aasi , District Public Relations Officer , DPRO Jalandhar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD