Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਵੀ ਕਾਂਗਰਸ ਨੂੰ ਝਟਕਾ! ਯੂਥ ਜ਼ਿਲ੍ਹਾ ਪ੍ਰਧਾਨ ਸਮੇਤ ਕਈ ਆਗੂ 'ਆਪ' ਵਿੱਚ ਸ਼ਾਮਲ ਹੋਏ

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

Sanjeev Arora, AAP, Aam Aadmi Party, Aam Aadmi Party Punjab, AAP Punjab, Aman Arora, Tarunpreet Singh Sond, Dr Sunny Singh Ahluwalia, Ludhiana

Web Admin

Web Admin

5 Dariya News

ਲੁਧਿਆਣਾ , 17 Jun 2025

Last updated on: Jun 18, 2025, 11:48 IST

ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਵੀ ਕਾਂਗਰਸ ਪਾਰਟੀ ਨੂੰ ਝਟਕਾ ਲੱਗਾ ਹੈ। ਇਸ ਦੇ ਨਾਲ ਹੀ, ਆਮ ਆਦਮੀ ਪਾਰਟੀ ਨੂੰ ਮਜਬੂਤੀ ਮਿਲੀ ਹੈ। ਮੰਗਲਵਾਰ ਨੂੰ ਕਈ ਕਾਂਗਰਸੀ ਆਗੂ ਆਪਣੇ ਸਮਰਥਕਾਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ।

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਅਤੇ 'ਆਪ' ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਆਹਲੂਵਾਲੀਆ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ 'ਆਪ' ਆਗੂ ਰਿੰਕਾ ਪ੍ਰਧਾਨ, ਵਰੁਣ ਮਹਿਤਾ ਅਤੇ ਅਜਿੰਦਰਪਾਲ ਕੌਰ ਵੀ ਹਾਜ਼ਰ ਸਨ।

ਕਾਂਗਰਸ ਤੋਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ ਮਾਨ, ਸਕੱਤਰ ਪ੍ਰੀਤ ਬਡੇਵਾਲ, ਕਰਨਜੋਤ ਸਿੰਘ, ਅਭਿਸ਼ੇਕ ਪ੍ਰੀਤ ਸਿੰਘ, ਗੁਰਪ੍ਰੀਤ ਨਿਤਿਸ਼ ਪ੍ਰੀਤਪਾਲ ਸਿੰਘ ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਨਜੋਤ ਸਿੰਘ, ਅਮਨਦੀਪ ਕਿੰਘ ਲੱਖਾ ਸਿੰਘ ਅਤੇ ਗੁਰਦੀਪ ਦੇ ਨਾਮ ਪ੍ਰਮੁੱਖ ਹਨ। ਇਸ ਤੋਂ ਇਲਾਵਾ ਐਸਐਸ ਜੈਨ ਮਹਾਸਭਾ, ਹੈਬੋਵਾਲ ਦੇ ਪ੍ਰਧਾਨ ਪੰਕਜ ਜੈਨ ਅਤੇ ਉਨ੍ਹਾਂ ਦੇ ਨਾਲ ਰਾਜੀਵ ਜੈਨ, ਪ੍ਰਵੀਨ ਜੈਨ, ਦਿਵਯਾਂਸ਼ ਜੈਨ, ਅਨਿਲ ਜੈਨ, ਯਸ਼ਪਾਲ ਜੈਨ ਅਤੇ ਜੀਵਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਪਾਰਟੀ ਵਿੱਚ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਤਿੰਨ ਸਾਲਾਂ ਵਿੱਚ 'ਆਪ' ਸਰਕਾਰ ਦੇ ਕਾਰਜਕਾਲ ਤੋਂ ਪ੍ਰਭਾਵਿਤ ਹੋ ਕੇ, ਅੱਜ ਕਾਂਗਰਸ ਦੇ ਨੌਜਵਾਨ ਆਗੂ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਲੋਕਾਂ ਨੇ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦਾ ਫੈਸਲਾ ਕਰ ਲਿਆ ਹੈ। 

ਉਨ੍ਹਾਂ ਦੀ ਵੱਡੇ ਫਰਕ ਨਾਲ ਜਿੱਤ ਪੱਕੀ ਹੈ। ਉਨ੍ਹਾਂ ਕਿਹਾ ਕਿ ਅਰੋੜਾ ਦੀ ਜਿੱਤ ਤੋਂ ਬਾਅਦ, ਇਲਾਕੇ ਦਾ ਵਿਕਾਸ ਹੋਰ ਤੇਜ਼ ਰਫ਼ਤਾਰ ਨਾਲ ਹੋਵੇਗਾ। ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹੋ ਕੇ, ਅਸੀਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। 

ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦੇ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਵਿੱਤੀ ਰਾਹਤ ਮਿਲ ਰਹੀ ਹੈ। ਇਸ ਦੇ ਨਾਲ ਹੀ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਹੋਣ ਕਾਰਨ, ਲੋਕਾਂ 'ਤੇ ਆਰਥਿਕ ਦਬਾਅ ਕਾਫ਼ੀ ਘੱਟ ਗਿਆ ਹੈ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Aman Arora , Tarunpreet Singh Sond , Dr Sunny Singh Ahluwalia , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD