Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਹੜ੍ਹਾਂ ਸਬੰਧੀ ਸੂਚਨਾ ਦੇਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ

Kulwant Singh, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 17 Jun 2025

Last updated on: Jun 18, 2025, 13:24 IST

ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਰੂਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਨਾਲੀਆਂ, ਸੀਵਰੇਜ਼ ਅਤੇ ਡਰੇਨਾਂ ਦੀ ਪੂਰੀ ਤਰ੍ਹਾਂ ਸਫਾਈ ਯਕੀਨੀ ਬਣਾਈ ਜਾਵੇ, ਤਾਂ ਜੋ ਪਾਣੀ ਇਕੱਠਾ ਨਾ ਹੋਵੇ। 

ਇਸ ਦੇ ਨਾਲ ਹੀ ਉਨ੍ਹਾਂ ਨੇ ਪੰਪਾਂ ਦੇ ਅਗਾਊਂ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ, ਤਾਂ ਜੋ ਲੋੜ ਪੈਣ ’ਤੇ ਪਾਣੀ ਨੂੰ ਤੁਰੰਤ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਤੈਰਾਕਾਂ ਅਤੇ ਗੋਤਾਖੋਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਐਮਰਜੈਂਸੀ ਸਥਿਤੀਆਂ ਵਿਚ ਰਾਹਤ ਕਾਰਜਾਂ ਦੌਰਾਨ ਉਨ੍ਹਾਂ ਦੀ ਸਹਾਇਤਾ ਲਈ ਜਾ ਸਕੇ। 

ਇਸ ਤੋਂ ਇਲਾਵਾ ਸੰਭਾਵੀ ਖੇਤਰਾਂ ’ਚ ਰਾਹਤ ਕੈਂਪ ਬਣਾਉਣ ਦੀ ਵੀ ਯੋਜਨਾ ਰੱਖਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਸੰਭਾਵੀ ਖੇਤਰਾਂ ਦੇ ਆਲੇ-ਦੁਆਲੇ ਸਕੂਲਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ, ਜਿੰਨ੍ਹਾਂ ਨੂੰ ਲੋੜ ਪੈਣ ’ਤੇ ਅਸਥਾਈ ਰਾਹਤ ਕੈਂਪਾਂ ਵਜੋਂ ਵਰਤਿਆ ਜਾ ਸਕੇ। 

ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਆਪਸੀ ਤਾਲਮੇਲ ਅਤੇ ਸੰਪਰਕ ਦਾ ਮੁਕੰਮਲ ਪਲਾਨ ਤਿਆਰ ਕਰਕੇ ਰੱਖਣ। ਉਨ੍ਹਾਂ ਨਾਲ ਹੀ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ’ਚ ਮਦਦ ਲਈ ਮਗਨਰੇਗਾ ਲੇਬਰ ਵੀ ਤਿਆਰ ਰੱਖੀ ਜਾਵੇ। ਮੀਟਿੰਗ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ, ਲੋਕ ਨਿਰਮਾਣ ਵਿਭਾਗ, ਡਰੇਨੇਜ਼ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਸਿਹਤ ਵਿਭਾਗ, ਪੀ.ਐਸ.ਪੀ.ਸੀ.ਐਲ, ਮੰਡੀ ਬੋਰਡ, ਕਾਰਜਸਾਧਕ ਅਫ਼ਸਰਾਂ, ਬੀ.ਡੀ.ਪੀ.ਓਜ਼ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਨੂੰ ਤਰਜੀਹ ਦੇਣ ਅਤੇ ਆਫ਼ਤ ਪ੍ਰਬੰਧਨ ਦੌਰਾਨ ਰਾਹਤ ਅਤੇ ਬਚਾਅ ਕਾਰਜਾਂ ਵਿਚ ਸਹਾਇਤਾ ਕਰਨ ਦੇ ਨਿਰਦੇਸ਼ ਦਿੱਤੇ ਗਏ, ਜਦੋਂ ਕਿ ਬੀ.ਡੀ.ਪੀ.ਓਜ਼ ਨੂੰ ਪੇਂਡੂ ਖੇਤਰਾਂ ਵਿਚ ਰਾਹਤ ਕਾਰਜਾਂ ਨੂੰ ਚਲਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਗਿਆ।

ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਲੋੜ ਪੈਣ ’ਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰੀ ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ। ਲੋਕ ਨਿਰਮਾਣ ਅਤੇ ਡਰੇਨੇਜ ਵਿਭਾਗ ਨੂੰ ਸੜਕਾਂ ਅਤੇ ਡਰੇਨੇਜ ਪ੍ਰਣਾਲੀ ਨੂੰ ਸੁਚਾਰੂ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸਾਫ਼ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲੲਈ ਕਿਹਾ ਗਿਆ। 

ਇਸੇ ਤਰ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਸ਼ੂਆਂ ਦੀ ਸੁਰੱਖਿਆ, ਸਿਹਤ ਸੇਵਾਵਾਂ ਅਤੇ ਚਾਰੇ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ, ਜਦੋਂ ਕਿ ਸਿਹਤ ਵਿਭਾਗ ਨੂੰ ਲੋੜੀਂਦੀਆਂ ਦਵਾਈਆਂ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਸਾਧਨ ਤਿਆਰ ਰੱਖਣ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਇਕ-ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਅਤੇ ਕਿਸੇ ਵੀ ਸੰਭਾਵੀ ਐਮਰਜੈਂਸੀ ਸਥਿਤੀ ਨਾਲ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਲਈ ਜ਼ਿਲ੍ਹਾ ਪੱਧਰ ’ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। 

ਇਸ ਹੜ੍ਹ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 01652-229082 ’ਤੇ ਸੰਪਰਕ ਕਰਕੇ ਹੜ੍ਹਾਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ।ਇਸ ਮੌਕੇ ਮਿਸ ਗੁਰਲੀਨ ਕੌਰ (ਆਈ.ਏ.ਐਸ.) (ਯੂ.ਟੀ), ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰ. ਗਗਨਦੀਪ ਸਿੰਘ,  ਡੀ.ਐਸ.ਪੀ. ਪੁਸ਼ਪਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Kulwant Singh , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD