Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਹੁਣ ਤੱਕ ਬਹੁਤ ਵੱਡੀ ਕਾਮਯਾਬੀ ਕੀਤੀ ਹਾਸਲ

ਜਿਲ੍ਹਾ ਫਾਜ਼ਿਲਕਾ ਨੇ ਇਸ ਸਾਲ ਕੁੱਲ 22 ਕਿਲੋ 111 ਗ੍ਰਾਮ ਹੈਰੋਇਨ ਸਮੇਤ ਬਹੁਤ ਵੱਡੇ ਪੱਧਰ ਤੇ ਨਸ਼ੀਲੇ ਪਦਾਰਥ ਬ੍ਰਾਮਦ ਕੀਤੇ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Punjab Police, Police, Fazilka Police, Fazilka

Web Admin

Web Admin

5 Dariya News

ਫਾਜਿਲਕਾ , 18 Jun 2025

Last updated on: Jun 18, 2025, 17:36 IST

ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸੇ ਮੁਹਿੰਮ ਦੇ ਤਹਿਤ ਫਾਜ਼ਿਲਕਾ ਪੁਲਿਸ ਨੂੰ ਇਸ ਸਾਲ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਹੈ। ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੇ ਇਸ ਯੁੱਧ ਵਿਚ ਆਪਣਾ ਬਹੁਤ ਵੱਡਾ ਰੋਲ ਅਦਾ ਕੀਤਾ ਹੈ। ਨਸ਼ਾ ਤਸਕਰਾਂ ਦੇ ਖਿਲਾਫ ਹਰ ਪੱਖੋ ਜੰਗ ਨੂੰ ਜਾਰੀ ਰੱਖਿਆ ਹੈ ਅਤੇ ਸ਼ਿਕੰਜੇ ਨੂੰ ਦਿਨ ਪ੍ਰਤੀ ਦਿਨ ਕੱਸਿਆ ਹੈ। 

ਹਰੇਕ ਤਰ੍ਹਾ ਤੇ ਨਸ਼ੀਲੇ ਪਦਾਰਥਾਂ ਦੀ ਬ੍ਰਾਮਦਗੀ ਕੀਤੀ ਹੈ ਅਤੇ ਨੌਜਵਾਨ ਪੀੜੀ ਨੂੰ ਇਸ ਨਸ਼ੇ ਦੀ ਦਲਦਲ ਵਿਚ ਕੱਢਿਆ ਹੈ। ਇਸ ਸਾਲ ਮਿਤੀ 01.01.2025 ਤੋ ਲੈ ਕੇ ਮਿਤੀ 17.06.2025 ਤੱਕ ਫਾਜ਼ਿਲਕਾ ਪੁਲਿਸ ਨੇ ਕੁੱਲ 396 ਮੁਕੱਦਮੇ ਦਰਜ ਰਜਿਸਟਰ ਕੀਤੇ ਹਨ ਅਤੇ ਇਹਨਾਂ ਮਕੱਦਮਿਆਂ ਵਿਚ ਕੁੱਲ 545 ਦੋਸ਼ੀਆਂ ਨੂੰ ਕਾਬੂ ਕੀਤਾ ਹੈ। 

ਹੁਣ ਤੱਕ ਵੱਡੇ ਪੱਧਰ ਤੇ ਰਿਕਵਰੀਆਂ ਹੋਈਆਂ ਹਨ, ਜਿੰਨ੍ਹਾਂ ਵਿਚੋ ਕੁੱਲ 22 ਕਿਲੋ 111 ਗ੍ਰਾਮ ਹੈਰੋਇਨ, 03 ਕਿਲੋ 380 ਗ੍ਰਾਮ ਅਫੀਮ, 641 ਕਿਲੋ 810 ਗ੍ਰਾਮ ਪੋਸਤ, 3,59,916 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 7,10,737 ਪ੍ਰੇਗਾਬਾਲਿਨ ਕੈਪਸੂਲ (ਐਨ.ਡੀ.ਪੀ.ਐਸ ਐਕਟ ਤਹਿਤ) ਅਤੇ 1,48,740 ਪ੍ਰੇਗਾਬਾਲਿਨ ਕੈਪਸੂਲ (ਬੀ.ਐਨ.ਐਸ ਐਕਟ ਤਹਿਤ) ਅਤੇ 7,50,000/- ਡਰੱਗ ਮਨੀ ਬ੍ਰਾਮਦ ਕੀਤੀ ਹੈ।

ਹੁਣ ਤੱਕ ਕੁੱਲ 05 ਘਰਾਂ ਨੂੰ ਢਾਹਿਆ ਜਾ ਚੁੱਕਾ ਹੈ, ਜਿੰਨ੍ਹਾਂ ਵਿਚ 01 ਸੀਡ ਫਾਰਮ ਅਬੋਹਰ, 01 ਪਿੰਡ ਗੋਬਿੰਦਗੜ੍ਹ ਅਤੇ 03 ਅਰਨੀਵਾਲਾ ਵਿਖੇ ਘਰ ਢਾਹੇ ਗਏ ਹਨ। ਇਸ ਤੋ ਇਲਾਵਾ ਹੁਣ ਤੱਕ ਕੁੱਲ 25 ਦੋਸ਼ੀਆਂ ਦੀ ਕੁੱਲ 7 ਕਰੋੜ 46 ਲੱਖ 36 ਹਜਾਰ 647/- ਕੀਮਤ ਦੀ ਕੁੱਲ ਪ੍ਰੋਪਰਟੀ ਸੀਜ਼ ਕੀਤੀ ਜਾ ਚੁੱਕੀ ਹੈ।

ਫਾਜ਼ਿਲਕਾ ਪੁਲਿਸ ਵੱਲੋ ਜਿਥੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਦੀ ਜਿੰਦਗੀ ਬਚਾਉਣ ਲਈ ਉਹਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਵੀ ਕਰਵਾਇਆ ਜਾ ਰਿਹਾ ਹੈ। ਹੁਣ ਤੱਕ ਕੁੱਲ 156 ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਕਰਵਾਇਆ ਜਾ ਚੁੱਕਾ ਹੈ ਅਤੇ ਕੁੱਲ 211 ਨੌਜਵਾਨਾਂ ਨੂੰ OOAT ਸੈਂਟਰ ਤੋ ਦਵਾਈ ਦਿਵਾਈ ਜਾ ਚੁੱਕੀ ਹੈ।

ਫਾਜ਼ਿਲਕਾ ਪੁਲਿਸ ਵੱਲੋ ਆਮ ਜਨਤਾ ਨੂੰ ਅਪੀਲ ਹੈ ਕਿ ਉਹ ਇਸ ਜੰਗ ਵਿਚ ਸਾਡਾ ਸਾਥ ਦੇਣ। ਜੇਕਰ ਆਸ ਪਾਸ ਦੇ ਏਰੀਆ ਵਿਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾਂ ਖਰੀਦਦਾ ਨਜ਼ਰ ਆਉਂਦਾ ਹੈ ਤਾਂ ਉਸ ਸਬੰਧੀ ਸੂਚਨਾ ਤੁਰੰਤ ਪੁਲਿਸ ਵਿਭਾਗ ਨੂੰ ਫਾਜ਼ਿਲਕਾ ਕੰਟਰੋਲ ਰੂਮ ਨੰਬਰ 85588-00900 ਜਾਂ ਸੇਫ ਪੰਜਾਬ ਚੈਟ ਬੌਟ ਨੰਬਰ 97791-00200 ਪਰ ਜਾਣਕਾਰੀ ਦਿੱਤੀ ਜਾ ਸਕਦੀ ਹੈ। 

ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ। ਇਸ ਤੋ ਇਲਾਵਾ ਜੇਕਰ ਕੋਈ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਵੀ ਸੂਚਨਾ ਦੇ ਸਕਦਾ ਹੈ। ਨਸ਼ਾ ਕਰਨ ਵਾਲੇ ਨੌਜਵਾਨ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਵੇਗਾ। ਨਸ਼ਾ ਕਰਨ ਵਾਲੇ ਨੌਜਵਾਨ ਦਾ ਸਾਰਾ ਇਲਾਜ ਵੀ ਕਰਵਾਇਆ ਜਾਵੇਗਾ ਅਤੇ ਸਿਹਤ ਵਿਭਾਗ ਵੱਲੋ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਆਓ ਰਲ ਮਿਲ ਕਦਮ ਵਧਾਈਏ, ਨਸ਼ਾ ਮੁਕਤ ਪੰਜਾਬ ਬਣਾਈਏ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Punjab Police , Police , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD