Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੁੱਧ ਨਸ਼ਿਆਂ ਵਿਰੁੱਧ : ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੇ ਗਰੋਹ ਦਾ ਪਰਦਾਫਾਸ਼; 05 ਮੁਲਜ਼ਮ ਕਾਬੂ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 18 Jun 2025

Last updated on: Jun 18, 2025, 17:39 IST

ਐੱਸ.ਪੀ. (ਐੱਚ) ਦਿਲਪ੍ਰੀਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਵਿਖੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਗਨ ਅਜੀਤ ਸਿੰਘ, ਐਸ.ਐਸ.ਪੀ. ਮਲੇਰਕੋਟਲਾ ਕਮ ਚਾਰਜ ਐਸ.ਐਸ.ਪੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਧੂਰੀ ਦੇ ਖੇਤਰ ਵਿੱਚ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 05 ਮੁਲਜ਼ਮਾਂ ਨੂੰ ਜਾਅਲੀ ਦਸਤਾਵੇਜ਼ਾਂ ਸਮੇਤ ਕਾਬੂ ਕੀਤਾ ਗਿਆ ਹੈ।

"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸ੍ਰੀ ਦਮਨਵੀਰ ਸਿੰਘ, ਉਪ ਕਪਤਾਨ ਪੁਲਿਸ ਸਬ ਡਵੀਜ਼ਨ ਧੂਰੀ ਦੀ ਨਿਗਰਾਨੀ ਹੇਠ ਇੰਸਪੈਕਟਰ ਕਰਨਬੀਰ ਸਿੰਘ ਸੰਧੂ, ਮੁੱਖ ਅਫਸਰ, ਥਾਣਾ ਸਦਰ ਧੂਰੀ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਦੀਪ ਸਿੰਘ ਨੰਬਰਦਾਰ ਵਾਸੀ ਕਾਂਝਲਾ ਹੋਰ ਵਿਅਕਤੀਆਂ ਨਾਲ ਹਮ ਮਸ਼ਵਰਾ ਹੋ ਕੇ ਜਾਅਲੀ ਦਸਤਾਵੇਜ਼ ਅਧਾਰ ਕਾਰਡ/ਫਰਦਾਂ ਵਗੈਰਾ ਤਿਆਰ ਕਰ ਕੇ ਅਦਾਲਤ ਵਿੱਚ ਲਗਾ ਕੇ ਐਨ.ਡੀ.ਪੀ.ਐਸ. ਐਕਟ ਅਤੇ ਹੋਰ ਮੁਕੱਦਮਿਆਂ ਦੇ ਮੁਲਜ਼ਮਾਂ ਦੀਆਂ ਜ਼ਮਾਨਤਾ ਕਰਵਾ ਦਿੰਦੇ ਹਨ।

ਐੱਸ.ਪੀ. (ਐੱਚ) ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੰਮ ਦੇ ਬਦਲੇ ਉਹ ਮੁਲਜ਼ਮਾਂ ਪਾਸੋਂ ਮੋਟੀਆਂ ਰਕਮਾਂ ਵਸੂਲ ਕਰਦੇ ਹਨ, ਜਿਨ੍ਹਾਂ ਵੱਲੋਂ ਪਿਛਲੇ ਸਮੇਂ ਦੌਰਾਨ ਵੱਖ-ਵੱਖ ਮੁਕੱਦਮਿਆਂ ਵਿੱਚ ਗ੍ਰਿਫਤਾਰ ਕਥਿਤ ਦੋਸ਼ੀ ਜੀਵਨ ਸਿੰਘ ਅਤੇ ਬੰਟੀ ਸਿੰਘ ਵਾਸੀਆਨ ਪਿੰਡ ਸਮੁੰਦਗੜ੍ਹ ਛੰਨਾ ਦੀ ਜ਼ਮਾਨਤ ਕਰਵਾਉਣ ਲਈ ਪਿੰਡ ਕਾਂਝਲਾ ਦੇ ਵਿਅਕਤੀਆਂ ਦੇ ਜਾਅਲੀ ਅਧਾਰ ਕਾਰਡ ਬਣਾ ਕੇ, ਜ਼ਮੀਨਾਂ ਦੀਆਂ ਫਰਦਾਂ ਗਲਤ ਢੰਗ ਨਾਲ ਲਗਾ ਕੇ, ਖੁਦ ਨੂੰ ਹੋਰ ਵਿਅਕਤੀ ਦੱਸ ਕੇ ਜ਼ਮਾਨਤਾਂ ਕਰਵਾਈਆਂ ਹਨ ਤੇ ਇਸ ਦੇ ਬਦਲੇ ਇਨ੍ਹਾਂ ਪਾਸੋਂ ਮੋਟੀ ਰਕਮ ਹਾਸਲ ਕੀਤੀ ਹੈ। 

ਇਸ ਤਰ੍ਹਾਂ ਇਹ ਕਥਿਤ ਦੋਸ਼ੀਆਨ ਪੁਲਿਸ ਅਤੇ ਅਦਾਲਤਾਂ ਨੂੰ ਧੋਖਾ ਦੇ ਰਹੇ ਹਨ। ਇਸ ਬਾਬਤ ਮੁਕੱਦਮਾ ਨੰਬਰ 137 ਮਿਤੀ 16.06.2025 ਅ/ਧ 319(2), 318(4), 336(2), 336(3), 338, 340(2), 61(2) ਬੀ.ਐਨ.ਐੱਸ. ਥਾਣਾ ਸਦਰ ਧੂਰੀ ਬਰਖਿਲਾਫ਼ ਗੁਰਦੀਪ ਸਿੰਘ ਨੰਬਰਦਾਰ ਵਾਸੀ ਕਾਂਝਲਾ, ਸੁਰਜੀਤ ਸਿੰਘ, ਮਨਜਿੰਦਰ ਵਾਸੀਆਨ ਕਾਂਝਲਾ, ਜਗਸੀਰ ਸਿੰਘ ਸੀਰਾ ਅਤੇ ਤੀਰਥ ਸਿੰਘ ਵਾਸੀਆਨ ਲੱਡਾ ਦਰਜ ਕਰ ਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।

ਦੌਰਾਨੇ ਤਫਤੀਸ਼ ਮੁਲਜ਼ਮ ਗੁਰਦੀਪ ਸਿੰਘ, ਸੁਰਜੀਤ ਸਿੰਘ ਵਾਸੀਆਨ ਕਾਂਝਲਾ, ਤੀਰਥ ਸਿੰਘ ਵਾਸੀ ਲੱਡਾ ਨੂੰ ਮਿਤੀ 16.06.2025 ਨੂੰ ਅਤੇ ਮੁਲਜ਼ਮ ਮਨਜਿੰਦਰ ਸਿੰਘ ਵਾਸੀ ਕਾਂਝਲਾ ਤੇ ਜਗਸੀਰ ਸਿੰਘ ਸੀਰਾ ਵਾਸੀ ਲੰਡਾ ਨੂੰ ਮਿਤੀ 17.06.2025 ਨੂੰ ਗ੍ਰਿਫਤਾਰ ਕਰਨ ਉਪਰੰਤ ਇਨ੍ਹਾਂ ਦੇ ਕਬਜ਼ਾ ਵਿੱਚੋਂ ਜਾਅਲੀ ਆਧਾਰ ਕਾਰਡ ਦੀਆਂ ਕਾਪੀਆਂ ਬ੍ਰਾਮਦ ਕਰਵਾਈਆਂ ਗਈਆਂ। ਮੁਲਜ਼ਮਾਂ ਪਾਸੋਂ ਪੁੱਛ-ਗਿੱਛ ਜਾਰੀ ਹੈ, ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। 

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD