Friday, 05 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

 

KVIC ਨੇ ਦੇਸ਼ ਭਰ ਦੇ 11,480 PMEGP ਲਾਭਪਾਤਰੀਆਂ ਨੂੰ ₹300 ਕਰੋੜ ਤੋਂ ਵੱਧ ਦੀ ਸਬਸਿਡੀ ਵੰਡੀ

Khadi and Village Industries Commission,PMEGP, KVIC

5 Dariya News

5 Dariya News

5 Dariya News

ਚੰਡੀਗੜ੍ਹ , 18 Jun 2025

Last updated on: Jun 18, 2025, 18:38 IST

ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ (KVIC) ਨੇ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ (PMEGP) ਦੇ ਤਹਿਤ ਦੇਸ਼ ਭਰ ਦੀਆਂ 11,480 ਸੇਵਾ ਖੇਤਰ ਦੀਆਂ ਇਕਾਈਆਂ ਲਈ ₹1,000 ਕਰੋੜ ਰੁਪਏ ਅਲਾਟ ਕੀਤੇ ਹਨ। ਲਾਭਪਾਤਰੀਆਂ ਨੂੰ ₹300 ਕਰੋੜ ਤੋਂ ਵੱਧ ਦੀ ਮਾਰਜਿਨ ਮਨੀ ਸਬਸਿਡੀ ਦਿੱਤੀ ਗਈ। ਇਹ ਵੰਡ ਲਗਭਗ ₹906 ਕਰੋੜ ਦੇ ਕਰਜ਼ੇ ਦੀ ਮਨਜ਼ੂਰੀ ਦੇ ਬਦਲੇ ਕੀਤੀ ਗਈ।

17 ਜੂਨ 2025 ਨੂੰ ਇੱਕ ਵਰਚੁਅਲ ਸਮਾਗਮ ਰਾਹੀਂ ਇਹ ਸਬਸਿਡੀ ਆਨਲਾਈਨ ਮਾਧਿਅਮ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ। ਇਸ ਸਮਾਗਮ ਦੀ ਅਗਵਾਈ ਕੇਵੀਆਈਸੀ ਦੇ ਚੇਅਰਮੈਨ ਸ਼੍ਰੀ ਮਨੋਜ ਕੁਮਾਰ ਨੇ ਕੀਤੀ, ਜਿਨ੍ਹਾਂ ਨੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਰੂਪ ਰਾਸ਼ੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਲਾਭਪਾਤਰੀਆਂ ਨੂੰ ਸੰਬੋਧਨ ਵੀ ਦਿੱਤਾ।

ਚੇਅਰਮੈਨ ਮਨੋਜ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ‘ਆਤਮਨਿਰਭਰ ਅਤੇ ਵਿਕਸਤ ਭਾਰਤ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ PMEGP ਇੱਕ ਮਜ਼ਬੂਤ ਥੰਮ ਬਣ ਗਿਆ ਹੈ। ਇਹ ਯੋਜਨਾ ਸਿਰਫ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਇਹ ਇੱਕ ਸਮਾਜਿਕ ਲਹਿਰ ਬਣ ਗਈ ਹੈ ਜੋ ਨੌਜਵਾਨਾਂ, ਔਰਤਾਂ ਅਤੇ ਕਾਰੀਗਰਾਂ ਨੂੰ ਸਵੈ-ਰੋਜ਼ਗਾਰੀ ਵੱਲ ਪ੍ਰੇਰਿਤ ਕਰ ਰਹੀ ਹੈ। ਹਰ ਪਿੰਡ ਤੱਕ ਪਹੁੰਚ ਰੱਖਣ ਵਾਲੀ ਇਹ ਸਕੀਮ ਰੁਜ਼ਗਾਰ ਅਤੇ ਆਤਮ-ਨਿਰਭਰਤਾ ਪੈਦਾ ਕਰਨ ਵਿੱਚ ਫ਼ੈਸਲਾਕੁੰਨ ਭੂਮਿਕਾ ਅਦਾ ਕਰ ਰਹੀ ਹੈ।

ਇਸ ਵਿਸ਼ਾਲ ਵੰਡ ਵਿੱਚ ਦੇਸ਼ ਦੇ ਸਾਰੇ ਛੇ ਖੇਤਰੀ ਜ਼ੋਨਾਂ ਦੀ ਸਰਗਰਮ ਭਾਗੀਦਾਰੀ ਰਹੀ। ਉੱਤਰ ਜ਼ੋਨ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ, ਰਾਜਸਥਾਨ, ਚੰਡੀਗੜ੍ਹ) ਦੇ 2713 ਪ੍ਰੋਜੈਕਟਾਂ ਲਈ ₹61 ਕਰੋੜ ਦੀ ਸਬਸਿਡੀ ਅਤੇ ₹184 ਕਰੋੜ ਦਾ ਕਰਜ਼ਾ ਮਨਜ਼ੂਰ ਕੀਤਾ ਗਿਆ। ਪੂਰਬੀ ਜ਼ੋਨ (ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ, ਅੰਡਮਾਨ ਨਿਕੋਬਾਰ) ਦੇ 996 ਪ੍ਰੋਜੈਕਟਾਂ ਲਈ ₹22 ਕਰੋੜ ਦੀ ਸਬਸਿਡੀ ਅਤੇ ₹71 ਕਰੋੜ ਦਾ ਕਰਜ਼ਾ ਦਿੱਤਾ ਗਿਆ। 

ਉੱਤਰ ਪੂਰਬੀ ਖੇਤਰ (ਅਸਾਮ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਸਿੱਕਮ, ਤ੍ਰਿਪੁਰਾ) ਦੇ 81 ਪ੍ਰੋਜੈਕਟਾਂ ਨੂੰ ₹2 ਕਰੋੜ ਦੀ ਸਬਸਿਡੀ ਮਿਲੀ। ਦੱਖਣੀ ਜ਼ੋਨ (ਆंध੍ਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਤਾਮਿਲਨਾਡੂ, ਕੇਰਲ, ਪੁਡੂਚੇਰੀ) ਦੇ 4565 ਪ੍ਰੋਜੈਕਟਾਂ ਲਈ ₹116 ਕਰੋੜ ਦੀ ਸਬਸਿਡੀ ਅਤੇ ₹343 ਕਰੋੜ ਦਾ ਕਰਜ਼ਾ ਮਨਜ਼ੂਰ ਹੋਇਆ। ਜਦਕਿ ਪੱਛਮੀ ਜ਼ੋਨ (ਮਹਾਰਾਸ਼ਟਰ, ਗੁਜਰਾਤ, ਗੋਆ) ਦੇ 722 ਪ੍ਰੋਜੈਕਟਾਂ ਲਈ ₹26 ਕਰੋੜ ਦੀ ਸਬਸਿਡੀ ਅਤੇ ₹82 ਕਰੋੜ ਦਾ ਕਰਜ਼ਾ ਦਿੱਤਾ ਗਿਆ।

PMEGP ਦੀ ਸ਼ੁਰੂਆਤ ਤੋਂ ਲੈ ਕੇ 2024-25 ਤੱਕ, ਇਸ ਯੋਜਨਾ ਤਹਿਤ ₹10,000 ਕਰੋੜ ਰੁਪਏ ਦੀ ਮਾਰਜਿਨ ਮਨੀ ਸਬਸਿਡੀ ਜਾਰੀ ਕਰਕੇ 10,18,185 ਸੂਖਮ ਉਦਯੋਗ ਸਥਾਪਿਤ ਕੀਤੇ ਗਏ ਹਨ। ਭਾਰਤ ਸਰਕਾਰ ਵੱਲੋਂ ₹73,348 ਕਰੋੜ ਰੁਪਏ ਦਾ ਕਰਜ਼ਾ ਮਨਜ਼ੂਰ ਕੀਤਾ ਗਿਆ ਹੈ ਅਤੇ ਲਾਭਪਾਤਰੀਆਂ ਨੂੰ ₹27,166 ਕਰੋੜ ਦੀ ਮਾਰਜਿਨ ਮਨੀ ਸਬਸਿਡੀ ਦਿੱਤੀ ਗਈ। ਹੁਣ ਤੱਕ 90,04,541 ਤੋਂ ਵੱਧ ਲੋਕਾਂ ਨੇ ਇਸ ਸਕੀਮ ਰਾਹੀਂ ਪ੍ਰਤੱਖ ਜਾਂ ਅਪ੍ਰਤੱਖ ਤੌਰ 'ਤੇ ਰੁਜ਼ਗਾਰ ਪ੍ਰਾਪਤ ਕੀਤਾ ਹੈ, ਜਿਸ ਨਾਲ ਇਹ ਦੇਸ਼ ਦੀ ਸਭ ਤੋਂ ਵੱਡੀ ਅਤੇ ਸਭ ਤੋਂ ਪ੍ਰਭਾਵਸ਼ਾਲੀ ਸਵੈ-ਰੋਜ਼ਗਾਰ ਯੋਜਨਾਵਾਂ ਵਿੱਚੋਂ ਇੱਕ ਬਣ ਚੁੱਕੀ ਹੈ। PMEGP, ਆਤਮ ਨਿਰਭਰ ਭਾਰਤ ਦੇ ਟੀਚੇ ਨੂੰ ਜ਼ਮੀਨੀ ਪੱਧਰ 'ਤੇ ਹਾਸਲ ਕਰਨ ਵਾਲੀ ਯੋਜਨਾ ਹੈ।

 

Tags: Khadi and Village Industries Commission , PMEGP , KVIC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD