Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬ੍ਰਮ ਸ਼ੰਕਰ ਜਿੰਪਾ ਨੇ ਗੌਤਮ ਨਗਰ ‘ਚ ਗਲੀ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

16 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਗਲੀ ਦਾ ਨਿਰਮਾਣ ਕਾਰਜ

Bram Shanker Jimpa, AAP, Aam Aadmi Party, Aam Aadmi Party Punjab, AAP Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 18 Jun 2025

Last updated on: Jun 19, 2025, 11:32 IST

ਪੰਜਾਬ ਸਰਕਾਰ ਦੇ ਨਿਰੰਤਰ ਵਿਕਾਸ ਯਤਨਾਂ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 4 ਦੇ ਮੁਹੱਲਾ ਗੌਤਮ ਨਗਰ ਦੀ ਗਲੀ ਨੰਬਰ 6 ਵਿਚ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ  ਸਥਾਨਕ ਨਿਵਾਸੀਆਂ ਦੀ ਮੌਜੂਦਗੀ ਵਿਚ ਉਦਘਾਟਨ ਕੀਤਾ ਗਿਆ। ਇਸ ਨਿਰਮਾਣ ਕਾਰਜ 'ਤੇ ਲੱਗਭਗ 16 ਲੱਖ ਰੁਪਏ ਦੀ ਲਾਗਤ ਆਵੇਗੀ। 

ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ, ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਬਰਾਬਰ ਵਿਕਾਸ ਲਈ ਵਚਨਬੱਧ ਹੈ। ਇਸ ਦਿਸ਼ਾ ਵਿਚ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸ਼ਹਿਰ ਦੀਆਂ ਗਲੀਆਂ, ਸੜਕਾਂ ਅਤੇ ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਗਲੀ ਨੰਬਰ 6 ਦੇ ਨਿਰਮਾਣ ਨਾਲ ਮੁਹੱਲਾ ਗੌਤਮ ਨਗਰ ਦੇ ਲੋਕਾਂ ਨੂੰ ਬਾਰਿਸ਼ਾਂ ਦੌਰਾਨ ਪਾਣੀ ਭਰਨ ਦੀ ਸਮੱਸਿਆ ਤੋਂ ਰਾਹਤ ਮਿਲੇਗੀ ਅਤੇ ਆਵਾਜਾਈ ਵਿਚ ਵੀ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਪਾਰਦਰਸ਼ਤਾ ਨਾਲ ਕੀਤਾ ਜਾਵੇਗਾ। 

ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੇ ਇਲਾਕੇ ਵਿਚ ਹੋਰ ਵਿਕਾਸ ਕਾਰਜ ਵੀ ਕੀਤੇ ਜਾਣਗੇ। ਇਸ ਮੌਕੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗਲੀ ਦੇ ਨਿਰਮਾਣ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜੋ ਅੱਜ ਪੂਰੀ ਹੋ ਰਹੀ ਹੈ।

ਪ੍ਰੋਗਰਾਮ ਦੌਰਾਨ ਮੇਅਰ ਸੁਰਿੰਦਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਮੁਖੀ ਰਾਮ, ਆਗਿਆਪਾਲ ਸਾਹਨੀ, ਇਸ਼ਪੁਨੀਤ ਸਾਹਨੀ, ਵਰਿੰਦਰ ਦੱਤ ਵੈਦਿਆ, ਪ੍ਰੋ: ਸ਼ਾਮ ਸੁੰਦਰ ਸੂਦ, ਅਰਵਿੰਦ ਪਰਾਸ਼ਰ, ਅਸ਼ੀਸ਼ ਸ਼ਰਮਾ, ਅਸ਼ੋਕ, ਸੁਮੇਸ਼ ਸੋਨੀ, ਵਿਵੇਕ ਸਰੀਨ, ਰਾਜਾ ਤੋਂ ਇਲਾਵਾ ਮੁਹੱਲਾ ਨਿਵਾਸੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD