Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, "ਅਚੀਵਰ ਐਵਾਰਡ" ਨਾਲ ਸਨਮਾਨਿਤ

ਹਥਿਆਰਬੰਦ ਸੈਨਾਵਾਂ ਲਈ 'ਫੀਡਰ ਇੰਸਟੀਚਿਊਟ' ਵਜੋਂ ਉੱਭਰਿਆ ਐਮ.ਆਰ.ਐਸ.ਏ.ਐਫ.ਪੀ.ਆਈ: ਡਾਇਰੈਕਟਰ ਐਚ ਐਸ ਚੌਹਾਨ

Military, Maharaja Ranjit Singh Armed Forces Preparatory Institute, MRSAFPI, National Defence Academy, NDA

Web Admin

Web Admin

5 Dariya News

ਐਸ.ਏ.ਐਸ. ਨਗਰ , 18 Jun 2025

Last updated on: Jun 19, 2025, 11:59 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗ੍ਰੈਜੂਏਟ ਹੋ ਕੇ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਵੱਕਾਰੀ "ਅਚੀਵਰ ਐਵਾਰਡਜ਼" ਨਾਲ ਸਨਮਾਨਿਤ ਕੀਤਾ ਗਿਆ।

 ਇਸ ਸਮਾਰੋਹ ਦੀ ਪ੍ਰਧਾਨਗੀ ਸੰਸਥਾ ਦੇ ਸੰਸਥਾਪਕ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ (ਸੇਵਾਮੁਕਤ) ਬੀ ਐਸ ਗਰੇਵਾਲ, ਵੀ ਐਸ ਐਮ ਨੇ ਕੀਤੀ। ਇਸ "ਅਚੀਵਰ ਐਵਾਰਡ" ਸਮਾਰੋਹ ਵਿੱਚ ਏ ਐਫ ਪੀ ਆਈ ਦੇ 24 ਵਿਸ਼ੇਸ਼ ਸਾਬਕਾ ਕੈਡਿਟਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚੋਂ ਅੱਠ ਕੈਡਿਟਾਂ ਨੇ ਹਾਲ ਹੀ ਵਿੱਚ ਮਈ/ਜੂਨ 2025 ‘ਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਹੈ।

ਮੇਜਰ ਜਨਰਲ ਬੀ.ਐਸ. ਗਰੇਵਾਲ ਨੇ ਕਮਿਸ਼ਨ ਪ੍ਰਾਪਤ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਮ.ਆਰ.ਐਸ.ਐਫ.ਪੀ.ਆਈ. ਵਿਖੇ ਉਨ੍ਹਾਂ ਦੀ ਸਿਖਲਾਈ, ਉਨ੍ਹਾਂ ਦੇ ਕਰੀਅਰ ਲਈ ਲਾਂਚਪੈਡ ਵਜੋਂ ਕੰਮ ਕਰੇਗੀ। ਉਨ੍ਹਾਂ ਨੇ ਐਨ.ਡੀ.ਏ. ਗ੍ਰੈਜੂਏਟਸ ਨੂੰ ਅੱਗੇ ਦੀ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਏ.ਐਫ.ਪੀ.ਆਈ. ਫੈਕਲਟੀ ਦੇ ਸਮਰਪਣ ਦੀ ਸ਼ਲਾਘਾ ਕੀਤੀ।

ਸੰਸਥਾ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਐਮ.ਆਰ.ਐਸ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਦੱਸਿਆ ਕਿ ਹੁਣ ਤੱਕ ਸੰਸਥਾ ਦੇ 255 ਕੈਡਿਟ ਐਨ.ਡੀ.ਏ. ਅਤੇ ਹੋਰ ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਲਈ ਚੁਣੇ ਗਏ ਹਨ ਅਤੇ 178 ਕੈਡਿਟਾਂ ਨੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਜੁਆਇਨ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 15 ਕੈਡਿਟਾਂ ਨੂੰ ਪਹਿਲਾਂ ਹੀ ਐਨ.ਡੀ.ਏ./ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਤੋਂ ਜੁਆਇਨਿੰਗ ਲੈਟਰ ਮਿਲ ਚੁੱਕੇ ਹਨ ਅਤੇ 11 ਹੋਰ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। 

ਮੇਜਰ ਜਨਰਲ ਚੌਹਾਨ ਨੇ ਹਥਿਆਰਬੰਦ ਸੈਨਾਵਾਂ ਲਈ ਇੱਕ 'ਫੀਡਰ ਸੰਸਥਾ' ਵਜੋਂ ਐਮ ਆਰ ਐਸ ਏ ਐਫ ਪੀ ਆਈ ਇੰਸਟੀਚਿਊਟ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਹ ਸੰਸਥਾ ਸਫ਼ਲਤਾ ਦੀਆਂ ਵੱਡੀਆਂ ਪੁਲਾਂਘਾਂ ਪੁੱਟ ਰਹੀ ਹੈ, ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।

 

Tags: Military , Maharaja Ranjit Singh Armed Forces Preparatory Institute , MRSAFPI , National Defence Academy , NDA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD