Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਡਾ. ਬਲਵਿੰਦਰ ਕੌਰ ਵੱਲੋਂ ਜ਼ਿਲ੍ਹਾ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਕੀਤਾ ਗਿਆ ਅਚਨਚੇਤ ਨਿਰੀਖਣ

Health, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 19 Jun 2025

Last updated on: Jun 19, 2025, 16:33 IST

ਸਿਹਤ ਸੇਵਾਵਾਂ ਦੀ ਗੁਣਵੱਤਾ ਤੇ ਤੁਰੰਤ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਅੱਜ ਸਿਵਲ ਹਸਪਤਾਲ ਰੂਪਨਗਰ ਦੇ ਐਮਰਜੈਂਸੀ ਵਾਰਡ ਦਾ ਅਚਾਨਕ ਨਿਰੀਖਣ ਕੀਤਾ। ਉਨ੍ਹਾਂ ਨੇ ਐਮਰਜੈਂਸੀ ਵਾਰਡ ਵਿੱਚ ਮਿਲ ਰਹੀਆਂ ਸੇਵਾਵਾਂ, ਸਫਾਈ ਦੀ ਹਾਲਤ, ਮੌਜੂਦਾ ਦਵਾਈਆਂ, ਮਰੀਜ਼ਾਂ ਦੀ ਸੰਭਾਲ ਅਤੇ ਡਿਊਟੀ 'ਤੇ ਮੌਜੂਦ ਸਟਾਫ ਦੀ ਹਾਜ਼ਰੀ ਦੀ ਜਾਂਚ ਕੀਤੀ।

ਡਾ. ਬਲਵਿੰਦਰ ਕੌਰ ਨੇ ਵਾਰਡ ਵਿੱਚ ਦਾਖਲ ਮਰੀਜ਼ਾਂ ਦੀ ਹਾਲਤ ਬਾਰੇ ਪੁੱਛਗਿੱਛ ਕਰਕੇ ਮੁਲਾਂਕਣ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਐਮਰਜੈਂਸੀ ਸੇਵਾਵਾਂ ਨੂੰ ਹੋਰ ਵੀ ਬਿਹਤਰ ਤੇ ਅਸਰਦਾਰ ਤਰੀਕੇ ਨਾਲ ਕਿਸ ਤਰ੍ਹਾਂ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਮੌਕੇ 'ਤੇ ਹੀ ਮੈਡੀਕਲ ਅਫਸਰਾਂ, ਡਿਊਟੀ ਨਰਸਾਂ ਅਤੇ ਹੋਰ ਸਟਾਫ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਐਮਰਜੈਂਸੀ ਵਿੱਚ ਆਉਣ ਵਾਲੇ ਹਰ ਮਰੀਜ਼ ਨੂੰ ਤੁਰੰਤ ਇਲਾਜ ਮਿਲਣਾ ਚਾਹੀਦਾ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਿਵਲ ਸਰਜਨ ਨੇ ਐਮਰਜੈਂਸੀ ਵਿੱਚ ਮੌਜੂਦ ਮੈਡੀਕਲ ਉਪਕਰਨਾਂ, ਸਟਰੈਚਰ, ਆਕਸੀਜਨ ਸਿਲੰਡਰ, ਮੋਨੀਟਰਿੰਗ ਸਿਸਟਮ ਆਦਿ ਦੀ ਵੀ ਜਾਂਚ ਕੀਤੀ ਅਤੇ ਇਹ ਯਕੀਨੀ ਬਣਾਇਆ ਕਿ ਇਹ ਸਭ ਉਪਕਰਨ ਚੰਗੀ ਹਾਲਤ ਵਿੱਚ ਹਨ ਅਤੇ ਜਰੂਰਤ ਪੈਣ 'ਤੇ ਤੁਰੰਤ ਵਰਤੇ ਜਾ ਸਕਣ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਕਿਸੇ ਵੀ ਹਸਪਤਾਲ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਅਤੇ ਇਨ੍ਹਾਂ ਦੀ ਲਗਾਤਾਰ ਨਿਗਰਾਨੀ ਤੇ ਸੁਧਾਰ ਜ਼ਰੂਰੀ ਹੈ। 

ਇਸ ਲਈ ਜ਼ਰੂਰੀ ਹੈ ਕਿ ਸਮੂਹ ਸਟਾਫ ਆਪਣੀ ਡਿਊਟੀ ਪ੍ਰਤੀ ਜ਼ਿੰਮੇਵਾਰ ਰਵਈਆ ਅਪਣਾਏ। ਸਿਵਲ ਸਰਜਨ ਨੇ ਅੰਤ ਵਿੱਚ ਇਹ ਵੀ ਕਿਹਾ ਕਿ ਹਸਪਤਾਲ ਪ੍ਰਬੰਧਨ ਨੂੰ ਚਾਹੀਦਾ ਹੈ ਕਿ ਐਮਰਜੈਂਸੀ ਵਿੱਚ ਦਿਨ-ਰਾਤ ਹਾਜ਼ਰੀ, ਦਵਾਈਆਂ ਦੀ ਉਪਲਬਧਤਾ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਲਗਾਤਾਰ ਮੌਨੀਟਰ ਕੀਤਾ ਜਾਵੇ। 

ਇਸ ਤਰ੍ਹਾਂ ਦੀਆਂ ਜਾਂਚਾਂ ਅਗਲੇ ਹਫ਼ਤਿਆਂ ਵਿੱਚ ਹੋਰ ਹਸਪਤਾਲਾਂ ਵਿੱਚ ਵੀ ਕੀਤੀਆਂ ਜਾਣਗੀਆਂ ਤਾਂ ਜੋ ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਸਟੈਨੋ ਹਰਜਿੰਦਰ ਸਿੰਘ ਅਤੇ ਐਮਰਜੈਂਸੀ ਵਾਰਡ ਦੇ ਡਾਕਟਰ ਅਤੇ ਪੈਰਾਮੈਡੀਕਲ ਸਟਾਫ ਹਾਜ਼ਰ ਸੀ।

 

Tags: Health , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD