Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਜ਼ਿਲ੍ਹਾ ਮਾਨਸਾ ਨੂੰ ਮਿਲੀ ਅਤਿ ਆਧੁਨਿਕ ਨਵੀ ਐਂਬੂਲੈਂਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਐਮਰਜੈਂਸੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਸਹਾਈ ਹੋਵੇਗੀ ਆਧੁਨਿਕ ਉਪਕਰਨਾਂ ਨਾਲ ਲੈੱਸ ਐਂਬੂਲੈਂਸ-ਡਾ.ਰਾਏ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 19 Jun 2025

Last updated on: Jun 19, 2025, 17:03 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਅੰਦਰ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਾਰਜਸ਼ੀਲ ਹੈ। ਸੂਬਾ ਸਰਕਾਰ ਦੇ ਉਪਰਾਲਿਆਂ ਸਦਕਾ ਲੋਕਾਂ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੇ ਪੰਜਾਬ ਅੰਦਰ 46 ਨਵੀਆਂ ਅਤਿ ਆਧੁਨਿਕ ਐਂਬੂਲੈਂਸਾਂ ਦਿੱਤੀਆਂ ਗਈਆਂ ਹਨ। 

ਜਿਸ ਤਹਿਤ ਇਕ ਐਂਬੂਲੈਂਸ ਜ਼ਿਲ੍ਹਾ ਮਾਨਸਾ ਲਈ ਵੀ ਪ੍ਰਾਪਤ ਹੋਈ ਹੈ, ਜਿਸ ਨੂੰ ਅੱਜ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਿਵਲ ਸਰਜਨ ਨੇ ਕਿਹਾ ਕਿ ਅਤਿ ਆਧੁਨਿਕ ਮੈਡੀਕਲ ਉਪਕਰਨਾਂ ਨਾਲ ਲੈੱਸ ਇਸ ਐਂਬੂਲੈਂਸਾ ਦਾ ਐਮਰਜੈਂਸੀ ਦੌਰਾਨ ਮਰੀਜ਼ਾਂ ਨੂੰ ਵੱਡਾ ਫਾਇਦਾ ਹੋਵੇਗਾ ਕਿਉਂਕਿ ਇਨ੍ਹਾਂ ਵਿੱਚ ਆਕਸੀਜਨ, ਜੀਵਨ ਰੱਖਿਅਕ ਦਵਾਈਆਂ, ਤੁਰੰਤ ਰਿਸਪਾਂਸ ਨੂੰ ਯਕੀਨੀ ਬਣਾਉਣ ਲਈ ਜੀ.ਪੀ.ਐੱਸ. ਅਧਾਰਤ ਟਰੈਕਿੰਗ ਸਿਸਟਮ ਸ਼ਾਮਿਲ ਹੈ।

ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਫਰਿਸ਼ਤੇ ਸਕੀਮ ਦੇ ਅਧੀਨ ਰੋਡ ਸਾਈਡ ਐਕਸੀਡੈਂਟ ਕੇਸ ਨੂੰ ਹਸਪਤਾਲ ਤੱਕ ਪਹੁੰਚਾਉਣ ਲਈ ਵਿੱਤੀ ਸਹਾਇਤਾ ਦੇ ਨਾਲ ਨਾਲ ਮਰੀਜ਼ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਰੋਡ ਐਕਸੀਡੈਂਟ ਵਿੱਚ ਕਿਸੇ ਵੀ ਵਿਅਕਤੀ ਦੀ ਕੀਮਤੀ ਜਾਨ ਨਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੀ ਐਚ ਸੀ ਝੁਨੀਰ ਵਿਖੇ ਵੀ ਇੱਕ ਐਮਬੂਲੈਂਸ ਨਵੀਂ ਆਈ ਹੈ।

ਇਸ ਮੌਕੇ ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ,ਡਾ ਕੰਵਲਪ੍ਰੀਤ ਬਰਾੜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੇ ਕੁਮਾਰ, ਉਪ ਸਮੂਹ ਸਿੱਖਿਆ ਦੇ ਸੂਚਨਾ ਅਫ਼ਸਰ ਦਰਸ਼ਨ ਸਿੰਘ, ਪ੍ਰਤਾਪ ਸਿੰਘ ਸੁਪਰਡੈਂਟ, ਸੰਦੀਪ ਸਿੰਘ ਸੀਨੀਅਰ ਸਹਾਇਕ ਤੋਂ ਇਲਾਵਾ ਰਮੇਸ਼ਵਰ ਲਾਲ ਈ ਐਮ ਪੀ,ਪਾਇਲਟ ਸੁਰਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD